ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਨਾਲ 65 ਸਾਲਾ ਔਰਤ ਦੀ ਮੌਤ, 72 ਨਵੇਂ ਪਾਜ਼ੇਟਿਵ ਕੇਸ
Saturday, Jan 08, 2022 - 12:44 PM (IST)
ਹੁਸ਼ਿਆਰਪੁਰ (ਘੁੰਮਣ)– ਪੰਜਾਬ ਵਿਚ ਲਗਾਤਾਰ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨ ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 733 ਸੈਂਪਲਾਂ ਦੀ ਰਿਪੋਰਟ ’ਚ ਕੋਵਿਡ-19 ਦੇ 72 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ ਅਤੇ ਇਕ 65 ਸਾਲਾ ਔਰਤ ਵਾਸੀ ਬਲਾਕ ਬੁੱਢਾਵੜ ਦੀ ਮੌਤ ਜੀ. ਐੱਮ. ਸੀ. ਅੰਮ੍ਰਿਤਸਰ ਵਿਖੇ ਹੋ ਗਈ। ਜਿਸ ਤੋਂ ਬਾਅਦ ਹੁਣ ਤੱਕ ਮ੍ਰਿਤਕਾਂ ਦੀ ਕੁੱਲ ਗਿਣਤੀ 999 ਹੋ ਗਈ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਘਰ ’ਚ ਕੋਰੋਨਾ ਦੀ ਐਂਟਰੀ, ਪਤਨੀ ਤੇ ਪੁੱਤਰ ਦੀ ਰਿਪੋਰਟ ਆਈ ਪਾਜ਼ੇਟਿਵ
ਸਿਵਲ ਸਰਜਨ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1288 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ ਹਨ। ਹੁਣ ਤੱਕ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ’ਚੋਂ 29,147 ਹੈ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ 2147 ਪਾਜ਼ੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੇਟਿਵ ਕੇਸ 31,294 ਹੋ ਗਏ ਹਨ। ਜ਼ਿਲ੍ਹੇ ’ਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 10,07,665 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 9,76,914 ਸੈਂਪਲ ਨੈਗਟਿਵ ਹਨ, ਜਦਕਿ 3410 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 260 ਹੈ। ਇਸ ਤੋਂ ਇਲਾਵਾ 30,035 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ: ਮੰਤਰੀ ਦੇ ਅਹੁਦਿਆਂ ਦਾ ਸਾਨੂੰ ਲਾਲਚ ਨਹੀਂ, ਕੇਂਦਰ ਪੰਜਾਬ ਨੂੰ ਬਰਬਾਦ ਕਰਨ ਤੋਂ ਬਚੇ: ਸੁਖਜਿੰਦਰ ਰੰਧਾਵਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ