ਹੁਸ਼ਿਆਰਪੁਰ: ਮੋਰਾਂਵਾਲੀ 'ਚੋਂ ਮੁੜ 'ਕੋਰੋਨਾ' ਦੇ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ਪਿੰਡ ਕੀਤਾ ਸੀਲ
Wednesday, Apr 29, 2020 - 07:43 PM (IST)
ਗੜ੍ਹਸ਼ੰਕਰ (ਸ਼ੋਰੀ)— ਇਥੋਂ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਦੀ ਮੁੜ ਐਂਟਰੀ ਨੂੰ ਧਿਆਨ 'ਚ ਰੱਖਦੇ ਪੁਲਸ ਪ੍ਰਸ਼ਾਸਨ ਵੱਲੋਂ ਪਿੰਡ ਦੇ ਬਾਹਰ ਨਿਕਲਣ ਵਾਲੇ ਰਸਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਡੀ. ਐੱਸ. ਪੀ. ਸਤੀਸ਼ ਕੁਮਾਰ ਨੇ ਦੱਸਿਆ ਕਿ ਲੰਘੀ ਰਾਤ ਪਿੰਡ ਵਿਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਪਿੰਡ ਤੋਂ ਬਾਹਰ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਪੂਰੀ ਤਰ੍ਹਾਂ ਰੋਕ ਲਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ: 'ਕੋਰੋਨਾ' ਕਾਰਨ ਜਲੰਧਰ 'ਚ ਚੌਥੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 20 ਤੱਕ ਪੁੱਜਾ
ਦੱਸਣਯੋਗ ਹੈ ਕਿ ਪਿੰਡ ਮੋਰਾਂਵਾਲੀ ਵਿਚ ਮੰਗਲਵਾਰ ਇਕ ਵਿਅਕਤੀ ਜੀਵਨ ਕੁਮਾਰ ਦੇ ਪਾਜ਼ੇਟਿਵ ਆਉਣ ਨਾਲ ਇਲਾਕੇ 'ਚ ਕੋਰੋਨਾ ਦੀ ਮੁੜ ਦਸਤਕ ਹੋ ਗਈ ਸੀ। ਜੀਵਨ ਕੁਮਾਰ, ਜੋ ਕਿ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਵਾਪਸ ਲੈ ਕੇ ਆਪਣੀ ਗੱਡੀ ਰਾਹੀਂ ਆਇਆ ਸੀ, ਦੇ ਨਾਲ ਕੁੱਲ 17 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਟੈਸਟ ਲਈ ਭੇਜੇ ਗਏ ਸਨ। ਇਨ੍ਹਾਂ ਟੈਸਟਾਂ 'ਚੋਂ ਅੱਜ 16 ਦੇ ਰਿਜ਼ਲਟ ਆ ਗਏ, ਜਿਨ੍ਹਾਂ 'ਚੋਂ ਤਿੰਨ ਹੋਰ ਪਾਜ਼ੇਟਿਵ ਕੇਸ ਇਸ ਪਿੰਡ ਦੇ ਆ ਗਏ ਹਨ। ਹੁਣ ਕੁੱਲ ਚਾਰ ਮਰੀਜ਼ ਇਸ ਪਿੰਡ ਦੇ ਕੋਰੋਨਾ ਪਾਜ਼ੇਟਿਵ ਹਨ, ਜੋ ਕਿ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ 'ਚ ਹਨ।
ਇਹ ਵੀ ਪੜ੍ਹੋ: ਵੱਡੀ ਲਾਪਰਵਾਹੀ, ਪਾਜ਼ੇਟਿਵ ਮਰੀਜ਼ ਨੂੰ ਨੈਗੇਟਿਵ ਕਹਿ ਕੇ ਭੇਜਿਆ ਘਰ, ਦੇਰ ਰਾਤ ਮੁੜ ਸੱਦਿਆ ਹਸਪਤਾਲ