ਨਹੀਂ ਪੈ ਰਹੀ ਕੋਰੋਨਾ ਨੂੰ ਠੱਲ੍ਹ : ਹੁਸ਼ਿਆਰਪੁਰ ਜ਼ਿਲ੍ਹੇ ’ਚ 225 ਨਵੇਂ ਕੇਸ, 3 ਮੌਤਾਂ
Wednesday, Mar 17, 2021 - 11:01 AM (IST)
ਹੁਸ਼ਿਆਰਪੁਰ (ਘੁੰਮਣ)- ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ 1900 ਸੈਂਪਲਾਂ ਦੀ ਰਿਪੋਰਟ ’ਚ 225 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 10,555 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਨਵੇਂ ਆਏ ਕੇਸਾਂ ’ਚ 22 ਹੁਸ਼ਿਆਰਪੁਰ ਸ਼ਹਿਰੀ ਇਲਾਕੇ ਅਤੇ 203 ਮਰੀਜ਼ ਜ਼ਿਲ੍ਹੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ : PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ
ਇਸ ਤੋਂ ਇਲਾਵਾ ਜ਼ਿਲੇ ’ਚ ਕੋਰੋਨਾ ਨਾਲ 3 ਮੌਤਾਂ 63 ਸਾਲਾ ਵਿਅਕਤੀ ਵਾਸੀ ਦੀਪ ਕਾਲੋਨੀ ਗੜ੍ਹਸ਼ੰਕਰ ਦੀ ਮੌਤ ਨਿੱਜੀ ਹਸਪਤਾਲ, ਜਲੰਧਰ, 69 ਸਾਲਾ ਵਿਅਕਤੀ ਵਾਸੀ ਟਾਂਡਾ ਦੀ ਮੌਤ ਡੀ. ਐੱਮ. ਸੀ. ਲੁਧਿਆਣਾ ਅਤੇ 69 ਸਾਲਾ ਵਿਅਕਤੀ ਵਾਸੀ ਟਾਂਡਾ ਦੀ ਮੌਤ ਡੀ. ਐੱਮ. ਸੀ. ਲੁਧਿਆਣਾ ਵਿਖੇ ਹੋ ਜਾਣ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ 416 ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ
ਸਿਵਲ ਸਰਜਨ ਨੇ ਦੱਸਿਆ ਕਿ ਮੰਗਲਵਾਰ 2655 ਨਵੇਂ ਸੈਂਪਲ ਲਏ ਗਏ ਹਨ ਅਤੇ ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲੇ ਅੰਦਰ 3,50,243 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 3,34,385 ਸੈਂਪਲ ਨੈਗੇਟਿਵ, 6964 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਅਤੇ 202 ਸੈਂਪਲ ਇਨਵੈਲਿਡ ਹਨ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 1556 ਹੈ। ਇਸ ਤੋਂ ਇਲਾਵਾ 9094 ਮਰੀਜ਼ ਠੀਕ ਹੋ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਮਹਾਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਹਰਲੇ ਜ਼ਿਲਿਆਂ ਤੋਂ ਹੁਸ਼ਿਆਰਪੁਰ ਨਾਲ ਸਬੰਧਤ ਪਾਜ਼ੇਟਿਵ ਆਏ ਮਰੀਜ਼ਾਂ ਦੀ ਗਿਣਤੀ 31 ਹੈ, ਜਿਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 256 ਹੋ ਗਈ ਹੈ।
ਇਹ ਵੀ ਪੜ੍ਹੋ : ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ