2 ਅਧਿਕਾਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ 'ਤੇ ਹੁਸ਼ਿਆਰਪੁਰ ਪ੍ਰਸ਼ਾਸਨ ਨੇ ਵਰਤੀ ਇਹ ਸਖ਼ਤੀ

Thursday, Jul 09, 2020 - 05:17 PM (IST)

2 ਅਧਿਕਾਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ 'ਤੇ ਹੁਸ਼ਿਆਰਪੁਰ ਪ੍ਰਸ਼ਾਸਨ ਨੇ ਵਰਤੀ ਇਹ ਸਖ਼ਤੀ

ਹੁਸ਼ਿਆਰਪੁਰ (ਘੁੰਮਣ, ਰਾਜੇਸ਼ ਜੈਨ)— 2 ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਸਕਤੇ 'ਚ ਆਏ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ 'ਤੇ ਕਈ ਕਦਮ ਚੁੱਕੇ ਹਨ। ਡਿਪਟੀ ਕਮਿਸ਼ਨਰ ਦੇ ਦਫ਼ਤਰ 'ਚ ਸ਼ੁੱਕਰਵਾਰ ਤੱਕ ਲਈ ਕੋਈ ਪਬਲਿਕ ਡੀਲਿੰਗ ਨਹੀਂ ਹੋਵੇਗੀ। ਡੀ. ਸੀ. ਦਫ਼ਤਰ 'ਚ ਇਨ੍ਹਾਂ ਦੋ ਦਿਨਾਂ 'ਚ ਹੋਣ ਵਾਲੀਆਂ ਸਾਰੀਆਂ ਬੈਠਕਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਸੇ ਦੌਰਾਨ ਐੱਸ. ਡੀ. ਐੱਮ. ਦਫ਼ਤਰ, ਤਹਿਸਲੀ ਕੰਪਲੈਕਸ ਅਤੇ ਨਗਰ ਨਿਗਮ ਦਫ਼ਤਰ ਨੂੰ ਵੀ 12 ਜੁਲਾਈ ਤੱਕ ਬੰਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਕਲਯੁਗੀ ਨੂੰਹ ਦੀ ਖ਼ੌਫਨਾਕ ਹਰਕਤ, ਭੈਣ ਤੇ ਆਪਣੇ ਦੋਸਤ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ

ਪੂਰੇ ਸਟਾਫ ਨੂੰ ਘਰਾਂ 'ਚ ਕੁਆਰੰਟਾਈਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਾ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਇਹਤਿਆਤ ਦੇ ਤੌਰ 'ਤੇ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਪਾਜ਼ੇਟਿਵ ਆਏ ਐੱਸ. ਡੀ. ਐੱਮ. ਅਮਿਤ ਮਹਾਜਨ ਅਤੇ ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਟੈਸਟ ਵੀ  ਲਏ ਗਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂਕਿ ਕੋਰੋਨਾ ਵਾਇਰਸ ਦੇ ਅੱਗੇ ਵੱਧਣ ਦੀ ਚੇਨ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ 'ਕੋਰੋਨਾ' ਕਾਰਨ ਪਹਿਲੀ ਮੌਤ, ਜਲੰਧਰ ਦੇ ਸਿਵਲ ਹਸਪਤਾਲ 'ਚ ਵਿਅਕਤੀ ਨੇ ਤੋੜਿਆ ਦਮ

ਨਗਰ ਨਿਗਮ ਨੇ ਕੀਤਾ ਦਫ਼ਤਰਾਂ ਨੂੰ ਸੈਨੇਟਾਈਜ਼
ਇਸੇ ਦੌਰਾਨ ਨਗਰ ਨਿਗਮ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਸ ਡੀ. ਸੀ. ਦਫ਼ਤਰ, ਐੱਸ. ਡੀ. ਐੱਮ. ਦਫ਼ਤਰ, ਤਹਿਸੀਲ ਕੰਪਲੈਕਸ ਅਤੇ ਨਗਰ ਨਿਗਮ ਨੂੰ ਪੂਰੀ ਤਰ੍ਹਾਂ ਅੱਜ ਸੈਨੇਟਾਈਜ਼ ਕੀਤਾ ਗਿਆ ਹੈ। ਇਸ ਦੇ ਇਲਾਵਾ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ  ਅਧਿਕਾਰੀਆਂ ਦੀਆਂ ਕੋਠੀਆਂ ਨੂੰ ਵੀ ਸੈਨੇਟਾਈਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਦਿਹਾਤੀ ਦੇ SSP ਨੂੰ 'ਕੋਰੋਨਾ' ਹੋਣ ਦੀ ਪੁਸ਼ਟੀ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ

 


author

shivani attri

Content Editor

Related News