ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਕਾਰਨ 7 ਲੋਕਾਂ ਦੀ ਗਈ ਜਾਨ, 155 ਨਿਕਲੇ ਪਾਜ਼ੇਟਿਵ
Wednesday, Apr 07, 2021 - 10:17 AM (IST)

ਹੁਸ਼ਿਆਰਪੁਰ (ਘੁੰਮਣ)- ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਮੰਗਲਵਾਰ ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 2802 ਸੈਂਪਲਾਂ ਦੀ ਰਿਪੋਰਟ ’ਚ 155 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ਅੰਦਰ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 14,599 ਹੋ ਗਈ ਹੈ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ
ਉਨ੍ਹਾਂ ਦੱਸਿਆ ਕਿ ਨਵੇਂ ਆਏ ਕੇਸਾਂ ’ਚ 16 ਹੁਸ਼ਿਆਰਪੁਰ ਸ਼ਹਿਰੀ ਇਲਾਕੇ ਅਤੇ 130 ਸੈਂਪਲ ਜ਼ਿਲ੍ਹੇ 2 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਜਦਕਿ ਜ਼ਿਲ੍ਹੇ ਨਾਲ ਸਬੰਧਤ 9 ਮਰੀਜ਼ ਬਾਹਰਲੇ ਜ਼ਿਲਿਆਂ ਤੋਂ ਰਿਪੋਰਟ ਹੋਏ ਹਨ। ਇਸ ਤੋਂ ਇਲਾਵਾ ਕੋਰੋਨਾ ਨਾਲ 7 ਲੋਕਾਂ ਮੌਤਾਂ ਹੋਈਆਂ ਹਨ, ਜਿਨ੍ਹਾਂ ’ਚ 65 ਸਾਲਾ ਔਰਤ ਵਾਸੀ ਮੁਕੇਰੀਆਂ ਦੀ ਮੌਤ ਸਿਵਲ ਹਸਪਤਾਲ ਦਸੂਹਾ, 45 ਸਾਲਾ ਵਿਅਕਤੀ ਵਾਸੀ ਮੰਡ ਭੰਡੇਰ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ, 63 ਸਾਲਾ ਪੁਰਸ਼ ਵਾਸੀ ਭੂੰਗਾ ਬਲਾਕ ਦੀ ਮੌਤ ਸਬ-ਡਿਵੀਜ਼ਨ ਹਸਪਤਾਲ ਦਸੂਹਾ, 15 ਸਾਲਾ ਲੜਕਾ ਵਾਸੀ ਪੋਸੀ ਦੀ ਮੌਤ ਪੀ. ਜੀ. ਆਈ. ਚੰਡੀਗੜ੍ਹ, 61 ਸਾਲਾ ਔਰਤ ਵਾਸੀ ਭੂੰਗਾ ਬਲਾਕ ਦੀ ਮੌਤ ਕੈਪੀਟਲ ਹਸਪਤਾਲ ਜਲੰਧਰ, 67 ਸਾਲਾ ਔਰਤ ਵਾਸੀ ਪਾਲਦੀ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ 70 ਸਾਲਾ ਔਰਤ ਵਾਸੀ ਭੂੰਗਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋ ਗਈ, ਜਿਸ ਤੋਂ ਬਾਅਦ ਜ਼ਿਲੇ ’ਚ ਮ੍ਰਿਤਕਾਂ ਦੀ ਕੁੱਲ ਗਿਣਤੀ 592 ਹੋ ਗਈ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟੁੱਟਣ ਲੱਗੀ ਭਾਜਪਾ, ਜ਼ਿਲ੍ਹਾ ਸਕੱਤਰ ਨੇ ਦਿੱਤਾ ਅਸਤੀਫ਼ਾ
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ’ਚ ਮੰਗਲਵਾਰ 2167 ਨਵੇਂ ਸੈਂਪਲ ਲਏ ਗਏ ਹਨ ਅਤੇ ਕੋਰੋਨਾ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲੇ ਅੰਦਰ 3,98,777 ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 381724 ਸੈਂਪਲ ਨੈਗੇਟਿਵ, 4077 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਅਤੇ 202 ਸੈਂਪਲ ਇਨਵੈਲਿਡ ਹਨ। ਜਦਕਿ ਐਕਟਿਵ ਕੇਸਾਂ ਦੀ ਗਿਣਤੀ 1452 ਹੈ ਅਤੇ 13680 ਮਰੀਜ਼ ਰਿਕਰਵਰ ਹੋ ਚੁੱਕੇ ਹਨ। ਸਿਵਲ ਸਰਜਨ ਨੇ ਜ਼ਿਲ੍ਹੇ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਮਹਿਕਮੇ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਾਇਆ ਜਾਵੇ ਤਾਂ ਜੋ ਇਸ ਬੀਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?