ਜਲੰਧਰ 'ਚ ਵਧੀ ਕੋਰੋਨਾ ਪੀੜਤਾਂ ਦੀ ਗਿਣਤੀ, 7 ਨਵੇਂ ਕੇਸ ਮਿਲੇ

06/29/2020 11:31:43 AM

ਜਲੰਧਰ (ਰੱਤਾ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ 'ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਦਿਨ ਚੜ੍ਹਦੇ ਹੀ ਜਲੰਧਰ 'ਚ 7 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਤਿੰਨ ਬੀਬੀਆਂ ਸਮੇਤ 4 ਪੁਰਸ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 720 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖ਼ੌਫ਼ਨਾਕ ਵਾਰਦਾਤ, ਪ੍ਰੇਮੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਵਿਆਹੁਤਾ ਪ੍ਰੇਮਿਕਾ

ਇਹ ਮਿਲੇ ਅੱਜ ਦੇ ਪਾਜ਼ੇਟਿਵ ਕੇਸ
ਪੁਰਸ਼ (24) ਵਾਸੀ ਬਸਤੀ ਸ਼ੇਖ
ਬੀਬੀ (45) ਵਾਸੀ ਨਿਊ ਗੋਬਿੰਦ ਨਗਰ ਗੁੱਜਾਪੀਰ
ਲੜਕੀ (23) ਵਾਸੀ ਅਮਰ ਨਗਰ ਗੁਲਾਬ ਦੇਵੀ ਰੋਡ
ਲੜਕੀ (21) ਵਾਸੀ ਅਮਰ ਗਾਰਡਨ ਪਠਾਨਕੋਟ ਬਾਈਪਾਸ
ਬੀਬੀ (70) ਵਾਸੀ ਅਮਰ ਗਾਰਡਨ ਪਠਾਨਕੋਟ ਬਾਈਪਾਸ
ਪੁਰਸ਼ (50) ਵਾਸੀ ਅਮਰ ਗਾਰਡਨ ਪਠਾਨਕੋਟ ਬਾਈਪਾਸ
ਪੁਰਸ਼ (50) ਵਾਸੀ ਸਟਾਫ ਕਾਲੋਨੀ ਬਲਾਕ-3 ਸਿਵਲ ਹਸਪਤਾਲ ਜਲੰਧਰ

ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼

ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪੁੱਜ ਗਿਆ ਹੈ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ 19,459 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ 'ਚ 5,48,318 ਮਾਮਲੇ ਹੋ ਗਏ ਹਨ। ਪਿਛਲੇ 24 ਘੰਟਿਆਂ ਅੰਦਰ 380 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਅੰਕੜਾ ਵੱਧ ਕੇ 16,475 ਹੋ ਗਿਆ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁੱਲ 3,21,723 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ 'ਚ ਅਜੇ ਵੀ ਕੋਰੋਨਾ ਵਾਇਰਸ ਦੇ 2,10,120 ਸਰਗਰਮ ਮਾਮਲੇ ਹਨ।

ਇਹ ਵੀ ਪੜ੍ਹੋ: 'ਕੋਰੋਨਾ' ਕਾਰਨ ਜਲੰਧਰ 'ਚ 21ਵੀਂ ਮੌਤ, 75 ਸਾਲਾ ਬੀਬੀ ਨੇ ਤੋੜਿਆ ਦਮ

shivani attri

This news is Content Editor shivani attri