ਜਲੰਧਰ ’ਚ ਵਧੀ ‘ਕੋਰੋਨਾ’ ਪੀੜਤਾਂ ਦੀ ਗਿਣਤੀ, 49 ਨਵੇਂ ਮਾਮਲੇ ਮਿਲੇ

Friday, Jul 10, 2020 - 06:52 PM (IST)

ਜਲੰਧਰ (ਰੱਤਾ)— ਜਲੰਧਰ ’ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਮਾਰੂ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਜਲੰਧਰ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲੇ ’ਚ ਜਲੰਧਰ ’ਚੋਂ ਅੱਜ 49 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਉਣ ਦੀ ਸੂਚਨਾ ਮਿਲੀ ਹੈ। ਇਸ ਦੇ ਨਾਲ ਹੀ ਜਲੰਧਰ ’ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 1100 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ ’ਚੋਂ 23 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ ’ਚ ਜਾ ਚੁੱਕੇ ਹਨ।  ਅੱਜ ਮਿਲੇ 49 ਕੇਸਾਂ ’ਚ 18 ਦੇ ਲਗਭਗ ਆਰਮੀ ਦੇ ਦੱਸੇ ਜਾ ਰਹੇ ਹਨ ਅਤੇ 10 ਰੋਗੀ ਮਖਦੂਮਪੁਰਾ ਦੇ ਸ਼ਾਮਲ ਹਨ। 

ਇਹ ਵੀ ਪੜ੍ਹੋ: ਕਲਯੁਗੀ ਨੂੰਹ ਦੀ ਖ਼ੌਫਨਾਕ ਹਰਕਤ, ਭੈਣ ਤੇ ਆਪਣੇ ਦੋਸਤ ਨਾਲ ਮਿਲ ਕੇ ਕੀਤਾ ਸਹੁਰੇ ਦਾ ਕਤਲ

558 ਦੀ ਰਿਪੋਰਟ ਵੀ ਆਈ ਨੈਗੇਟਿਵ 
ਜਲੰਧਰ ’ਚ ਜਿੱਥੇ ਅੱਜ 49 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਉਥੇ ਹੀ 558 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਵੀ ਪਾਈ ਗਈ ਹੈ। ਸਿਹਤ ਮਹਿਕਮੇ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ 558 ਲੋਕਾਂ ਦੀਆਂ ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ। 

ਇਹ ਵੀ ਪੜ੍ਹੋ: ਜਲੰਧਰ ਲਈ ਰਾਹਤ ਭਰੀ ਖਬਰ, 558 ਲੋਕਾਂ ਦੀ ਰਿਪੋਰਟ ਆਈ ''ਕੋਰੋਨਾ ਨੈਗੇਟਿਵ''

ਇਥੇ ਦੱਸ ਦੇਈਏ ਕੱਲ੍ਹ ਜਲੰਧਰ ’ਚ ਕੋਰੋਨਾ ਦੇ ਕੁੱਲ 38 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ’ਚ ਸ਼ਾਹਕੋਟ ਦੇ ਐੱਸ. ਡੀ. ਐੱਮ. ਅਤੇ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਵੀ ਸ਼ਾਮਲ ਸਨ। ਜਲੰਧਰ ’ਚ ਵੱਡੇ ਅਧਿਕਾਰੀਆਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜਲੰਧਰ ’ਚ ਜਿੱਥੇ ਪੁਲਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈ ਗਈਆਂ ਹਨ, ਉਥੇ ਹੀ ਸਿਹਤ ਮਹਿਕਮਾ ਵੀ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। 
ਇਹ ਵੀ ਪੜ੍ਹੋ: ਕੋਰੋਨਾ ਪਾਜ਼ੇਟਿਵ ਆਏ SSP ਮਾਹਲ ਨੇ ਅਵਤਾਰ ਹੈਨਰੀ ਦੀ ਬੇਟੀ ਦੇ ਵਿਆਹ ''ਚ ਕੀਤੀ ਸੀ ਸ਼ਿਰਕਤ, ਤਸਵੀਰ ਹੋਈ ਵਾਇਰਲ


shivani attri

Content Editor

Related News