ਭਾਰਤ 'ਚ ਕੋਰੋਨਾ ਵਾਇਰਸ ਦੀ ਦਸਤਕ, ਬਚਾਅ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ (ਵੀਡੀਓ)

03/04/2020 5:58:38 PM

ਜਲੰਧਰ (ਵੈੱਬ ਡੈਸਕ) : ਚੀਨ 'ਚ ਫੈਲੇ ਕੋਰੋਨਾ ਵਾਇਰਸ ਨੇ ਭਾਰਤ 'ਚ ਵੀ ਦਸਤਕ ਦੇ ਦਿੱਤੀ ਹੈ। ਹੁਣ ਤੱਕ ਕੋਰੋਨਾ ਵਾਇਰਸ ਦੇ 28 ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 12 ਭਾਰਤੀ ਅਤੇ 16 ਵਿਦੇਸ਼ੀ ਸ਼ਾਮਲ ਹਨ। 12 ਭਾਰਤੀਆਂ 'ਚੋਂ 3 ਮਰੀਜ਼ਾਂ ਨੂੰ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ। ਬਾਕੀ ਦੇ 9 ਮਰੀਜ਼ਾਂ ਨੂੰ ਦਿੱਲੀ, ਤੇਲੰਗਾਨਾ ਅਤੇ ਜੈਪੁਰ 'ਚ 1-1 ਮਰੀਜ਼ ਸ਼ਾਮਲ ਹੈ। ਉੱਥੇ ਹੀ ਆਗਰਾ 'ਚ ਇਕ ਹੀ ਪਰਿਵਾਰ ਦੇ 6 ਮਰੀਜ਼ ਮਿਲੇ ਹਨ, ਜਿਨ੍ਹਾਂ ਦਾ ਦਿੱਲੀ 'ਚ ਇਲਾਜ ਚੱਲ ਰਿਹਾ ਹੈ। ਦਿੱਲੀ ਏਅਰਪੋਰਟ 'ਤੇ ਵਿਦੇਸ਼ਾਂ ਤੋਂ ਆਏ ਖਾਸ ਤੌਰ 'ਤੇ ਇਟਲੀ ਅਤੇ ਚੀਨ ਤੋਂ ਆਏ ਲੋਕਾਂ ਦੀ ਖਾਸ ਸਕਰੀਨਿੰਗ ਕੀਤੀ ਜਾ ਰਹੀ ਹੈ। ਸਾਵਧਾਨੀ ਵਰਤਦੇ ਹੋਏ ਨੋਇਡਾ ਦੇ ਦੋ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੱਖਣੀ ਦਿੱਲੀ ਅਤੇ ਗੁੜਗਾਓਂ ਦੇ ਵੀ ਦੋ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਦਿੱਲੀ 'ਚ 3.5 ਲੱਖ ਮਾਸਕਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਕਰੀਬ 77 ਦੇਸ਼ ਇਸ ਜਾਨਲੇਵਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।

ਇੱਥੇ ਤੁਹਾਨੂੰ ਦੱਸ ਦੇਈਏ ਕਿ  ਚੀਨ 'ਚ ਕੋਰੋਨਾ ਵਾਇਰਸ ਨਾਲ 38 ਹੋਰ ਲੋਕਾਂ ਦੀ ਮੌਤ ਨਾਲ ਮਰਨ ਵਾਲਿਆਂ ਦਾ ਅੰਕੜਾ 2981 ਹੋ ਗਿਆ ਹੈ। ਉੱਥੇ 119 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਮਰੀਜ਼ਾਂ ਦੀ ਗਿਣਤੀ 80, 270 ਹੋ ਗਈ ਹੈ। ਉੱਧਰ ਈਰਾਨ 'ਚ 77 ਮੌਤਾਂ ਹੋ ਚੁੱਕੀਆਂ ਹਨ ਅਤੇ 2336 ਲੋਕ ਇਸ ਦੀ ਲਪੇਟ ਵਿਚ ਹਨ। ਇਟਲੀ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 52 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ 2039 ਲੋਕ ਇਸ ਦੀ ਲਪੇਟ ਵਿਚ ਹਨ। ਅਮਰੀਕਾ 'ਚ ਵੀ ਹੁਣ ਤੱਕ ਕੋਰੋਨਾ ਵਾਇਰਸ ਨਾਲ 6 ਮੌਤਾਂ ਹੋ ਚੁੱਕੀਆਂ ਹਨ, ਜਦੋਂਕਿ 103 ਲੋਕਾਂ 'ਚ ਇਸ ਦੇ ਲੱਛਣ ਮਿਲੇ ਹਨ।

ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' ਕਾਰਨ ਚੰਡੀਗੜ੍ਹ 'ਚ ਮਚਿਆ ਹੜਕੰਪ, ਘਬਰਾਏ ਹੋਏ ਨੇ ਲੋਕ     

ਇੱਥੇ ਤੁਹਾਨੂੰ ਦੱਸ ਦੇਈਏ ਕਿ ਸਾਵਧਾਨੀ ਵਰਤਦੇ ਹੋਏ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
ਹਨ। ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਮੋਗਾ ਦੇ ਸਿਵਲ ਹਸਪਤਾਲ 'ਚੋਂ ਫਰਾਰ     

Anuradha

This news is Content Editor Anuradha