ਘਰ ''ਚ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਸ਼ੱਕੀ ਮਰੀਜ਼ਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ

03/23/2020 12:52:36 PM

ਜਲੰਧਰ (ਚੋਪੜਾ)— ਕੋਰੋਨਾ ਵਾਇਰਸ ਦੇ ਕਿਸੇ ਵੀ ਸ਼ੱਕੀ ਮਰੀਜ਼ ਨੇ ਘਰ 'ਚ ਕੁਆਰੰਟਾਈਨ ਦੀ ਸਲਾਹ ਦੀ ਉਲੰਘਣਾ ਕੀਤੀ ਤਾਂ ਪ੍ਰਸ਼ਾਸਨ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਕਰੇਗਾ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲੇ 'ਚ ਕੋਰੋਨਾ ਵਾਇਰਸ ਦੀ ਹਾਲਤ ਦਾ ਜਾਇਜ਼ਾ ਲੈਣ ਨੂੰ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀ। ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਘਰਾਂ 'ਚ ਕੁਆਰੰਟਾਈਨ ਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, 'ਲਾਕ ਡਾਊਨ' 'ਚ ਜਲੰਧਰ ਪੁਲਸ ਹੋਈ ਸਖਤ

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਘਰਾਂ 'ਚ ਕੁਆਰੰਟਾਈਨ ਕੀਤਾ ਜਾਵੇਗਾ, ਉਨ੍ਹਾਂ ਦੇ ਸੱਜੇ ਹੱਥ 'ਤੇ ਮੋਹਰ ਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਲੋਕ ਹੱਥ 'ਤੇ ਮੋਹਰ ਲੱਗੀ ਹੋਣ ਦੇ ਬਾਵਜੂਦ ਬਾਹਰ ਘੁੰਮ ਰਹੇ ਹਨ ਅਤੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਜਿਸ ਨੂੰ ਪ੍ਰਸ਼ਾਸਨ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ ਕਿਉਂਕਿ ਅਜਿਹੇ ਵਿਅਕਤੀ ਦੇ ਬਾਹਰ ਨਿਕਲਣ ਨਾਲ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਬਣੇਗਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੁਆਰੰਟਾਈਨ ਐਡਵਾਈਜ਼ਰੀ ਦੀ ਉਲੰਘਣਾ ਕਰਣ ਵਾਲੇ ਲੋਕਾਂ 'ਤੇ ਸਥਾਨਕ ਪੁਲਸ ਵਲੋਂ ਕਾਨੂੰਨ ਅਨੁਸਾਰ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਅੱਗੇ ਆਏ ਪੰਜਾਬ ਦੇ ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ

ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਵਿਰੁੱਧ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ਲਈ ਕੇਸ ਦਰਜ ਕੀਤਾ ਜਾਵੇਗਾ ਅਤੇ ਇਸ ਦੇ ਅਨੁਸਾਰ ਜ਼ਮਾਨਤੀ ਦੋਸ਼ ਹੋਵੇਗਾ। ਇਸ ਤਰ੍ਹਾਂ ਬੀਮਾਰੀ ਨੂੰ ਫੈਲਾਉਣ ਵਾਲਿਆਂ ਵਿਰੁੱਧ ਵੀ ਕੇਸ ਦਰਜ ਕੀਤਾ ਜਾਵੇਗਾ, ਜਿਸ 'ਚ 6 ਮਹੀਨੇ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਵੀ ਹੋ ਸਕਦੇ ਹਨ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਕਿਸੇ ਵੀ ਰੋਗ ਦੇ ਸੰਕਰਮਣ ਨਾਲ ਜਾਨ ਦਾ ਖਤਰਾ ਹੋਵੇ, ਅਜਿਹੇ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜਿਸ 'ਚ 2 ਸਾਲ ਦੀ ਕੈਦ ਜਾਂ ਜੁਰਮਾਨਾ ਅਤੇ ਦੋਵੇਂ ਵੀ ਹੋ ਸਕਦੇ ਹਨ। ਇਸ ਤਰ੍ਹਾਂ ਉਨ੍ਹਾਂ ਕਿਹਾ ਕਿ ਜਾਣਬੁਝ ਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਜਿਸ 'ਚ 6 ਮਹੀਨੇ ਦੀ ਕੈਦ, ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦਾ ਕਹਿਰ, 'ਲਾਕ ਡਾਊਨ' 'ਚ ਜਲੰਧਰ ਪੁਲਸ ਹੋਈ ਸਖਤ

shivani attri

This news is Content Editor shivani attri