''ਕੋਰੋਨਾ'' ਕਾਰਨ ਮਰੇ ਹੁਸ਼ਿਆਰਪੁਰ ਦੇ ਵਿਅਕਤੀ ਦਾ ਹੋਇਆ ਅੰਤਿਮ ਸੰਸਕਾਰ
Monday, May 18, 2020 - 07:27 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਕੋਰੋਨਾ ਵਾਇਰਸ ਦੇ ਕਾਰਨ ਮਰੇ ਵਿਅਕਤੀ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮ੍ਰਿਤਕ ਲਖਵਿੰਦਰ ਸਿੰਘ ਦਾ ਪਿੰਡ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਇਸ ਦੌਰਾਨ ਸਾਰੀਆਂ ਹਦਾਇਤਾਂ ਦਾ ਪਾਲਣ ਕੀਤਾ ਗਿਆ।
ਦੱਸਣਯੋਗ ਹੈ ਕਿ ਟਾਂਡਾ ਅਧੀਨ ਆਉਂਦੇ ਪਿੰਡ ਨੰਗਲੀ ਜਲਾਲਪੁਰ ਦੇ ਇਕ ਵਿਅਕਤੀ ਲਖਵਿੰਦਰ ਸਿੰਘ ਦੀ ਜਲੰਧਰ ਦੇ ਸਿਵਲ ਹਸਪਤਾਲ 'ਚ ਬੀਤੀ ਰਾਤ ਮੌਤ ਹੋ ਗਈ ਸੀ। ਉਕਤ ਵਿਅਕਤੀ ਦੀ ਰਿਪੋਰਟ ਮੌਤ ਤੋਂ ਬਾਅਦ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ।
35 ਸਾਲਾ ਮ੍ਰਿਤਕ ਲਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਨੂੰ ਕਿਡਨੀ ਦੀ ਬੀਮਾਰੀ ਕਾਰਨ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾ ਕਰਵਾਇਆ ਗਿਆ ਸੀ, ਜਿਸ ਨੂੰ ਬਾਅਦ 'ਚ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਬੀਤੀ ਰਾਤ ਮੌਤ ਹੋ ਗਈ।ਮ੍ਰਿਤਕ ਦੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਬਲਾਕ ਕਰਵਟਾਂ ਦੇ ਅਧੀਨ ਆਉਂਦੇ ਪਿੰਡ ਲੰਬੀ ਦੀ ਜਲਾਲ ਨੰਗਲੀ ਜਲਾਲਪੁਰ ਵਿਖੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।