ਟਾਂਡਾ: ਪਿੰਡ ਜਲਾਲਪੁਰ ''ਚ ਕੋਰੋਨਾ ਦੀ ਦਸਤਕ, ਪਿਤਾ-ਪੁੱਤਰ ਦੀ ਰਿਪੋਰਟ ਆਈ ਪਾਜ਼ੇਟਿਵ
Friday, Jul 31, 2020 - 11:08 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਟਾਂਡਾ ਦੇ ਪਿੰਡ ਜਲਾਲਪੁਰ 'ਚ ਕੋਰੋਨਾ ਵਾਇਰਸ ਨੇ ਦਸਤਕ ਦਿੱਤੀ ਹੈ। ਪਿੰਡ ਜਲਾਲਪੁਰ ਵਾਸੀ ਇਕ ਵਿਅਕਤੀ ਅਤੇ ਉਸ ਦਾ ਪੁੱਤਰ ਕੋਰੋਨਾ ਪਾਜ਼ੇਟਿਵ ਨਿਕਲੇ ਹਨ। ਇਸ ਦੀ ਪੁਸ਼ਟੀ ਕਰਦੇ ਹੋਏ ਕੋਵਿਡ ਇੰਚਾਰਜ ਡਾ. ਕੇ. ਆਰ. ਬਾਲੀ ਨੇ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਆਏ ਪਿਤਾ-ਪੁੱਤਰ ਨੇ ਬੀਤੇ ਦਿਨੀ ਮੁਕੇਰੀਆਂ ਦੇ ਸਰਕਾਰੀ ਹਸਪਤਾਲ 'ਚੋਂ ਕੋਰੋਨਾ ਦਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ: ਜਲੰਧਰ: PUBG ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਜਵਾਨ ਪੁੱਤ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਮੁਤਾਬਕ ਐੱਸ. ਐੱਮ. ਓ. ਟਾਂਡਾ ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੇ ਦੋਵੇਂ ਮਰੀਜ਼ਾਂ ਨੂੰ ਇਕਾਂਤਵਾਸ 'ਚ ਕਰਨ ਤੋਂ ਬਾਅਦ ਸਰਕਾਰੀ ਹਸਪਤਾਲ ਦੀ ਟੀਮ ਨੇ ਪਿੰਡ 'ਚ ਵਾਇਰਸ ਦੀ ਰੋਕਥਾਮ ਲਈ ਉੱਦਮ ਸ਼ੁਰੂ ਕਰਦੇ ਹੋਏ ਦੋਵੇਂ ਮਰੀਜ਼ਾਂ ਦੇ ਸੰਪਰਕ 'ਚ ਆਏ ਲੋਕਾਂ ਦਾ ਪਤਾ ਲਾਉਣ ਲਈ ਸਰਵੇ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਪਤਨੀ ਦੀ ਵੀਡੀਓ ਰਿਕਾਰਡਿੰਗ ਵਾਇਰਲ ਕਰਨ ਲਈ ਕੀਤਾ ਬਲੈਕਮੇਲ, ਮੰਗੀ 3 ਲੱਖ ਦੀ ਫਿਰੌਤੀ
ਉਨ੍ਹਾਂ ਦੱਸਿਆ ਕਿ ਇਸ ਦੌਰਾਨ 28 ਜੁਲਾਈ ਨੂੰ ਲਏ ਗਏ 17 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ 'ਚ ਬੀਤੇ ਦਿਨ ਅੱਜ ਵੀ ਰੁਟੀਨ ਸੈਂਪਲਿੰਗ ਦੌਰਾਨ ਕੋਰੋਨਾ ਟੈਸਟਾਂ ਲਈ ਸੈਂਪਲ ਲਏ ਗਏ।
ਇਹ ਵੀ ਪੜ੍ਹੋ: ਵਿਆਹ ਕਰਵਾਉਣ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਕੀਤੀ ਵੱਡੀ ਠੱਗੀ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ
ਇਹ ਵੀ ਪੜ੍ਹੋ: ਕਰੋੜਾਂ ਦੀ ਠੱਗੀ ਕਰਨ ਵਾਲੇ ਵ੍ਹਿਜ਼ ਕੰਪਨੀ ਦੇ ਮਾਲਕਾਂ ਬਾਰੇ ਸਾਹਮਣੇ ਆਈਆਂ ਇਹ ਖਾਸ ਗੱਲਾਂ