ਹੁਸ਼ਿਆਰਪੁਰ ਜ਼ਿਲ੍ਹੇ ''ਚ 37 ਸਾਲ ਦੀ ਔਰਤ ਸਣੇ 8 ਪੀੜਤਾਂ ਦੀ ਮੌਤ, 358 ਨਵੇਂ ਕੇਸ ਮਿਲੇ
Saturday, May 15, 2021 - 10:28 AM (IST)
ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹੇ ’ਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਪਾਜ਼ੇਟਿਵ 8 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਪਿੰਡ ਬਿਹਾਲਾ ਨਿਵਾਸੀ 37 ਸਾਲਾ ਔਰਤ ਦੀ ਮੈਡੀਕਲ ਕਾਲਜ ਅੰਮ੍ਰਿਤਸਰ ਵਿਚ, ਗੁਰੂ ਗੋਬਿੰਦ ਸਿੰਘ ਨਗਰ ਹੁਸ਼ਿਆਰਪੁਰ ਦੇ ਵਾਸੀ 50 ਸਾਲਾ ਵਿਅਕਤੀ ਦੀ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ, ਦਾਤਾਰਪੁਰ ਨਿਵਾਸੀ 52 ਸਾਲਾ ਵਿਅਕਤੀ ਦੀ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ, ਪਿੰਡ ਨੌਸ਼ਹਿਰਾ ਨਿਵਾਸੀ 50 ਸਾਲਾ ਵਿਅਕਤੀ, ਪਿੰਡ ਮੰਡਮੰਡੇਰ ਨਿਵਾਸੀ 50 ਸਾਲਾ ਔਰਤ, ਦਸ਼ਮੇਸ਼ ਨਗਰ ਹੁਸ਼ਿਆਰਪੁਰ ਨਿਵਾਸੀ 55 ਸਾਲਾ ਵਿਅਕਤੀ, ਗੜ੍ਹਸ਼ੰਕਰ ਨਿਵਾਸੀ 45 ਸਾਲਾ ਵਿਅਕਤੀ ਅਤੇ ਤਲਵਾੜਾ ਨਿਵਾਸੀ 43 ਸਾਲਾ ਔਰਤ ਦੀ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਚ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਮ੍ਰਿਤਕਾਂ ਦੀ ਕੁਲ ਗਿਣਤੀ 823 ਹੋ ਗਈ ਹੈ।
ਇਹ ਵੀ ਪੜ੍ਹੋ: ਖ਼ੌਫ਼ਨਾਕ ਵਾਰਦਾਤ: ਜਲੰਧਰ ਦੇ ਚੁਗਿੱਟੀ ਇਲਾਕੇ ’ਚ ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਵੱਢੀ ਪਤਨੀ
ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਪ੍ਰਾਪਤ ਹੋਈ 4800 ਸੈਂਪਲਾਂ ਦੀ ਰਿਪੋਰਟ ਵਿਚ 340 ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 40 ਹੁਸ਼ਿਆਰਪੁਰ ਦੇ ਸ਼ਹਿਰੀ ਇਲਾਕੇ ਅਤੇ 300 ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਜਦਕਿ ਜ਼ਿਲ੍ਹੇ ਨਾਲ ਸਬੰਧਤ 18 ਮਰੀਜ਼ ਬਾਹਰਲੇ ਜ਼ਿਲਿਆਂ ਤੋਂ ਰਿਪੋਰਟ ਹੋਏ ਹਨ। ਇਸ ਦੇ ਨਾਲ ਹੀ ਨਵੇਂ ਮਰੀਜ਼ਾਂ ਦੀ ਕੁਲ ਗਿਣਤੀ 358 ਅਤੇ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਗਿਣਤੀ 24767 ਹੋ ਗਈ ਹੈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਪ੍ਰੇਮ ਸੰਬੰਧਾਂ ਦੇ ਸ਼ੱਕ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਦਿੱਤੀ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਅੱਜ 3752 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ। ਜ਼ਿਲ੍ਹੇ ਵਿਚ ਹੁਣ ਤੱਕ ਲਏ ਗਏ 504563 ਵਿਅਕਤੀਆਂ ਦੇ ਸੈਂਪਲਾਂ ’ਚੋਂ 478725 ਦੀ ਰਿਪੋਰਟ ਨੈਗੇਟਿਵ ਆਈ ਹੈ। 4256 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜਾਰ ਹੈ। ਜ਼ਿਲ੍ਹੇ ’ਚ 20924 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 3020 ਹੈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਇਹ ਵੀ ਪੜ੍ਹੋ: ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਸਪਾ ਸੈਂਟਰ 'ਚ ਕੁੜੀ ਨੂੰ ਨਸ਼ਾ ਕਰਵਾ ਕੇ 4 ਨੌਜਵਾਨਾਂ ਨੇ ਕੀਤਾ ਗੈਂਗਰੇਪ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?