ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, ਜਾਣੋ ਕੀ ਨੇ ਤਾਜ਼ਾ ਹਾਲਾਤ

Thursday, Aug 20, 2020 - 01:28 PM (IST)

ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, ਜਾਣੋ ਕੀ ਨੇ ਤਾਜ਼ਾ ਹਾਲਾਤ

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਹੁਸ਼ਿਆਰਪੁਰ 'ਚੋਂ 27 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਸਿਹਤ ਮਹਿਕਮੇ ਨੂੰ ਮਿਲੀ 1223 ਨਮੂਨਿਆਂ ਦੀ ਰਿਪੋਰਟ 'ਚ 27 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਗਿਣਤੀ 926 ਤੱਕ ਪਹੁੰਚ ਗਈ ਹੈ।

ਸਿਵਲ ਸਰਜਨ ਡਾ. ਜਸਬੀਰ ਸਿੰਘ ਮੁਤਾਬਕ ਪਾਜ਼ੇਟਿਵ ਮਰੀਜ਼ਾਂ ਦੀ ਸੂਚੀ 'ਚ 3 ਕੇਸ ਟੈਗੋਰ ਨਗਰ ਹੁਸ਼ਿਆਰਪੁਰ, 10 ਹਾਰਟਾ ਬਡਲਾ, 4-4 ਦਸੂਹਾ ਅਤੇ ਮੁਕੇਰੀਆਂ ਤੋਂ ਇਲਾਵਾ ਗੜ੍ਹਸ਼ੰਕਰ, ਮਾਹਿਲਪੁਰ ਅਤੇ ਚੱਕੋਵਾਲ ਤੋਂ 2-2 ਕੇਸ ਸਾਹਮਣੇ ਆਏ ਹਨ। ਅੱਜ ਸ਼ੱਕੀ ਮਰੀਜ਼ਾਂ ਦੇ 1105 ਨਵੇਂ ਨਮੂਨੇ ਲਏ ਗਏ ਹਨ। 723 ਮਰੀਜ਼ ਹੁਣ ਤੱਕ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 178 ਹੈ।

ਇਹ ਵੀ ਪੜ੍ਹੋ: ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ

ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ 10 ਸਾਲ ਦੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਵੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।

ਇਹ ਵੀ ਪੜ੍ਹੋ: ਹਰਿਆਣਾ ਤੋਂ ਬਾਅਦ ਦਿੱਲੀ ਤੇ ਪੰਜਾਬ ਕਮੇਟੀਆਂ 'ਤੇ ਫਤਿਹ ਸਾਡਾ ਮੁੱਖ ਮਕਸਦ : ਭਾਈ ਦਾਦੂਵਾਲ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2975, ਲੁਧਿਆਣਾ 7288, ਜਲੰਧਰ 4675, ਮੋਹਾਲੀ 'ਚ 2138, ਪਟਿਆਲਾ 'ਚ 4247, ਹੁਸ਼ਿਆਰਪੁਰ 'ਚ 926, ਤਰਨਾਰਨ 686, ਪਠਾਨਕੋਟ 'ਚ 787, ਮਾਨਸਾ 'ਚ 320, ਕਪੂਰਥਲਾ 657, ਫਰੀਦਕੋਟ 700, ਸੰਗਰੂਰ 'ਚ 1670, ਨਵਾਂਸ਼ਹਿਰ 'ਚ 517, ਰੂਪਨਗਰ 571, ਫਿਰੋਜ਼ਪੁਰ 'ਚ 1307, ਬਠਿੰਡਾ 1442, ਗੁਰਦਾਸਪੁਰ 1254, ਫਤਿਹਗੜ੍ਹ ਸਾਹਿਬ 'ਚ 764, ਬਰਨਾਲਾ 770, ਫਾਜ਼ਿਲਕਾ 561 ਮੋਗਾ 943, ਮੁਕਤਸਰ ਸਾਹਿਬ 527 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 937 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ​​​​​​​:  ਜ਼ਿਲ੍ਹਾ ਕਪੂਰਥਲਾ ''ਚ DSP ਸਣੇ 14 ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਮਚੀ ਹਫੜਾ-ਦਫੜੀ


author

shivani attri

Content Editor

Related News