''ਪੰਜਾਬ ਲਈ ਮਿਸਾਲ ਬਣਿਆ ਹੁਸ਼ਿਆਰਪੁਰ ਦਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ''

Wednesday, May 13, 2020 - 12:57 PM (IST)

ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੌਰਾਨ ਲਾਕ ਡਾਊਨ 'ਚ ਵੀ ਜ਼ਿਲੇ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਨੌਜਵਾਨਾਂ ਦੀ ਸੁਵਿਧਾ ਲਈ ਈ-ਲਾਇਬ੍ਰੇਰੀ ਸ਼ੁਰੂ ਕੀਤੀ ਹੈ ਤਾਂ ਜੋ ਘਰ 'ਚ ਬੈਠੇ ਵਿਦਿਆਰਥੀਆਂ ਨੂੰ ਜਿੱਥੇ ਦੁਨੀਆ 'ਚ ਹੋ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਹਾਸਲ ਹੋਵੇ, ਉਥੇ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਰਾਹੀਂ ਭਵਿੱਖ ਵਿਚ ਆਉਣ ਵਾਲੇ ਰੋਜ਼ਗਾਰ ਦੇ ਮੌਕਿਆਂ ਵਿਚ ਵੀ ਇਹ ਈ-ਲਾਇਬ੍ਰੇਰੀ ਉਨ੍ਹਾਂ ਲਈ ਬਹੁਤ ਸਹਾਇਕ ਸਾਬਤ ਹੋਵੇਗੀ।

ਇਹ ਵੀ ਪੜ੍ਹੋ: ਹਿਜਬੁਲ ਦਾ ਪੰਜਾਬ ਕਮਾਂਡਰ 'ਇਕਬਾਲ' ਸੁਰੱਖਿਆ ਏਜੰਸੀਆਂ ਦੇ ਰਾਡਾਰ 'ਤੇ
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸ਼ੁਰੂ ਕੀਤਾ ਗਿਆ ਇਹ ਬੇਹਤਰੀਨ ਯਤਨ ਇਕ ਸ਼ਲਾਘਾਯੋਗ ਕਦਮ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਰੋਜ਼ਗਾਰ ਬਿਊਰੋ ਦੀ ਟੀਮ ਦੇ ਇਸ ਕੰਮ ਦੀ ਸਰਾਹਨਾ ਕਰਦੇ ਡਾਇਰੈਕਟਰ ਰੋਜ਼ਗਾਰ ਅਤੇ ਉਤਪਤੀ ਅਤੇ ਟਰੇਨਿੰਗ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਰੋਜ਼ਗਾਰ ਦਫਤਰਾਂ ਨੂੰ ਈ-ਲਾਇਬ੍ਰੇਰੀ ਤਿਆਰ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਈ-ਲਾਇਬ੍ਰੇਰੀ 'ਚ ਰੋਜ਼ਾਨਾ ਅਖਬਾਰਾਂ, ਸਪਤਾਹਿਕ ਰੋਜ਼ਗਾਰ ਸਮਾਚਾਰ, ਪ੍ਰਤੀਯੋਗਤਾ ਲਈ ਸਹਾਇਕ ਮੈਗਜ਼ੀਨ ਅਤੇ ਪ੍ਰੀਖਿਆ ਦੀ ਤਿਆਰੀ ਲਈ ਹੋਰ ਜ਼ਰੂਰੀ ਸਮੱਗਰੀ ਅਪਲੋਡ ਹੈ। ਉਨ੍ਹਾਂ ਦੱÎਸਿਆ ਕਿ ਇਸ ਦੀ ਮਹੱਤਤਾ ਨੂੰ ਮਹਿਸੂਸ ਕਰਦੇ ਹੋਏ ਪੂਰੇ ਸੂਬੇ 'ਚ ਇਸ ਨੂੰ ਲਾਗੂ ਕਰਵਾਉਣਾ ਜ਼ਿਲੇ ਲਈ ਮਾਣ ਵਾਲੀ ਗੱਲ ਹੈ, ਜਿਸ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਪੂਰੀ ਟੀਮ ਪ੍ਰਸ਼ੰਸਾ ਦੀ ਪਾਤਰ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਵੱਲੋਂ ਮਨੋਜ ਆਹੂਜਾ ਸੀ.ਬੀ.ਐੱਸ.ਈ. ਦੇ ਨਵੇਂ ਚੇਅਰਮੈਨ ਨਿਯੁਕਤ
ਜ਼ਿਲਾ ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫਸਰ ਕਰਮ ਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਦੀ ਯੋਗ ਅਗਵਾਈ 'ਚ ਬਿਊਰੋ ਵੱਲੋਂ ਸ਼ੁਰੂ ਕੀਤੀ ਗਈ ਈ-ਲਾਇਬ੍ਰੇਰੀ ਦਾ ਲਿੰਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਫੇਸਬੁੱਕ ਪੇਜ਼ ਉਪਲੱਬਧ ਹੈ, ਜਿਸ 'ਤੇ ਜਾ ਕੇ ਵਿਦਿਆਰਥੀ ਇਸ ਈ-ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਈ-ਲਾਇਬ੍ਰੇਰੀ 'ਤੇ ਰੋਜ਼ਾਨਾ ਨਵੀਂ ਜਾਣਕਾਰੀ ਅਪਲੋਡ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ਖੁਦ ਨੂੰ ਅੱਗ ਲਾਉਣ ਤੋਂ ਬਾਅਦ ਸੜਕ 'ਤੇ ਚੀਕਦਾ ਰਿਹਾ ਵਿਅਕਤੀ, ਫਿਰ...
ਇਹ ਵੀ ਪੜ੍ਹੋ: ਨਵਾਂਸ਼ਹਿਰ ਵਿਖੇ 2 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਆਏ ਸਾਹਮਣੇ


shivani attri

Content Editor

Related News