ਜ਼ਿਲੇ ਦੇ ਮੈਰਿਜ ਪੈਲੇਸ ਅਤੇ ਬੈਂਕੁਇਟ ਹਾਲ ਅੱਜ ਤੋਂ ਰਹਿਣਗੇ ਬੰਦ : ਡੀ. ਸੀ.

03/21/2020 10:28:45 AM

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਵਰਿੰਦਰ ਕੁਮਾਰ ਸ਼ਰਮਾ ਨੇ ਹੁਕਮ ਜਾਰੀ ਕਰਦੇ ਹੋਏ ਜ਼ਿਲੇ ਦੇ ਅੰਤਰਗਤ ਆਉਂਦੇ ਸਾਰੇ ਮੈਰਿਜ ਪੈਲੇਸਾਂ ਅਤੇ ਬੈਂਕਵੇਟ ਹਾਲ ਨੂੰ ਅੱਜ ਰਾਤ ਤੋਂ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਵਰਿੰਦਰ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੁਣ ਰੈਸਟੋਰੈਂਟ ਅਤੇ ਹੋਟਲ ਮਾਲਕ ਆਪਣੇ ਗਾਹਕਾਂ ਨੂੰ ਹੋਮ ਡਲਿਵਰੀ ਅਤੇ ਟੇਕ-ਅਵੇ ਦੀ ਸੁਵਿਧਾ ਹੀ ਪ੍ਰਦਾਨ ਕਰ ਸਕਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ 20 ਤੋਂ ਜ਼ਿਆਦਾ ਲੋਕਾਂ ਦੇ ਇਕ ਸਥਾਨ ’ਤੇ ਇਕੱਠੇ ਹੋਣ (ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ) ’ਤੇ ਪੂਰੀ ਤਰ੍ਹਾਂ ਨਾਲ ਰੋਕ ਲਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਜ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਜਾਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨ ਕਰ ਦਿੱਤਾ ਅਤੇ ਇਸ ਕਾਰਣ ਸਾਰੀ ਜਨਤਾ ਨੂੰ ਚਾਹੀਦਾ ਹੈ ਕਿ ਉਹ ਸਾਵਧਾਨੀਆਂ ਅਤੇ ਅਹਿਤਿਆਤ ਵਰਤੇ ਅਤੇ ਇਕ ਸਥਾਨ ’ਤੇ ਭੀੜ ਇਕੱਠੀ ਨਾ ਕਰੇ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇਗਾ।


shivani attri

Content Editor

Related News