ਜਲੰਧਰ: 4 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਠੀਕ ਹੋ ਕੇ ਪਰਤੇ ਘਰ

06/24/2020 10:36:03 AM

ਜਲੰਧਰ (ਚੋਪੜਾ)— ਕੋਵਿਡ ਕੇਅਰ ਸੈਂਟਰ ਸਰਕਾਰੀ ਮੈਰੀਟੋਰੀਅਸ ਸਕੂਲ ਕਪੂਰਥਲਾ ਰੋਡ 'ਚ 4 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਨੂੰ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ। ਇਨ੍ਹਾਂ ਮਰੀਜ਼ਾਂ 'ਚ ਸ਼ਿਵਮ (24), ਸੋਨੂੰ (34), ਅਬਦੁੱਲ (28) ਅਤੇ ਮਮਤਾ (26) ਸ਼ਾਮਲ ਹਨ, ਜਿਨ੍ਹਾਂ ਨੇ ਕੋਰੋਨਾ ਵਾਇਰਸ 'ਤੇ ਇੱਛਾ ਸ਼ਕਤੀ ਅਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਵਧੀਆ ਇਲਾਜ ਕਾਰਨ ਜਿੱਤ ਪ੍ਰਾਪਤ ਕੀਤੀ ਹੈ। ਸਿਵਲ ਹਸਪਤਾਲ ਦੇ ਸਿਵਲ ਸੀਨੀਅਰ ਮੈਡੀਕਲ ਅਧਿਕਾਰੀ ਡਾ. ਜਗਦੀਸ਼ ਪਵਾਰ ਦੀ ਅਗਵਾਈ 'ਚ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਇਨ੍ਹਾਂ ਮਰੀਜ਼ਾਂ ਦੀ ਦੇਖ-ਭਾਲ ਕੀਤੀ ਗਈ।

ਮਰੀਜ਼ਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਡਿਪਟੀ ਕਮਿਸ਼ਨਰ ਘਨਸ਼ਾਨ ਥੋਰੀ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਮਰੀਜ਼ਾਂ ਨੂੰ ਮੁਹੱਈਆ ਕਰਵਾਏ ਗਏ ਵਧੀਆ ਇਲਾਜ ਨਾਲ ਉਹ ਜਿੱਤ ਪ੍ਰਾਪਤ ਕਰਨ ਦੇ ਕਾਬਿਲ ਬਣ ਸਕੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਜਲੰਧਰ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਜਾਵੇਗਾ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਨਵੇਂ ਨਿਯਮਾਂ ਅਨੁਸਾਰ ਮਰੀਜ਼ 'ਚ ਵਾਇਰਸ ਦੇ ਲੱਛਣ ਸ਼ੁਰੂ ਹੋਣ ਤੋਂ 10 ਦਿਨਾਂ ਬਾਅਦ ਉਸ ਨੂੰ ਆਕਸੀਜਨ ਦੀ ਲੋੜ ਨਹੀਂ ਪੈਂਦੀ ਅਤੇ ਜੇਕਰ ਉਸ ਨੂੰ ਪਿਛਲੇ 3 ਦਿਨਾਂ ਤੋਂ ਬੁਖਾਰ ਵੀ ਨਹੀਂ ਹੋਇਆ ਤਾਂ ਉਹ ਛੁੱਟੀ ਦੇਣ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ, ਉਹ ਆਪਣੇ ਘਰਾਂ 'ਚ ਸੈਲਫ ਕੁਆਰੰਟਾਈਨ ਹੋਵੇਗਾ।


shivani attri

Content Editor

Related News