ਹੁਸ਼ਿਆਰਪੁਰ ''ਚ ਵੱਧ ਰਹੀ ਹੈ ''ਕੋਰੋਨਾ'' ਦੀ ਚੇਨ, ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 86 ਤੱਕ ਪੁੱਜਾ

Sunday, May 03, 2020 - 02:28 PM (IST)

ਹੁਸ਼ਿਆਰਪੁਰ ''ਚ ਵੱਧ ਰਹੀ ਹੈ ''ਕੋਰੋਨਾ'' ਦੀ ਚੇਨ, ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 86 ਤੱਕ ਪੁੱਜਾ

ਹੁਸ਼ਿਆਰਪੁਰ (ਅਮਰਿੰਦਰ ਮਿਸ਼ਰਾ)— ਕੋਰੋਨਾ ਦੇ ਵੱਧਦੇ ਕਹਿਰ ਦੌਰਾਨ ਹੁਸ਼ਿਆਰਪੁਰ 'ਚ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 86 ਤੱਕ ਪੁੱਜ ਚੁੱਕਾ ਹੈ। ਕੱਲ੍ਹ 44 ਕੇਸਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਸ਼ਾਮ ਨੂੰ ਫਿਰ 42 ਪਾਜ਼ੇਟਿਵ ਕੇਸ ਪਾਜ਼ੇਟਿਵ ਪਾਏ ਗਏ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਜਸਬੀਰ ਸਿੰਘ ਕੀਤੀ ਹੈ। ਉਨ੍ਹਾਂ ਕਿਹਾ ਕਿ 836 ਲੋਕਾਂ ਦੇ ਸੈਂਪਲ ਕੋਰੋਨਾ ਜਾਂਚ ਲਈ ਲਏ ਗਏ ਸਨ। ਹਜ਼ੂਰ ਸਾਹਿਬ ਤੋਂ ਵਾਪਸ ਆਏ ਸਾਰੇ ਸ਼ਰਧਾਲੂਆਂ ਦੀ ਰਿਪੋਰਟ ਆ ਗਈ ਹੈ, ਜਿਸ 'ਚ ਕੁਲ 74 ਸ਼ਰਧਾਲੂ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਇਲਾਵਾ ਇਕ ਮਾਮਲਾ ਸ਼ਹਿਰ ਦੇ ਕਮਾਲਪੁਰ ਮੁਹੱਲੇ ਦੇ ਰਹਿਣ ਵਾਲੇ ਦਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਦੇ ਸਹਿਯੋਗ ਨਾਲ ਕਮਾਲਪੁਰ ਨੂੰ ਸੀਲ ਕਰ ਦਿੱਤਾ ਗਿਆ ਹੈ।

ਕਮਾਲਪੁਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟ ਹੋਏ ਸੀਲ
ਇਸ ਮੁਹੱਲੇ 'ਚੋਂ 46 ਸਾਲ ਦੇ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕਮਾਲਪੁਰ ਸਮੇਤ ਪੂਰੇ ਸ਼ਹਿਰ 'ਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਵੱਧ ਰਹੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਥਾਣਾ ਮਾਡਲ ਟਾਊਨ ਸ਼ਹਿਰ ਦੀ ਪੁਲਸ ਨੇ ਕਮਾਲਪੁਰ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟ ਸੀਲ ਕਰ ਦਿੱਤੇ ਹਨ। ਜ਼ਰੂਰੀ ਵਸਤੂਆਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਛੱਡ ਕੇ ਬਾਕੀ ਸਾਰੇ ਵਾਹਨਾਂ 'ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਨਾਲ ਸ਼ਹਿਰ ਨੂੰ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਬਚਾਇਆ ਜਾ ਸਕੇ। ਪੁਲਸ ਮੁਤਾਬਕ ਸ਼ਹਿਰ ਦੇ ਅੰਦਰ ਆਉਣ ਵਾਲੇ ਸਾਰੇ ਰਸਤਿਆਂ 'ਤੇ ਚੈੱਕ ਪੋਸਟ ਬਣਾ ਦਿੱਤੇ ਗਏ ਹਨ, ਜਿੱਥੇ ਜ਼ਰੂਰੀ ਵਸਤੂਆਂ ਨੂੰ ਛੱਡ ਕੇ ਸਾਰੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰੀਹ ਹੈ ਅਤੇ ਕਿਸੇ ਨੂੰ ਵੀ ਬਿਨਾਂ ਕਿਸੇ ਕਾਰਨ ਕਮਾਲਪੁਰ ਸਮੇਤ ਸ਼ਹਿਰ ਦੇ ਅੰਦਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।


author

shivani attri

Content Editor

Related News