ਟਾਂਡਾ: ਕੋਰੋਨਾ ਪਾਜ਼ੇਟਿਵ ਪਿੰਡ ਮੂਨਕ ਕਲਾਂ ਦੀ ਬੀਬੀ ਨੇ ਤੋੜਿਆ ਦਮ

8/7/2020 1:50:20 PM

ਟਾਂਡਾ ਉੜਮੁੜ (ਜਸਵਿੰਦਰ, ਵਰਿੰਦਰ ਪੰਡਿਤ, ਮੋਮੀ)— ਬੀਤੇ ਦਿਨ ਪਿੰਡ ਮੂਨਕ ਕਲਾਂ ਦੀ ਕੋਰੋਨਾ ਪਾਜ਼ੇਟਿਵ ਪਾਈ ਗਈ ਬੀਬੀ ਦੀ ਅੱਜ ਸਵੇਰੇ ਤੜਕੇ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਉਕਤ ਬੀਬੀ ਨੂੰ ਬੀਤੀ 4 ਅਗਸਤ ਨੂੰ ਸਾਹ ਲੈਣ 'ਚ ਤਕਲੀਫ਼ ਆਉਣ ਉਪਰੰਤ ਫੌਜੀ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਟੈਸਟ ਲੈਣ ਉਪਰੰਤ ਬੀਤੇ ਦਿਨ ਕਰੋਨਾ ਪਾਜ਼ੇਟਿਵ ਰਿਪੋਰਟ ਪਾਈ ਗਈ ਸੀ। ਨਾਜ਼ੁਕ ਹਾਲਾਤ ਦੇ ਚਲਦਿਆਂ ਉਕਤ ਬੀਬੀ ਨੇ ਅੱਜ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੇਹ ਦਾ ਸੰਸਕਾਰ ਕਰਨ ਲਈ ਸਿਹਤ ਮਹਿਕਮੇ ਦੀ ਟੀਮ ਜਲੰਧਰ ਰਵਾਨਾ ਹੋ ਗਈ ਤਾਂ ਜੋ ਦੇਹ ਦਾ ਸਸਕਾਰ ਜੱਦੀ ਪਿੰਡ ਮੂਨਕ ਕਲਾਂ ਵਿਖੇ ਕੀਤਾ ਜਾਵੇ। ਇਸ ਦੇ ਨਾਲ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 19 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਸੁਸਰੀ ਵਾਲੇ ਗੋਲ-ਗੱਪੇ ਖਿਲਾਉਣ 'ਤੇ ਜਮ ਕੇ ਹੋਇਆ ਹੰਗਾਮਾ, ਵੀਡੀਓ ਹੋਈ ਵਾਇਰਲ

ਜ਼ਿਕਰਯੋਗ ਹੈ ਕਿ ਵੀਰਵਾਰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 616 ਵਿਅਕਤੀਆਂ ਦੇ ਨਵੇਂ ਨਮੂਨੇ ਲਏ ਗਏ ਸਨ ਅਤੇ 488 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਪਾਜ਼ੇਟਿਵ ਮਰੀਜਾਂ ਦੇ 15 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜਾਂ ਦੀ ਗਿਣਤੀ 616 ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਤੱਕ ਕੁੱਲ 30756 ਨਮੂਨੇ ਲਏ ਗਏ ਅਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 29157 ਨਮੂਨੇ ਨੈਗਟਿਵ ਹਨ, ਜਦਕਿ 980 ਨਮੂਨਿਆਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਸਰਗਰਮ ਕੇਸਾਂ ਦੀ ਗਿਣਤੀ 63 ਹੈ ਅਤੇ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 535 ਹੋ ਗਈ ਹੈ।

ਸਿਹਤ ਐਡਵਾਈਜ਼ਰੀ ਦਿੰਦੇ ਹੋਏ ਸਿਵਲ ਸਰਜਨ ਜਸਬੀਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਹਾਰ ਨਿਕਲਣ ਸਮੇਂ ਮੂੰਹ 'ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ 'ਤੇ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀਂ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਖਾਲੀ ਪਲਾਟ 'ਚੋਂ ਮਿਲਿਆ ਨਵਜੰਮਿਆ ਬੱਚਾ, ਹਾਲਤ ਵੇਖ ਡਾਕਟਰ ਵੀ ਹੈਰਾਨ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2137, ਲੁਧਿਆਣਾ 4385, ਜਲੰਧਰ 2851, ਮੋਹਾਲੀ 'ਚ 1119, ਪਟਿਆਲਾ 'ਚ 2320, ਹੁਸ਼ਿਆਰਪੁਰ 'ਚ 616, ਤਰਨਾਰਨ 414, ਪਠਾਨਕੋਟ 'ਚ 485, ਮਾਨਸਾ 'ਚ 165, ਕਪੂਰਥਲਾ 354, ਫਰੀਦਕੋਟ 354, ਸੰਗਰੂਰ 'ਚ 1194, ਨਵਾਂਸ਼ਹਿਰ 'ਚ 324, ਰੂਪਨਗਰ 286, ਫਿਰੋਜ਼ਪੁਰ 'ਚ 615, ਬਠਿੰਡਾ 711, ਗੁਰਦਾਸਪੁਰ 723, ਫਤਿਹਗੜ੍ਹ ਸਾਹਿਬ 'ਚ 424, ਬਰਨਾਲਾ 384, ਫਾਜ਼ਿਲਕਾ 343, ਮੋਗਾ 515, ਮੁਕਤਸਰ ਸਾਹਿਬ 270 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 522 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ ਪੰਜਾਬ 'ਚ 6 ਹਜ਼ਾਰ ਤੋਂ ਵੱਧ ਸਰਗਰਮ ਕੇਸ ਹਨ ਜਦਕਿ 13867 ਮਰੀਜ਼ ਕੋਰੋਨਾ 'ਤੇ ਮਾਤ ਪਾ ਕੇ ਘਰਾਂ ਨੂੰ ਪਰਤ ਚੁੱਕੇ ਹਨ।


shivani attri

Content Editor shivani attri