ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦਾ ਵੱਡਾ ਧਮਾਕਾ, 5ਵੀਂ ਜਮਾਤ ਦੇ 10 ਵਿਦਿਆਰਥੀਆਂ ਸਣੇ 415 ਨਵੇਂ ਮਾਮਲੇ ਮਿਲੇ
Saturday, Mar 20, 2021 - 11:33 AM (IST)
ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ। ਕੋਰੋਨਾ ਪਾਜ਼ੇਟਿਵ 10 ਮਰੀਜ਼ਾਂ ਦੀ ਮੌਤ ਦੇ ਨਾਲ-ਨਾਲ 415 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜਿਸ ਦੇ ਚਲਦਿਆਂ ਸ਼ਹਿਰ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕਾਂ ਵਿਚ 53 ਸਾਲਾ ਵਿਅਕਤੀ ਨਿਵਾਸੀ ਡਡਿਆਲ, ਪਿੰਡ ਕਲੋਆ ਨਿਵਾਸੀ 58 ਸਾਲਾ ਔਰਤ, ਪਿੰਡ ਚੱਬੇਵਾਲ ਨਿਵਾਸੀ 65 ਸਾਲਾ ਵਿਅਕਤੀ, ਪਿੰਡ ਟਾਹਲੀ ਨਿਵਾਸੀ 68 ਸਾਲਾ ਵਿਅਕਤੀ ਅਤੇ ਰਾਜੀਵ ਕਾਲੋਨੀ ਹੁਸ਼ਿਆਰਪੁਰ ਨਿਵਾਸੀ 63 ਸਾਲ ਵਿਅਕਤੀ ਦੀ ਜਲੰਧਰ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ
ਪਿੰਡ ਬਦੋਵਾਲ ਨਿਵਾਸੀ 78 ਸਾਲਾ ਵਿਅਕਤੀ, ਦਾਰਾਪੁਰ ਨਿਵਾਸੀ 80 ਸਾਲਾ ਔਰਤ, ਪਿੰਡ ਨੈਨੋਵਾਲ ਸੀਕਰੀ ਦੀ 60 ਸਾਲਾ ਔਰਤ ਅਤੇ ਪਿੰਡ ਬੋਹਨ ਨਿਵਾਸੀ 65 ਸਾਲਾ ਵਿਅਕਤੀ ਨੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਚ ਦਮ ਤੋਡ਼ਿਆ, ਚੱਬੇਵਾਲ ਨਿਵਾਸੀ 55 ਸਾਲਾ ਵਿਅਕਤੀ ਦੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਚ ਮੌਤ ਹੋ ਗਈ। ਜਿਸ ਤੋਂ ਬਾਅਦ ਜ਼ਿਲ੍ਹੇ ’ਚ ਮ੍ਰਿਤਕਾਂ ਦੀ ਕੁੱਲ ਗਿਣਤੀ 439 ਹੋ ਗਈ ਹੈ।
ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ
ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਪ੍ਰਾਪਤ ਹੋਈ 4088 ਸੈਂਪਲਾਂ ਦੀ ਰਿਪੋਰਟ ਵਿਚ 356 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚ 56 ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਅਤੇ 300 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਜ਼ਿਲੇ ਨਾਲ ਸਬੰਧਤ 59 ਕੇਸ ਹੋਰ ਜ਼ਿਲਿਆਂ ਤੋਂ ਰਿਪੋਰਟ ਹੋਏ ਹਨ। ਜਿਸ ਨਾਲ ਨਵੇਂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 415 ਹੋ ਗਈ ਹੈ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 11,863 ਹੋ ਗਈ ਹੈ ਅਤੇ 9877 ਮਰੀਜ਼ ਰਿਕਵਰ ਕਰ ਚੁੱਕੇ ਹਨ ਤੇ ਐਕਟਿਵ ਕੇਸਾਂ ਦੀ ਗਿਣਤੀ 1571 ਹੈ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ
5ਵੀਂ ਜਮਾਤ ਦੇ 10 ਵਿਦਿਆਰਥੀ ਪਾਏ ਗਏ ਪਾਜ਼ੇਟਿਵ
ਇਸ ਦੌਰਾਨ ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸੰਜੀਵ ਗੌਤਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚਲ ਰਹੀ 5ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 10 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ