ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮੌਤ, 15 ਨਵੇਂ ਮਾਮਲੇ ਆਏ ਸਾਹਮਣੇ

Friday, Aug 07, 2020 - 11:31 AM (IST)

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮੌਤ, 15 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਕੋਰੋਨਾ ਵਾਇਰਸ ਦੇ 15 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੇਰੀਆਂ ਸਬ ਡਿਵੀਜ਼ਨ ਨਾਲ ਸਬੰਧਤ 6, ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਤ 3, ਹਾਜੀਪੁਰ 2 ਦਸੂਹਾ 1 ਚੱਕੋਵਾਲ 1, ਗੜ੍ਹਸ਼ੰਕਰ 1 ਅਤੇ ਬੁਢਾਬੜ ਬਲਾਕ ਨਾਲ ਸਬੰਧਤ 1 ਕੇਸ ਹੋਰ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਕੋਵਾਲ ਸਿਹਤ ਬਲਾਕ ਨਾਲ ਸਬੰਧਤ ਪਹਿਲਾਂ ਤੋਂ ਪਾਜ਼ੇਟਿਵ ਸ੍ਰਿਸ਼ਟਪੁਰ ਕਸਬਾ ਦੀ ਵਾਸੀ 48 ਸਾਲਾ ਬੀਬੀ ਕੁਲਵਿੰਦਰ ਕੌਰ ਦੀ ਪਟੇਲ ਹਸਪਤਾਲ ਜਲੰਧਰ ਵਿਖੇ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 18 ਹੋ ਗਈ ਹੈ।

ਇਹ ਵੀ ਪੜ੍ਹੋ: ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ

ਉਨ੍ਹਾਂ ਦੱਸਿਆ ਕਿ ਵੀਰਵਾਰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 616 ਵਿਅਕਤੀਆਂ ਦੇ ਨਵੇਂ ਨਮੂਨੇ ਲਏ ਗਏ ਅਤੇ 488 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਪਾਜ਼ੇਟਿਵ ਮਰੀਜਾਂ ਦੇ 15 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜਾਂ ਦੀ ਗਿਣਤੀ 616 ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਤੱਕ ਕੁੱਲ 30756 ਨਮੂਨੇ ਲਏ ਗਏ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 29157 ਨਮੂਨੇ ਨੈਗਟਿਵ ਹਨ, ਜਦਕਿ 980 ਨਮੂਨਿਆਂ ਦੀ ਰਿਪੋਰਟ ਦਾ ਅਜੇ ਇੰਤਜਾਰ ਹੈ। ਸਰਗਰਮ ਕੇਸਾਂ ਦੀ ਗਿਣਤੀ 63 ਹੈ ਅਤੇ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 535 ਹੋ ਗਈ ਹੈ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ

ਸਿਹਤ ਐਡਵਾਈਜ਼ਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਹਾਰ ਨਿਕਲਣ ਸਮੇਂ ਮੂੰਹ 'ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ 'ਤੇ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀਂ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।

ਇਹ ਵੀ ਪੜ੍ਹੋ:  ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਭਿਆਨਕ ਰੂਪ, ਇਕ ਮਰੀਜ਼ ਦੀ ਮੌਤ ਤੇ ਵੱਡੀ ਗਿਣਤੀ 'ਚ ਫਿਰ ਮਿਲੇ ਪਾਜ਼ੇਟਿਵ ਕੇਸ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2137, ਲੁਧਿਆਣਾ 4385, ਜਲੰਧਰ 2807, ਮੋਹਾਲੀ 'ਚ 1119, ਪਟਿਆਲਾ 'ਚ 2320, ਹੁਸ਼ਿਆਰਪੁਰ 'ਚ 616, ਤਰਨਾਰਨ 414, ਪਠਾਨਕੋਟ 'ਚ 485, ਮਾਨਸਾ 'ਚ 165, ਕਪੂਰਥਲਾ 354, ਫਰੀਦਕੋਟ 354, ਸੰਗਰੂਰ 'ਚ 1194, ਨਵਾਂਸ਼ਹਿਰ 'ਚ 324, ਰੂਪਨਗਰ 286, ਫਿਰੋਜ਼ਪੁਰ 'ਚ 615, ਬਠਿੰਡਾ 711, ਗੁਰਦਾਸਪੁਰ 723, ਫਤਿਹਗੜ੍ਹ ਸਾਹਿਬ 'ਚ 424, ਬਰਨਾਲਾ 384, ਫਾਜ਼ਿਲਕਾ 343, ਮੋਗਾ 515, ਮੁਕਤਸਰ ਸਾਹਿਬ 270 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 519 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 6 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ ਜਦਕਿ 13867 ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ


author

shivani attri

Content Editor

Related News