ਹੁਸ਼ਿਆਰਪੁਰ ''ਚ BSF ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੇਟਿਵ, ਕੁੱਲ ਗਿਣਤੀ 146 ਤੱਕ ਪੁੱਜੀ

06/17/2020 11:01:14 AM

ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਬੀ.ਐੱਸ.ਐੱਫ. ਦਾ ਜਵਾਨ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 146 ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ 'ਚ ਦਾਖਲ ਇਕ ਮਰੀਜ਼ ਆਪਣੀ ਬੀਮਾਰੀ ਦੇ ਇਲਾਜ ਤੋਂ ਬਾਅਦ ਠੀਕ ਹੋ ਕੇ ਘਰ ਜਾ ਚੁੱਕਿਆ ਸੀ ਪਰ ਬਾਅਦ 'ਚ ਉਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਹਾਸਲ ਹੋਈ।

ਇਹ ਵੀ ਪੜ੍ਹੋ :ਨਸ਼ੇ ਦੇ ਦੈਂਤ ਦੇ ਨਿਗਲੇ ਇਕੋ ਪਰਿਵਾਰ ਦੇ 3 ਨੌਜਵਾਨ, ਉਜੜਿਆ ਹੱਸਦਾ-ਵੱਸਦਾ ਘਰ (ਤਸਵੀਰਾਂ)

ਬਲਾਕ ਪਾਲਦੀ ਨਾਲ ਸਬੰਧਤ 30 ਸਾਲਾ ਸ਼ੰਮੀ ਕੁਮਾਰ ਬੀ. ਐੱਸ. ਐੱਫ. ਦਾ ਮੁਲਾਜ਼ਮ ਹੈ। ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 7952 ਸ਼ੱਕੀ ਮਰੀਜ਼ਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 6383 ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਭਾਗ ਨੂੰ 1403 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ ਜਦਕਿ 24 ਨਮੂਨੇ ਹੁਣ ਤੱਕ ਇਨਵੈਲਿਡ ਪਾਏ ਗਏ ਹਨ। ਜ਼ਿਲ੍ਹੇ 'ਚ 9 ਐਕਟਿਵ ਕੇਸ ਹਨ ਅਤੇ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ 532 ਸ਼ੱਕੀ ਮਰੀਜ਼ਾਂ ਦੇ ਸੈਂਪਲ ਹੋਰ ਲਏ ਗਏ ਹਨ।

ਸਿਵਲ ਸਰਜਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ 'ਚੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ। ਸੈਨੀਟਾਈਜ਼ਰ ਦਾ ਪ੍ਰਯੋਗ ਵੀ ਯਕੀਨੀ ਬਣਾਓ ਅਤੇ ਸਮਾਜਕ ਦੂਰੀ ਦਾ ਵੀ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਰਾਹੀਂ ਹੀ ਕੋਰੋਨਾ ਵਾਇਰਸ ਦੀ ਚੇਨ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ ਜਲੰਧਰ 'ਚ 'ਕੋਰੋਨਾ' ਨੇ ਲਈ ਇਕ ਹੋਰ ਮਰੀਜ਼ ਦੀ ਜਾਨ, ਕੁੱਲ ਮੌਤਾਂ ਦਾ ਅੰਕੜਾ 13 ਤੱਕ ਪੁੱਜਾ

shivani attri

This news is Content Editor shivani attri