ਹੌਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਤੋਂ ਚੰਗੀ ਖਬਰ, 5 ਕੋਰੋਨਾ ਪੀੜਤ ਠੀਕ ਹੋ ਕੇ ਪਰਤੇ ਘਰ

Saturday, Jun 06, 2020 - 04:54 PM (IST)

ਟਾਂਡਾ ਉੜਮੁੜ (ਪੰਡਿਤ, ਗੁਪਤਾ, ਜਸਵਿੰਦਰ,ਮੋਮੀ)— ਕੋਰੋਨਾ ਦਾ ਹੌਟ ਸਪਾਟ ਬਣੇ ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) 'ਚੋਂ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਇਥੋਂ 5 ਹੋਰ ਮਰੀਜ਼ਾਂ ਨੂੰ ਮਿਹਤਯਾਬ ਹੋਣ ਉਪਰੰਤ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਪਿੰਡ ਨੰਗਲੀ (ਜਲਾਲਪੁਰ) 'ਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਮਾਸ ਸੈਂਪਲਿੰਗ ਦੀ ਮੁਹਿੰਮ ਤਹਿਤ ਅੱਜ ਫਿਰ 67 ਨਮੂਨੇ ਲਏ ਗਏ।

ਇਹ ਵੀ ਪੜ੍ਹੋ: ਖਾਲਿਸਤਾਨ ਦੀ ਮੰਗ 'ਤੇ ਭੜਕੀ 'ਆਪ', ਕਿਹਾ-ਅਕਾਲੀ-ਭਾਜਪਾ ਦਾ ਦੋਗਲਾ ਚਿਹਰਾ ਆਇਆ ਸਾਹਮਣੇ (ਵੀਡੀਓ)

PunjabKesari

ਇਨ੍ਹਾਂ 'ਚ ਜ਼ਿਆਦਾਤਰ ਪਿੰਡ ਨੰਗਲੀ ਵਾਸੀ ਸਨ, ਇਸ ਦੇ ਨਾਲ ਹੀ ਕੁਝ ਇਕ ਨੰਗਲ ਜਮਾਲ ਅਤੇ ਜਲਾਲਪੁਰ ਵਾਸੀਆਂ ਦੇ ਨਾਲ-ਨਾਲ 7 ਏ. ਐੱਨ. ਐੱਮ. ਅਤੇ ਆਸ਼ਾ ਵਰਕਰਾਂ ਦੇ ਵੀ ਟੈਸਟਾਂ ਲਈ ਨਮੂਨੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ  ਐੱਸ. ਐੱਮ. ਓ. ਡਾ. ਕੇ. ਆਰ. ਬਾਲੀ ਨੇ ਦੱਸਿਆ ਕਿ ਮਿਸ਼ਨ 'ਫਤਿਹ' ਤਹਿਤ ਪਿੰਡ 'ਚ 29 ਪਾਜ਼ੇਟਿਵ ਮਰੀਜ਼ਾਂ 'ਚੋਂ 14 ਪਾਜ਼ੇਟਿਵ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਿੰਡ ਆਪਣੇ ਘਰਾਂ 'ਚ ਪਰਤ ਆਏ ਸਨ ਅਤੇ ਅੱਜ ਫਿਰ 5 ਹੋਰ ਪਿੰਡ ਵਾਸੀ ਕੋਰੋਨਾ ਬੀਮਾਰੀ ਨੂੰ ਹਰਾ ਕੇ ਆਪਣੇ ਪਿੰਡ ਵਾਪਸ ਆ ਗਏ ਹਨ। ਇਸ ਦੇ ਨਾਲ ਹੀ ਬੀਤੇ ਦਿਨ ਟੈਸਟਾਂ ਦੀਆਂ 49 ਰਿਪੋਰਟਾਂ ਨੈਗੇਟਿਵ ਆਈਆਂ ਸਨ।

ਇਹ ਵੀ ਪੜ੍ਹੋ:ਜਲੰਧਰ 'ਚ ਹਾਈ ਪ੍ਰੋਫਾਈਲ ਜੂਏ ਦੇ ਅੱਡੇ ਦਾ ਪਰਦਾਫਾਸ਼, NRI ਦੀ ਕੋਠੀ 'ਚੋਂ ਹਥਿਆਰਾਂ ਸਣੇ 11 ਲੋਕ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਦੀ ਟੀਮ ਨੋਡਲ ਅਫਸਰ ਡਾ. ਹਰਪ੍ਰੀਤ ਸਿੰਘ, ਡਾ. ਕਰਨ ਵਿਰਕ, ਡਾ, ਰਵੀ ਕੁਮਾਰ, ਸ਼ਵਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਸਿੰਘ ਦੀ ਟੀਮ ਅਤੇ ਸਰਕਾਰੀ ਹਸਪਤਾਲ ਦਸੂਹਾ ਦੀ ਡਾ. ਹਰਸ਼ਾ ਦੀ ਟੀਮ ਦੇ ਸਹਿਯੋਗ ਨਾਲ ਅੱਜ 67 ਪਿੰਡ ਵਾਸੀਆਂ ਦੇ ਨਮੂਨੇ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀ ਟੀਮ ਕੋਰੋਨਾ ਚੇਨ ਤੋੜਨ 'ਚ ਸਫਲ ਹੋ ਰਹੀ ਹੈ ਅਤੇ ਇਸੇ ਦੇ ਤਹਿਤ ਲਗਾਤਾਰ ਟੈਸਟ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਕੋਰੋਨਾ ਮਾਤ ਦੇਣ ਲਈ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਪੋ-ਆਪਣੇ ਘਰਾਂ 'ਚ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਘਰ 'ਚ ਇਕਾਂਤਵਾਸ 'ਚ ਰੱਖਿਆ ਗਿਆ ਹੈ, ਉਸ ਦੀ ਉਲੰਘਣਾ ਕਰਨ ਵਾਲੇ ਨੂੰ 2 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ​​​​​​​:ਕਪੂਰਥਲਾ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਨੂੰ ਕੀਤਾ ਜ਼ਬਤ


shivani attri

Content Editor

Related News