ਹੁਸ਼ਿਆਰਪੁਰ ''ਚ ਕੁਝ ਦਿਨਾਂ ਦੀ ਰਾਹਤ ਮਗਰੋਂ ''ਕੋਰੋਨਾ'' ਨੇ ਫਿਰ ਦਿੱਤੀ ਦਸਤਕ

Friday, Jun 19, 2020 - 12:20 PM (IST)

ਹੁਸ਼ਿਆਰਪੁਰ (ਘੁੰਮਣ)— ਕਈ ਦਿਨਾਂ ਬਾਅਦ ਕੋਰੋਨਾ ਵਾਇਰਸ ਨੇ ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ 'ਚ ਫਿਰ ਦਸਤਕ ਦਿੱਤੀ ਹੈ। ਸ਼ਹਿਰ ਦੇ ਟੈਗੋਰ ਨਗਰ ਇਲਾਕੇ ਦੀ ਇਕ ਔਰਤ, ਜੋ ਹਾਲ ਹੀ 'ਚ ਇਲਾਹਾਬਾਦ ਤੋਂ ਪਰਤੀ ਹੈ, ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਹਾਜੀਪੁਰ ਬਲਾਕ ਦੀ ਇਕ 80 ਸਾਲਾ ਬਜ਼ੁਰਗ ਔਰਤ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 151 ਹੋ ਗਈ ਹੈ।

ਇਹ ਵੀ ਪੜ੍ਹੋ: ਸ਼ਹੀਦ ਮਨਦੀਪ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਸਾਰਾ ਪਿੰਡ (ਤਸਵੀਰਾਂ)

ਵਰਨਣਯੋਗ ਹੈ ਕਿ ਹੁਸ਼ਿਆਰਪੁਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਇਹ 5ਵਾਂ ਕੇਸ ਹੈ। ਇਸ ਤੋਂ ਪਹਿਲਾਂ ਸਿਵਲ ਹਸਪਤਾਲ ਦੇ ਨਜ਼ਦੀਕ ਕਮਾਲਪੁਰ ਮੁਹੱਲੇ ਦੀ ਰਾਜਸਥਾਨੀ ਗਲੀ ਦਾ ਇਕ ਨੌਜਵਾਨ ਅਤੇ ਗੁਰੂ ਗੋਬਿੰਦ ਸਿੰਘ ਨਗਰ ਦਾ ਇਕ ਹੋਰ ਸਬਜ਼ੀ ਵਿਕਰੇਤਾ ਕੋਰੋਨਾ ਪਾਜ਼ੇਟਿਵ ਆਏ ਸਨ। ਗੁਰੂ ਗੋਬਿੰਦ ਸਿੰਘ ਨਗਰ ਦੇ ਵਾਸੀ ਵਿਅਕਤੀ, ਜਿਸ ਦੀ ਮੈਡੀਕਲ ਕਾਲਜ ਅੰਮ੍ਰਿਤਸਰ 'ਚ ਮੌਤ ਹੋ ਗਈ ਸੀ, ਤੋਂ ਬਾਅਦ ਉਸ ਦੇ 2 ਪਰਿਵਾਰਕ ਮੈਂਬਰ ਵੀ ਕੋਰੋਨਾ ਪਾਜ਼ੇਟਿਵ ਆਏ ਸਨ।

ਇਹ ਵੀ ਪੜ੍ਹੋ: ਹਸਪਤਾਲ ਦੇ ਗ਼ੁਸਲਖ਼ਾਨੇ 'ਚੋਂ ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀ-ਮੁੰਡਾ, ਸੱਚਾਈ ਨਿਕਲੀ ਕੁਝ ਹੋਰ

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਸ਼ੱਕੀ ਲੋਕਾਂ ਦੇ 8921 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 7266 ਦੀ ਰਿਪੋਰਟ ਨੈਗੇਟਿਵ ਆਈ ਹੈ। ਮਹਿਕਮੇ ਨੂੰ 1484 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਉਨ੍ਹਾਂ ਦੱਸਿਆ ਕਿ ਮਹਿਕਮੇ ਵੱਲੋਂ ਬੀਤੇ ਦਿਨ 476 ਨਵੇਂ ਸੈਂਪਲ ਲਏ ਗਏ ਹਨ ਅਤੇ 885 ਸੈਂਪਲਾਂ ਦੀ ਰਿਪੋਰਟ 'ਚ 2 ਨਵੇਂ ਪਾਜ਼ੇਟਿਵ ਕੇਸਾਂ ਦਾ ਖੁਲਾਸਾ ਹੋਇਆ ਹੈ। ਹੁਣ ਤੱਕ 24 ਨਮੂਨੇ ਇਨਵੈਲਿਡ ਪਾਏ ਗਏ ਹਨ, 5 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਇਸ ਸਮੇਂ 14 ਐਕਟਿਵ ਕੇਸ ਹਨ। ਡਾ. ਜਸਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ। ਸੈਨੀਟਾਈਜ਼ਰ ਦਾ ਵੀ ਰੋਜ਼ਾਨਾ ਇਸਤੇਮਾਲ ਕੀਤਾ ਜਾਵੇ ਅਤੇ ਸਮਾਜਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ:  ਜਲੰਧਰ ''ਚ ''ਕੋਰੋਨਾ'' ਦਾ ਕਹਿਰ ਜਾਰੀ, ਮੌਤ ਤੋਂ ਬਾਅਦ ਇਕ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ


shivani attri

Content Editor

Related News