ਹੁਸ਼ਿਆਰਪੁਰ ''ਚ ''ਕੋਰੋਨਾ'' ਦਾ ਕਹਿਰ ਜਾਰੀ, ਟਾਂਡਾ ''ਚੋਂ ਮੁੜ ਮਿਲੇ 3 ਨਵੇਂ ਕੇਸ

Wednesday, Jun 03, 2020 - 06:33 PM (IST)

ਹੁਸ਼ਿਆਰਪੁਰ/ਟਾਂਡਾ (ਪੰਡਿਤ,ਕੁਲਦੀਸ਼,ਮੋਮੀ,ਸ਼ਰਮਾ,ਜਸਵਿੰਦਰ)— ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ 3 ਹੋਰ ਪਿੰਡ ਵਾਸੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਨੰਗਲੀ (ਜਲਾਲਪੁਰ) ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ। ਇਥੇ ਦੱਸ ਦੇਈਏ ਕਿ ਹੁਣ ਹੁਸ਼ਿਆਰਪੁਰ 'ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 134 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 5 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਨੰਗਲੀ (ਜਲਾਲਪੁਰ) ਦੇ 9 ਪਾਜ਼ੇਟਿਵ ਮਰੀਜ਼ ਕੋਰੋਨਾ 'ਤੇ ਫਤਿਹ ਹਾਸਲ ਕਰਕੇ ਪੂਰੀ ਤਰ੍ਹਾਂ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਭੇਜੇ ਗਏ ਹਨ। ਉੱਧਰ ਕੋਰੋਨਾ ਦੀ ਚੇਨ ਤੋੜਨ ਲਈ ਸਿਹਤ ਮਹਿਮੇ ਵੱਲੋਂ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਲੱਭਣ ਲਈ ਪਿੰਡ ਦੇ ਘਰ-ਘਰ ਜਾ ਕੇ ਸਰਵੇ ਕਰਨ ਤੋਂ ਬਾਅਦ ਅੱਜ ਫਿਰ ਟੈਸਟ ਲਈ ਸੈਂਪਲ ਲਏ ਗਏ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 9ਵੀਂ ਮੌਤ, ਲੁਧਿਆਣਾ ਦੇ DMC 'ਚ 64 ਸਾਲਾ ਵਿਅਕਤੀ ਨੇ ਤੋੜਿਆ ਦਮ (ਵੀਡੀਓ)

ਐੱਸ. ਐੱਮ. ਓ. ਕੇ . ਆਰ. ਬਾਲੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੀ ਟੀਮ  ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਸਿੰਘ ਦੀ ਟੀਮ ਅਤੇ ਸਰਕਾਰੀ ਹਸਪਤਾਲ ਦਸੂਹਾ ਦੀ ਡਾਕਟਰ ਹਰਸ਼ਾ ਦੀ ਟੀਮ ਦੇ ਸਹਿਯੋਗ ਨਾਲ 49 ਵਾਸੀਆਂ ਦੇ ਸੈਂਪਲ ਲਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਕੋਰੋਨਾ ਮਾਤ ਦੇਣ ਲਈ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਪੋ-ਆਪਣੇ ਘਰਾਂ 'ਚ ਰਹਿਣ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਘਰ 'ਚ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਉਸ ਦੀ ਉਲੰਘਣਾ ਕਰਨ ਵਾਲੇ ਨੂੰ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਇਸੇ ਤਰਾਂ ਪੁਲਸ ਪ੍ਰਸ਼ਾਸਨ ਵੱਲੋਂ ਇਸ ਪ੍ਰਭਾਵਿਤ ਇਲਾਕੇ ਨੂੰ ਕੰਟੈਨਮੈਂਟ ਜ਼ੋਨ ਬਣਾਏ ਜਾਣ ਤੋਂ ਬਾਅਦ ਡੀ. ਸੀ. ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਲਾਕ ਟਾਂਡਾ ਅਧੀਨ ਆਉਂਦੇ 9 ਪਿੰਡਾਂ 'ਚ ਪੰਚਾਇਤਾਂ ਦੀ ਮਦਦ ਨਾਲ ਪਿੰਡਾਂ ਅਤੇ ਸੜਕਾਂ ਨੂੰ ਸੀਲ ਕਰਕੇ ਹਰ ਨਜ਼ਰ ਰੱਖੀ ਜਾ ਰਹੀ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚੋਂ ਮੁੜ ਮਿਲੇ ਕੋਰੋਨਾ ਦੇ ਦੋ ਪਾਜ਼ੇਟਿਵ ਕੇਸ

ਇਸ ਦੌਰਾਨ ਜਗਬਾਣੀ ਵੱਲੋ ਪਿੰਡ 'ਚ ਕੋਰੋਨਾ ਦੀ ਲਾਗ ਦੇ ਪ੍ਰਸਾਰ ਲਈ ਹੋਈਆਂ ਲਾਪਰਵਾਹੀਆਂ ਸਬੰਧੀ ਬੀਤੇ ਦਿਨੀ ਨਸ਼ਰ ਕੀਤੀ ਖਬਰ ਦੀ ਉਸ ਸਮੇਂ ਪੁਸ਼ਟੀ ਹੋਈ ਜਦੋਂ ਬੀਤੀ ਸ਼ਾਮ ਟਾਂਡਾ ਪੁਲਸ ਵੱਲੋਂ ਪਿੰਡ 'ਚ ਤਾਲਾਬੰਦੀ ਦੀ ਉਲੰਘਣਾ ਦੇ ਦੋਸ਼ 'ਚ ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਸਰਬਜੀਤ ਕੌਰ ਪਤਨੀ ਬਲਵਿੰਦਰ ਸਿੰਘ ਦੇ ਖਿਲਾਫ ਦਰਜ ਕੀਤਾ। ਪੁਲਸ ਨੇ ਬਲਦੇਵ ਸਿੰਘ ਵੱਲੋਂ ਪਿੰਡ 'ਚ 20 ਮਈ ਨੂੰ ਲੰਗਰ ਲਾਉਣ ਅਤੇ ਸਰਬਜੀਤ ਕੌਰ ਨੂੰ ਸਿਹਤ ਮਹਿਕਮੇ ਵੱਲੋਂ ਵਾਰ-ਵਾਰ ਟੈਸਟ ਕਰਵਾਉਣ 'ਤੇ ਵੀ ਮਨਾ ਕਰਨ ਦੀ ਉਲੰਘਣਾ ਲਈ ਨਾਮਜ਼ਦ ਕੀਤਾ ਹੈ।

 


shivani attri

Content Editor

Related News