ਹੁਣ ਹੁਸ਼ਿਆਰਪੁਰ 'ਚ ਫਟਿਆ 'ਕੋਰੋਨਾ ਬੰਬ', BSF ਦੇ 15 ਜਵਾਨਾਂ ਸਣੇ 27 ਨਵੇਂ ਕੇਸਾਂ ਦੀ ਹੋਈ ਪੁਸ਼ਟੀ

07/20/2020 11:30:48 PM

ਹੁਸ਼ਿਆਰਪੁਰ (ਘੁੰਮਣ, ਅਮਰੀਕ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਮਾਰੂ ਹੋ ਚੁੱਕਾ ਹੈ। ਇਕ ਪਾਸੇ ਕੋਰੋਨਾ ਦੇ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ 'ਚੋਂ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਕੋਰੋਨਾ ਮਰੀਜ਼ ਮੌਤ ਦੇ ਮੂੰਹ 'ਚ ਜਾ ਰਹੇ ਹਨ। ਤਾਜ਼ਾ ਮਾਮਲੇ 'ਚ ਹੁਸ਼ਿਆਰਪੁਰ 'ਚ 27 ਨਵੇਂ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਕੇਸਾਂ 'ਚ ਬੀ. ਐੱਸ. ਐੱਫ. ਖੜਕਾ ਕਲਾਂ ਦੇ 15 ਜਵਾਨ ਅਤੇ ਗੋਕਲ ਨਗਰ ਦੇ 4 ਕੇਸ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 298 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 10 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਪ੍ਰੀਤਮ ਸਿੰਘ ਦੇ ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ, ਹਾਈਕੋਰਟ 'ਚ 'ਰਿਟ' ਕਰਨਗੇ ਦਾਇਰ

ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ 721 ਸ਼ੱਕੀ ਵਿਅਕਤੀਆਂ ਦੇ ਨਮੂਨੇ ਲਏ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ ਲਏ ਗਏ ਕੁੱਲ 22718 ਸੈਂਪਲਾਂ 'ਚੋਂ 20873 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦਕਿ 31 ਨਮੂਨੇ ਹੁਣ ਤੱਕ ਇਨਵੈਲਿਡ ਪਾਏ ਗਏ ਹਨ। ਹੁਣ ਤੱਕ 190 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ 10 ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਐਕਟਿਵ ਮਰੀਜਾਂ ਦੀ ਗਿਣਤੀ 98 ਹੋ ਗਈ ਹੈ।

ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 10 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰਾਂ 'ਚੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਹੱਥ ਵੀ ਸਾਬਣ ਨਾਲ ਵਾਰ-ਵਾਰ ਧੋਤੇ ਜਾਣ। ਸਾਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।

ਇਹ ਵੀ ਪੜ੍ਹੋ: 3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ

ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10153 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1272, ਲੁਧਿਆਣਾ 'ਚ 1839, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1665, ਸੰਗਰੂਰ 'ਚ 733 ਕੇਸ, ਪਟਿਆਲਾ 'ਚ 981, ਮੋਹਾਲੀ 'ਚ 531, ਗੁਰਦਾਸਪੁਰ 'ਚ 310 ਕੇਸ, ਪਠਾਨਕੋਟ 'ਚ 275, ਤਰਨਤਾਰਨ 229, ਹੁਸ਼ਿਆਰਪੁਰ 'ਚ 298, ਨਵਾਂਸ਼ਹਿਰ 'ਚ 265, ਮੁਕਤਸਰ 172, ਫਤਿਹਗੜ੍ਹ ਸਾਹਿਬ 'ਚ 201, ਰੋਪੜ 'ਚ 159, ਮੋਗਾ 'ਚ 199, ਫਰੀਦਕੋਟ 200, ਕਪੂਰਥਲਾ 153, ਫਿਰੋਜ਼ਪੁਰ 'ਚ 227, ਫਾਜ਼ਿਲਕਾ 154, ਬਠਿੰਡਾ 'ਚ 177, ਬਰਨਾਲਾ 'ਚ 80, ਮਾਨਸਾ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6884 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3016 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 253 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ:  ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇਗੀ ਭਾਰਤ ਦੀ ਪਹਿਲੀ ਦਿਵਿਆਂਗ ਪੰਜਾਬਣ, ਕੈਪਟਨ ਨੇ ਦਿੱਤੀ ਸ਼ਾਬਾਸ਼ੀ


shivani attri

Content Editor

Related News