ਹੁਸ਼ਿਆਰਪੁਰ ''ਚੋਂ ਮਿਲਿਆ ''ਕੋਰੋਨਾ'' ਪਾਜ਼ੇਟਿਵ ਦਾ ਇਕ ਹੋਰ ਕੇਸ

05/06/2020 7:49:45 PM

ਹੁਸ਼ਿਆਰਪੁਰ (ਅਮਰੀਕ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਹੁਣ ਹੁਸ਼ਿਆਰਪੁਰ 'ਚੋਂ ਇਕ ਹੋਰ ਨਵਾਂ ਕੋਰੋਨਾ ਦਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਸੂਹਾ ਦੇ ਨਾਰਾਇਣ ਗੜ੍ਹ ਦੇ ਰਹਿਣ ਵਾਲੇ ਅਵਤਾਰ ਸਿੰਘ ਦੇ ਬੇਟੇ ਗੁਰਮੀਰ ਸਿੰਘ ਦੀ ਰਿਪਰੋਟ ਪਾਜ਼ੇਟਿਵ ਪਾਈ ਗਈ ਹੈ। ਅਵਤਾਰ ਸਿੰਘ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤਿਆ ਸੀ ਅਤੇ ਇਸ ਦੀ ਰਿਪੋਰਟ ਪਹਿਲਾਂ ਹੀ ਪਾਜ਼ੇਟਿਵ ਆ ਚੁੱਕੀ ਹੈ।

ਇਹ ਵੀ ਪੜ੍ਹੋ: ਕੋਰੋਨਾ ਦੇ ਸੰਕਟ ਦਰਮਿਆਨ ਵਿਧਾਇਕ ਰਾਜਾ ਵੜਿੰਗ ਨੇ ਬਾਦਲ ਜੋੜੇ ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂ

ਅੱਜ ਦੇ ਇਸ ਮਿਲੇ ਕੇਸ ਨੂੰ ਮਿਲਾ ਕੇ ਹੁਸ਼ਿਆਰਪੁਰ ਜ਼ਿਲੇ 'ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 88 ਤੱਕ ਪਹੁੰਚ ਚੁੱਕੀ ਹੈ। ਇਨ੍ਹਾਂ ਕੇਸਾਂ 'ਚ ਟਾਂਡਾ, ਦਸੂਹਾ, ਮੁਕੇਰੀਆਂ, ਮੋਰਾਂਵਾਲੀ ਦੇ ਕੇਸ ਵੀ ਸ਼ਾਮਲ ਹਨ। ਇਥੇ ਦੱਸ ਦੇਈਏ ਕਿ ਕੋਰੋਨਾ ਦੇ ਕਾਰਨ ਹੀ ਹੁਸ਼ਿਆਰੁਪਰ ਜ਼ਿਲੇ 'ਚੋਂ ਦੋ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਗੁਰਮੀਰ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੇ ਇਲਾਕੇ ਸਮੇਤ ਨੇੜਲੇ ਇਲਾਕਿਆਂ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:  'ਲਵ ਮੈਰਿਜ' ਕਰਨੀ ਕੁੜੀ ਨੂੰ ਪਈ ਮਹਿੰਗੀ, ਪਿਓ ਨੇ ਸਹੁਰੇ ਘਰ ਪਹੁੰਚ ਕੇ ਕੀਤੀ ਇਹ ਵਾਰਦਾਤ


shivani attri

Content Editor

Related News