ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਪ੍ਰਕੋਪ ਜਾਰੀ, 63 ਨਵੇਂ ਮਾਮਲੇ ਆਏ ਸਾਹਮਣੇ

07/14/2020 4:24:05 PM

ਜਲੰਧਰ (ਰੱਤਾ)— ਜਲੰਧਰ ਵਰਗੇ ਮਹਾਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ 'ਚੋਂ 63 ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਪਾਏ ਗਏ ਪਾਜ਼ੇਟਿਵ ਕੇਸਾਂ 'ਚੋਂ 59 ਪਾਜ਼ੇਟਿਵ ਰਿਪੋਰਟਾਂ ਫਰੀਦਕੋਟ ਮੈਡੀਕਲ ਕਾਲਜ 'ਚੋਂ ਮਿਲੀਆਂ ਹਨ, ਜਦਕਿ 4 ਲੋਕਾਂ ਦੀਆਂ ਰਿਪੋਰਟਾਂ ਪ੍ਰਾਈਵੇਟ ਲੈਬਾਰਟਰੀ 'ਚੋਂ ਹਾਸਲ ਹੋਈਆਂ ਹਨ। ਜਲੰਧਰ ਜ਼ਿਲ੍ਹੇ 'ਚੋਂ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਪਾਜ਼ੇਟਿਵ ਕੇਸਾਂ ਦਾ ਅੰਕੜਾ 1300 ਤੋਂ ਪਾਰ ਹੋ ਚੁੱਕਾ ਹੈ।

ਮੌਤਾਂ ਦਾ ਅੰਕੜਾ 28 ਤੱਕ ਪੁੱਜਾ

ਸੋਮਵਾਰ ਨੂੰ ਜਲੰਧਰ 'ਚ ਪਾਜ਼ੇਟਿਵ ਪਾਏ ਗਏ 55 ਰੋਗੀਆਂ 'ਚ ਮਹਾਨਗਰ ਦੇ 2 ਪ੍ਰਸਿੱਧ ਪ੍ਰਾਈਵੇਟ ਹਸਪਤਾਲਾਂ ਦੇ 2 ਡਾਕਟਰਾਂ ਨੂੰ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਉਥੇ ਹੀ ਸਿਵਲ ਹਸਪਤਾਲ 'ਚ ਇਲਾਜ ਅਧੀਨ ਸਥਾਨਕ ਸੰਤੋਖਪੁਰਾ ਦੇ 54 ਸਾਲਾ ਰਾਕੇਸ਼ ਕੁਮਾਰ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 28 'ਤੇ ਪਹੁੰਚ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਰੋਗੀ ਨੂੰ ਸਿਵਲ ਹਸਪਤਾਲ 'ਚ ਗੰਭੀਰ ਹਾਲਤ 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੋਰੋਨਾ ਵਾਇਰਸ ਦੀ ਜਾਂਚ ਲਈ ਉਸ ਦੇ ਨਮੂਨੇ ਲਏ ਗਏ ਸਨ। ਉਕਤ ਮ੍ਰਿਤਕ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਸਿਵਲ ਹਸਪਤਾਲ 'ਚ ਸਥਾਪਤ ਟਰੂਨੇਟ ਮਸ਼ੀਨ 'ਤੇ ਕੀਤੇ ਗਏ ਟੈਸਟ ਤੋਂ ਬਾਅਦ ਹੋਈ ਸੀ।

ਇਹ ਵੀ ਪੜ੍ਹੋ: ਤਾਲਾਬੰਦੀ ਦੌਰਾਨ ਵੀ 6 ਲੱਖ ਦੀ ਕਮਾਈ ਕਰਨ ਵਾਲਾ ਇਹ ਕਿਸਾਨ ਬਣਿਆ ਲੋਕਾਂ ਲਈ ਮਿਸਾਲ

ਜਲੰਧਰ ਦੇ ਹਾਲਾਤ
ਕੁਲ ਸੈਂਪਲ-29570
ਨੈਗੇਟਿਵ ਆਏ-27288
ਪਾਜ਼ੇਟਿਵ ਆਏ-1334
ਡਿਸਚਾਰਜ ਹੋਏ ਮਰੀਜ਼-764
ਮੌਤਾਂ- 28
ਐਕਟਿਵ ਕੇਸ-479 ਤੋਂ ਵਧੇਰੇ

ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1,31,55,341 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ 'ਚ 5,73,439 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 76,62,756 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 906617 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 23728 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 8200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 206 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5613 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।


shivani attri

Content Editor

Related News