ਟਾਂਡਾ ਦੇ ਪਿੰਡ ਮੂਨਕ ਕਲਾਂ ''ਚ ਵੀ ਕੋਰੋਨਾ ਦੀ ਦਸਤਕ, ਬੀਬੀ ਨਿਕਲੀ ਪਾਜ਼ੇਟਿਵ
Thursday, Aug 06, 2020 - 05:14 PM (IST)
ਟਾਂਡਾ ਉੜਮੁੜ (ਜਸਵਿੰਦਰ)— ਕੋਰੋਨਾ ਲਾਗ ਦੀ ਬੀਮਾਰੀ ਦੇ ਕਹਿਰ ਦੇ ਚੱਲਦਿਆਂ ਟਾਂਡਾ ਦੇ ਨਜ਼ਦੀਕੀ ਪਿੰਡ ਮੂਨਕ ਕਲਾਂ ਦੀ ਇਕ ਬੀਬੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦਾ ਖੁਲਾਸਾ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕਰਦਿਆਂ ਦੱਸਿਆ ਕਿ ਬੀਤੀ 4 ਅਗਸਤ ਨੂੰ ਉਕਤ ਔਰਤ ਨੂੰ ਮਿਲਟਰੀ ਹਸਪਤਾਲ ਜਲੰਧਰ ਲਿਜਾਇਆ ਗਿਆ ਸੀ, ਜਿੱਥੇ ਉਸ ਦੇ ਟੈਸਟ ਲੈਣ ਤੋਂ ਬਾਅਦ ਅੱਜ ਸਾਨੂੰ ਫੋਨ 'ਤੇ ਦੱਸਿਆ ਕਿ ਉਕਤ ਬੀਬੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜ਼ਿਕਰਯੋਗ ਹੈ ਕਿ ਉਕਤ ਬੀਬੀ ਨੂੰ ਸਾਹ ਦੀ ਤਕਲੀਫ਼ ਹੋਣ ਕਾਰਨ ਜਲੰਧਰ ਹਸਪਤਾਲ ਲਿਜਾਇਆ ਗਿਆ ਸੀ ਅਤੇ ਉਕਤ ਬੀਬੀ ਸਾਬਕਾ ਕੈਪਟਨ ਦੀ ਪਤਨੀ ਹੈ।
ਇਹ ਵੀ ਪੜ੍ਹੋ: ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ
ਦੱਸਣਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੁਣ ਤੱਕ ਪਾਜ਼ੇਟਿਵ ਕੇਸਾਂ ਦਾ ਅੰਕੜਾ 600 ਤੋਂ ਪਾਰ ਚੁੱਕਾ ਹੈ, ਜਿਨ੍ਹਾਂ 'ਚੋਂ 17 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਅਤੇ 589 ਮਰੀਜ਼ ਮਿਹਤਯਾਬ ਹੋਣ ਉਪਰੰਤ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 19 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2093, ਲੁਧਿਆਣਾ 'ਚ 4176, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 2709, ਸੰਗਰੂਰ 'ਚ 1180 ਕੇਸ, ਪਟਿਆਲਾ 'ਚ 2185, ਮੋਹਾਲੀ 'ਚ 850, ਗੁਰਦਾਸਪੁਰ 'ਚ 669 ਕੇਸ, ਪਠਾਨਕੋਟ 'ਚ 474, ਤਰਨਤਾਰਨ 400, ਹੁਸ਼ਿਆਰਪੁਰ 'ਚ 601, ਨਵਾਂਸ਼ਹਿਰ 'ਚ 313, ਮੁਕਤਸਰ 263, ਫਤਿਹਗੜ੍ਹ ਸਾਹਿਬ 'ਚ 407, ਰੋਪੜ 'ਚ 283, ਮੋਗਾ 'ਚ 469, ਫਰੀਦਕੋਟ 332, ਕਪੂਰਥਲਾ 248, ਫਿਰੋਜ਼ਪੁਰ 'ਚ 579, ਫਾਜ਼ਿਲਕਾ 336, ਬਠਿੰਡਾ 'ਚ 585, ਬਰਨਾਲਾ 'ਚ 351, ਮਾਨਸਾ 'ਚ 159 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਸ ਦੇ ਇਲਾਵਾ ਸੂਬੇ ਭਰ 'ਚੋਂ 13207 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 6264 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਕੋਰੋਨਾ ਕਾਰਨ ਪੰਜਬਾ 'ਚੋਂ ਕਰੀਬ 502 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ
ਇਹ ਵੀ ਪੜ੍ਹੋ: ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਭਿਆਨਕ ਰੂਪ, ਇਕ ਮਰੀਜ਼ ਦੀ ਮੌਤ ਤੇ ਵੱਡੀ ਗਿਣਤੀ 'ਚ ਫਿਰ ਮਿਲੇ ਪਾਜ਼ੇਟਿਵ ਕੇਸ