ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦੇ ਮਿਲੇ 13 ਹੋਰ ਮਾਮਲੇ, ਗਿਣਤੀ ਹੋਈ 564

Sunday, Aug 02, 2020 - 11:00 AM (IST)

ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਦੇ ਮਿਲੇ 13 ਹੋਰ ਮਾਮਲੇ, ਗਿਣਤੀ ਹੋਈ 564

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਕੋਰੋਨਾ ਵਾਇਰਸ ਦੇ 13 ਹੋਰ ਨਵੇਂ ਮਾਮਲਿਆਂ ਦੀ ਪੁਸਟੀ ਕੀਤੀ ਗਈ ਹੈ। ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 811 ਨਮੂਨਿਆਂ ਦੀ ਰਿਪੋਰਟ 'ਚ ਕੋਰੋਨਾ ਵਾਇਰਸ ਦੇ 13 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ 'ਚ ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ 'ਚ ਹੁਸ਼ਿਆਰਪੁਰ ਇਕਲੇਵ, ਦਸ਼ਮੇਸ਼ ਨਗਰ ਅਤੇ ਸ਼ਿਵਾਲਿਕ ਇਕਲੇਵ ਦਾ 1-1 ਮਰੀਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਹਤ ਕੇਂਦਰ ਭੂੰਗਾ, ਹਾਜੀਪੁਰ, ਮੁਕੇਰੀਆਂ ਅਤੇ ਪਾਲਦੀ ਤੋਂ ਵੀ 1-1 ਮਰੀਜ਼ ਰਿਪੋਰਟ ਹੋਇਆ ਹੈ, ਜਦਕਿ 6 ਪਾਜ਼ੇਟਿਵ ਮਰੀਜ਼ ਗੜ੍ਹਸ਼ੰਕਰ ਖੇਤਰ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: ਸਾਈਕਲਿੰਗ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਜਲੰਧਰ ਟ੍ਰੈਫਿਕ ਪੁਲਸ ਨੇ ਲਿਆ ਸਖ਼ਤ ਫੈਸਲਾ (ਵੀਡੀਓ)

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ੱਕੀ ਮਰੀਜ਼ਾਂ ਦੇ 276 ਨਮੂਨੇ ਲਏ ਗਏ ਹਨ। ਸਿਹਤ ਮਹਿਕਮੇ ਵੱਲੋਂ ਹੁਣ ਤੱਕ ਲਏ ਗਏ 28,792 ਨਮੂਨਿਆਂ 'ਚੋਂ 27,569 ਦੀ ਰਿਪੋਰਟ ਨੈਗੇਟਿਵ ਆਈ ਹੈ। ਮਹਿਕਮੇ ਨੂੰ 646 ਨਮੂਨਿਆਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 55 ਨਮੂਨੇ ਹੁਣ ਤੱਕ ਇਨਵੈਲਿਡ ਪਾਏ ਗਏ ਹਨ ਅਤੇ 448 ਮਰੀਜ਼ ਰਿਕਵਰ ਕਰ ਚੁੱਕੇ ਹਨ। ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ 96 ਹੈ ਅਤੇ 17 ਮਰੀਜ਼ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।

ਸਿਵਲ ਸਰਜਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 10 ਸਾਲ ਤੱਕ ਦੀ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਸਾਫ਼ ਕਰੋ ਅਤੇ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋੜਿਆ ਜਾ ਸਕੇ।
ਇਹ ਵੀ ਪੜ੍ਹੋ​​​​​​​:  ਬਿਨਾਂ ਟੋਕਨ ਦੇ ਕੰਮ ਕਰਵਾਉਣ ਪਹੁੰਚੇ SHO 'ਤੇ ਭੜਕੀ ਬੀਬੀ ਨੇ ਸੁਣਾਈਆਂ ਖਰੀਆਂ-ਖਰੀਆਂ, ਵੀਡੀਓ ਵਾਇਰਲ


author

shivani attri

Content Editor

Related News