ਜਲੰਧਰ ਨੂੰ ''ਕੋਰੋਨਾ'' ਤੋਂ ਮਿਲੀ ਕੁਝ ਰਾਹਤ, 2 ਨਿਕਲੇ ਪਾਜ਼ੇਟਿਵ ਤੇ 206 ਨੈਗੇਟਿਵ

Wednesday, Jul 01, 2020 - 02:46 PM (IST)

ਜਲੰਧਰ ਨੂੰ ''ਕੋਰੋਨਾ'' ਤੋਂ ਮਿਲੀ ਕੁਝ ਰਾਹਤ, 2 ਨਿਕਲੇ ਪਾਜ਼ੇਟਿਵ ਤੇ 206 ਨੈਗੇਟਿਵ

ਜਲੰਧਰ (ਰੱਤਾ)— ਜਲੰਧਰ 'ਚ ਜਿੱਥੇ ਅੱਜ ਕੋਰੋਨਾ ਵਾਇਰਸ ਦੇ ਦੋ ਮਾਮਲੇ ਪਾਜ਼ੇਟਿਵ ਪਾਏ ਗਏ ਹਨ, ਉਥੇ ਹੀ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ। ਜਲੰਧਰ 'ਚ ਸਿਹਤ ਮਹਿਕਮੇ ਨੂੰ 206 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਹੈ। ਅੱਜ ਮਿਲੇ ਦੋ ਪਾਜ਼ੇਟਿਵ ਕੇਸਾਂ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 730 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 22 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਜਾਣੋ ਦੇਸ਼ 'ਚ ਕੋਰੋਨਾ ਦੇ ਹਾਲਾਤ
ਇਥੇ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਥੰਮ੍ਹਣ ਦਾ ਨਾਮ ਨਹੀਂ ਲੈ ਰਿਹਾ। ਬੁੱਧਵਾਰ ਭਾਵ ਅੱਜ ਸਿਹਤ ਮੰਤਰਾਲਾ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੁੱਲ ਮਰੀਜ਼ਾਂ ਦੀ ਗਿਣਤੀ 5 ਲੱਖ 85 ਹਜ਼ਾਰ 493 ਹੋ ਗਈ ਹੈ, ਜਿਨ੍ਹਾਂ 'ਚੋਂ 17 ਹਜ਼ਾਰ 400 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਲੱਖ 47 ਹਜ਼ਾਰ 979 ਲੋਕ ਠੀਕ ਹੋ ਚੁੱਕੇ ਹਨ, ਜਦਕਿ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 20 ਹਜ਼ਾਰ 114 ਹਨ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 18 ਹਜ਼ਾਰ 653 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 507 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ 'ਚ ਹੁਣ ਤੱਕ 5 ਹਜ਼ਾਰ 607 ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ਕੁੱਲ 3 ਹਜ਼ਾਰ 966 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸੂਬੇ 'ਚ ਹੁਣ ਤੱਕ 146 ਕੋਰੋਨਾ ਮਰੀਜ਼ ਦਮ ਤੋੜ ਚੁੱਕੇ ਹਨ।  


author

shivani attri

Content Editor

Related News