ਜਲੰਧਰ 'ਚ ਬੇਕਾਬੂ ਹੋਇਆ 'ਕੋਰੋਨਾ', 44 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Monday, Jun 22, 2020 - 11:37 PM (IST)

ਜਲੰਧਰ 'ਚ ਬੇਕਾਬੂ ਹੋਇਆ 'ਕੋਰੋਨਾ', 44 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਜਲੰਧਰ 'ਚ ਕੋਰੋਨਾ ਦਾ ਮੁੜ ਵੱਡਾ ਧਮਾਕਾ ਉਸ ਸਮੇਂ ਹੋ ਗਿਆ ਜਦੋਂ ਇਥੋਂ 44 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ। ਅੱਜ ਦੇ ਮਿਲੇ ਕੇਸਾਂ 'ਚ ਕੁਝ ਪੁਲਸ ਵਾਲੇ ਅਤੇ ਕੁਝ ਦੂਜੇ ਸੂਬਿਆਂ ਸਣੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਜਲੰਧਰ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ 'ਚ ਵਾਧਾ ਹੋ ਰਿਹਾ ਹੈ, ਜਿਸ ਨਾਲ ਜਿੱਥੇ ਸਿਹਤ ਵਿਭਾਗ 'ਚ ਵੀ ਚਿੰਤਾ ਪਾਈ ਜਾ ਰਹੀ ਹੈ, ਉਥੇ ਹੀ ਲੋਕਾਂ 'ਚ ਵੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਜਲੰਧਰ : ਬਸਤੀ ਸ਼ੇਖ 'ਚ ਹੋਈ ਗੁੰਡਾਗਰਦੀ, ਨੌਜਵਾਨਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ 15 ਲੋਕਾਂ ਦੀ ਹੋ ਚੁੱਕੀ ਹੈ ਮੌਤ
ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਦੀਆਂ ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਜ਼ਿਲ੍ਹੇ 'ਚੋਂ ਕੁੱਲ 19029 ਲੋਕਾਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 17289 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕੋਰੋਨਾ ਪੀੜਤ 306 ਰੋਗੀ ਚੰਗੀ ਤਰ੍ਹਾਂ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਜ਼ਿਲ੍ਹੇ 'ਚ 199 ਤੋਂ ਵਧੇਰੇ ਕੇਸ ਐਕਟਿਵ ਹਨ ਜਦਕਿ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ 15 ਲੋਕ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਜਾਣੋ ਪੰਜਾਬ 'ਚ ਕੀ ਨੇ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4091 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 773, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 565, ਲੁਧਿਆਣਾ 'ਚ 561, ਤਰਨਾਰਨ 191, ਮੋਹਾਲੀ 'ਚ 217, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 209, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 181 ਕੇਸ,  ਮੁਕਤਸਰ 81,  ਮੋਗਾ 'ਚ 75, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 61, ਬਠਿੰਡਾ 'ਚ 64, ਪਠਾਨਕੋਟ 'ਚ 182, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 88, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2879 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1107 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 101 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਅਫਸਰਸ਼ਾਹੀ ਤੇ ਮੰਤਰੀਆਂ ਦਾ ਵਿਵਾਦ, ਪ੍ਰਤਾਪ ਬਾਜਵਾ ਨੇ ਮੁੜ ਘੇਰੀ ਕੈਪਟਨ ਸਰਕਾਰ


author

shivani attri

Content Editor

Related News