ਹੁਸ਼ਿਆਰਪੁਰ ''ਚ ਮਰਨ ਤੋਂ ਬਾਅਦ ਜਨਾਨੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ
Sunday, Jul 05, 2020 - 02:15 PM (IST)
ਹੁਸ਼ਿਆਰਪੁਰ (ਘੁੰਮਣ)— ਹੁਸ਼ਿਆਰਪੁਰ ਦੀ ਰਹਿਣ ਵਾਲੀ ਇਕ ਜਨਾਨੀ ਦੀ ਮੌਤ ਹੋਣ ਉਪਰੰਤ ਉਸ ਦਾ ਟੈਸਟ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਚੱਕੋਵਾਲ ਬਲਾਕ ਦੇ ਪਿੰਡ ਹੇਜਮਾਂ ਦੀ ਇਕ 62 ਸਾਲਾ ਬਜ਼ੁਰਗ ਔਰਤ, ਜੋ ਕਿ ਬੀਮਾਰੀ ਦੀ ਹਾਲਤ 'ਚ ਜਲੰਧਰ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਸੀ, ਦੀ ਮੌਤ ਹੋ ਜਾਣ ਤੋਂ ਬਾਅਦ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।
ਇਹ ਵੀ ਪੜ੍ਹੋ: 5 ਕਰੋੜ ਦੀ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 2 ਗ੍ਰਿਫ਼ਤਾਰ
ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਉਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸਦੇ ਨਾਲ ਹੀ ਜ਼ਿਲ੍ਹੇ 'ਚ ਮੌਤਾਂ ਦੀ ਗਿਣਤੀ 7 ਅਤੇ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 189 ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ 'ਚ ਸ਼ਨੀਵਾਰ ਸ਼ੱਕੀ ਮਰੀਜ਼ਾਂ ਦੇ 262 ਨਵੇਂ ਨਮੂਨੇ ਲਏ ਗਏ ਹਨ। ਜ਼ਿਲ੍ਹੇ 'ਚ ਸ਼ੱਕੀ ਮਰੀਜ਼ਾਂ ਦੇ ਹੁਣ ਤੱਕ ਲਏ ਗਏ 14,292 ਨਮੂਨਿਆਂ 'ਚੋਂ 13,528 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਵਿਭਾਗ ਨੂੰ 561 ਨਮੂਨਿਆਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਹੁਣ ਤੱਕ 28 ਨਮੂਨੇ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਘਰਾਂ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸਮਾਜਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਜਲੰਧਰ: ਦੇਰ ਰਾਤ ਅਸ਼ੋਕ ਨਗਰ ''ਚ ਪਈਆਂ ਭਾਜੜਾਂ, ਨੌਜਵਾਨ ਨੂੰ ਮਾਰੀ ਗੋਲੀ