ਜਲੰਧਰ 'ਚ ਇਕੋ ਦਿਨ 'ਚ ਮਿਲੇ 16 ਕੋਰੋਨਾ ਦੇ ਨਵੇਂ ਕੇਸ

07/01/2020 6:50:56 PM

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਇਕੱਠੇ ਜਲੰਧਰ 'ਚ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਸਾਰੇ ਪਾਜ਼ੇਟਿਵ ਮਰੀਜ਼ ਪਤਾਰਾ, ਹਮੀਰਪੁਰਾ, ਮਖਦੂਮਪੂਰਾ, ਏਕਤਾ ਨਗਰ, ਗੋਲਡਨ ਐਵੇਨਿਊ, ਆਬਾਦਪੁਰਾ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਅੱਜ ਜਿੱਥੇ ਕੋਰੋਨਾ ਦੇ ਕੁੱਲ 16 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਉਥੇ ਹੀ 206 ਮਰੀਜ਼ਾਂ ਦੀਆਂ ਕੋਰੋਨਾ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਇਥੇ ਦੱਸ ਦੇਈਏ ਕਿ ਹੁਣ ਤੱਕ ਜਲੰਧਰ 'ਚ ਕੋਰੋਨਾ ਦੇ ਕਾਰਨ 22 ਲੋਕ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। 

ਜਾਣੋ ਦੇਸ਼ 'ਚ ਕੋਰੋਨਾ ਦੇ ਹਾਲਾਤ
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਭਾਵ ਅੱਜ ਸਿਹਤ ਮੰਤਰਾਲਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਨ੍ਹਾਂ 'ਚੋਂ 17 ਹਜ਼ਾਰ 400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 20 ਹਜ਼ਾਰ 114 ਹਨ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 18 ਹਜ਼ਾਰ 653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ 'ਚ ਹੁਣ ਤੱਕ 5 ਹਜ਼ਾਰ 607 ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਕੁੱਲ 3 ਹਜ਼ਾਰ 966 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ 'ਚ ਹੁਣ ਤੱਕ 146 ਕੋਰੋਨਾ ਮਰੀਜ਼ ਦਮ ਤੋੜ ਚੁੱਕੇ ਹਨ।  

shivani attri

This news is Content Editor shivani attri