ਹੁਸ਼ਿਆਰਪੁਰ ਜ਼ਿਲ੍ਹੇ ''ਚ ''ਕੋਰੋਨਾ'' ਦਾ ਕਹਿਰ ਜਾਰੀ, ਜਾਣੋ ਕੀ ਨੇ ਤਾਜ਼ਾ ਹਾਲਾਤ

06/06/2020 1:11:12 PM

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਰੋਜ਼ਾਨਾ ਇਥੋਂ ਪਾਜ਼ੇਟਿਵ ਕੇਸਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਹੁਸ਼ਿਆਰਪੁਰ 'ਚ ਹੁਣ ਤੱਕ ਪਾਜ਼ੇਟਿਵ ਕੇਸਾਂ ਦਾ ਅੰਕੜਾ 135 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ 'ਚੋਂ 5 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਹਾਈ ਪ੍ਰੋਫਾਈਲ ਜੂਏ ਦੇ ਅੱਡੇ ਦਾ ਪਰਦਾਫਾਸ਼, NRI ਦੀ ਕੋਠੀ 'ਚੋਂ ਹਥਿਆਰਾਂ ਸਣੇ 11 ਲੋਕ ਗ੍ਰਿਫਤਾਰ

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਲਏ ਗਏ ਨਮੂਨਿਆਂ 'ਚੋਂ 2912 ਵਿਅਕਤੀਆਂ ਦੇ ਨਮੂਨੇ ਨੈਗੇਟਿਵ ਆਏ ਹਨ ਅਤੇ 112 ਵਿਅਕਤੀਆਂ ਨੇ ਕੋਰੋਨਾ ਖ਼ਿਲਾਫ਼ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਿਹ' ਤਹਿਤ ਜਿੱਥੇ ਕੁਆਰੰਟਾਈਨ ਵਿਅਕਤੀਆਂ ਨੂੰ ਕੋਵਾ ਐਪ ਡਾਊਨਲੋਡ ਕਰਵਾਈ ਜਾ ਰਹੀ ਹੈ, ਉਥੇ ਹੀ ਮਾਸਕ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਕ ਥਾਵਾਂ 'ਤੇ ਥੁੱਕਣ ਵਾਲਿਆਂ ਨੂੰ ਜ਼ੁਰਮਾਨਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕੇਂਡ ਤਕ ਹੱਥ ਧੌਣੇ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ: ਕਪੂਰਥਲਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਨੂੰ ਕੀਤਾ ਜ਼ਬਤ

ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤਕ 3635 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚ 2,912 ਨਮੂਨੇ ਨੈਗੇਟਿਵ ਪਾਏ ਗਏ ਹਨ ਅਤੇ 562 ਨਮੂਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਨ੍ਹਾਂ ਕਿਹਾ ਕਿ ਹੁਣ ਤਕ ਪਾਜ਼ੇਟਿਵ ਕੇਸਾਂ ਦੀ ਗਿਣਤੀ 135 ਹੋ ਗਈ ਹੈ, 18 ਐਕਟਿਵ ਮਰੀਜ਼ ਹਨ, 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ 24 ਇਨਵੈਲਿਡ ਨਮੂਨੇ ਵੀ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸ਼ੁੱਕਰਾਵਰ 312 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।
ਇਹ ਵੀ ਪੜ੍ਹੋ:  ਪੰਜਾਬ 'ਚ ਸ਼ਰਾਬ ਦੀ ਤਸਕਰੀ 'ਤੇ ਆਖਿਰ ਕੈਪਨਟ ਨੇ ਤੋੜੀ ਚੁੱਪ, ਐੱਸ. ਆਈ. ਟੀ. ਗਠਿਤ ਕਰਨ ਦਾ ਐਲਾਨ


shivani attri

Content Editor

Related News