ਦੁਕਾਨਾਂ ਖੋਲ੍ਹਣ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਹੁਕਮ ਜਾਰੀ, ਜਾਣੋ ਕਿਹੜੀਆਂ ਦੁਕਾਨਾਂ ਕਦੋਂ-ਕਦੋਂ ਖੁੱਲ੍ਹਣਗੀਆਂ

05/08/2021 11:53:01 AM

ਜਲੰਧਰ (ਚੋਪੜਾ)- ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਲਾਏ ਗਏ ਲਾਕਡਾਊਨ ਵਿਚ ਗੈਰ-ਜ਼ਰੂਰੀ ਵਸਤੂਆਂ ਨਾਲ ਸੰਬੰਧਤ ਦੁਕਾਨਾਂ ਨੂੰ ਬੰਦ ਰੱਖਣ ’ਤੇ ਲਾਈ ਪਾਬੰਦੀ ਦਾ ਵਪਾਰੀਆਂ ਅਤੇ ਕਾਰੋਬਾਰੀਆਂ ਵੱਲੋਂ ਜ਼ੋਰਦਾਰ ਵਿਰੋਧ ਨੂੰ ਵੇਖਦੇ ਹੋਏ ਆਖਿਰਕਾਰ ਸਰਕਾਰ ਨੇ ਬੈਕਫੁੱਟ ’ਤੇ ਆਉਂਦੇ ਹੋਏ ਆਪਣੇ ਫ਼ੈਸਲੇ ਵਿਚ ਬਦਲਾਅ ਲਿਆਂਦਾ ਹੈ ਅਤੇ ਗੈਰ-ਜ਼ਰੂਰੀ ਦੁਕਾਨਾਂ ਨੂੰ ਰਾਹਤ ਦਿੱਤੀ ਹੈ। ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੇਰ ਸ਼ਾਮ ਜਾਰੀ ਹੁਕਮਾਂ ਨੂੰ ਜਾਰੀ ਕਰਦੇ ਹੋਏ ਦੱਸਿਆ ਕਿ ਮਿੰਨੀ ਲਾਕਡਾਊਨ ਦੌਰਾਨ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਹੁਣ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ 9 ਵਜੇ ਤੋਂ 3 ਵਜੇ ਖੁੱਲ੍ਹ ਸਕਣਗੀਆਂ। ਉਨ੍ਹਾਂ ਦੱਸਿਆ ਕਿ ਜ਼ਰੂਰੀ ਸਾਮਾਨ ਲਈ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ, ਅਜਿਹੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਸਿਰਫ਼ ਹੋਮ ਡਿਲਿਵਰੀ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਈ-ਕਾਮਰਸ ਨਾਲ ਜੁੜੀਆਂ ਸੇਵਾਵਾਂ ਹੁਣ ਸਵੇਰੇ 9 ਤੋਂ ਸ਼ਾਮ 9 ਵਜੇ ਤਕ ਕੰਮ ਕਰ ਸਕਣਗੀਆਂ। ਹਾਲਾਂਕਿ ਮੈਡੀਕਲ ਜਾਂ ਹੋਲਸੇਲ ਨਾਲ ਸੰਬੰਧਤ ਡਿਲਿਵਰੀ ’ਤੇ ਕੋਈ ਪਾਬੰਦੀ ਨਹੀਂ ਲੱਗੇਗੀ। 

ਇਹ ਵੀ ਪੜ੍ਹੋ :  ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਖੁੱਲ੍ਹ ਸਕਣਗੀਆਂ ਸਾਰੀਆਂ ਦੁਕਾਨਾਂ ਪਰ ਲਾਗੂ ਹੋਣਗੀਆਂ ਕਈ ਸ਼ਰਤਾਂ

ਉਨ੍ਹਾਂ ਕਿਹਾ ਕਿ ਹੋਟਲ, ਰੈਸਟੋਰੈਂਟ, ਢਾਬੇ ਅਤੇ ਕੈਫੇ ਤੋਂ ਇਲਾਵਾ ਫਾਸਟ ਫੂਡ ਸਬੰਧੀ ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੀ ਛੋਟ ਦਿੱਤੀ ਗਈ ਹੈ ਜਦਕਿ ਸੀਟਿੰਗ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਸ ਤੋਂ ਇਲਾਵਾ 9 ਵਜੇ ਤੋਂ 9 ਵਜੇ ਤੱਕ ਹੋਮ ਡਿਲਿਵਰੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੇ ਜੇਕਰ ਕੋਰੋਨਾ ਗਾਈਡਲਾਈਨਜ਼ ਦੀ ਉਲੰਘਣਾ ਕੀਤੀ ਤਾਂ ਪਹਿਲੀ ਵਾਰ ਉਸ ਦੁਕਾਨ ਨੂੰ 7 ਵਰਕਿੰਗ ਦਿਨਾਂ ਅਤੇ ਦੂਜੀ ਵਾਰ ਉਲੰਘਣਾ ਕਰਨ ’ਤੇ 14 ਵਰਕਿੰਗ ਦਿਨਾਂ ਲਈ ਸੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਛੋਟੀਆਂ ਦੁਕਾਨਾਂ ਵਿਚ ਇਕ ਸਮੇਂ 3 ਤੇ ਵੱਡੀਆਂ ਦੁਕਾਨਾਂ ਵਿਚ ਵੱਧ ਤੋਂ ਵੱਧ 10 ਲੋਕ ਹੀ ਇਕੋ ਵੇਲੇ ਮੌਜੂਦ ਰਹਿ ਸਕਣਗੇ। 

ਇਹ ਵੀ ਪੜ੍ਹੋ :  ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ

ਦੁਕਾਨਦਾਰਾਂ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਉਨ੍ਹਾਂ ਦੇ ਖ਼ੁਦ ਦੇ ਅਤੇ ਸਾਰੇ ਕਰਮਚਾਰੀਆਂ ਦੀ ਕੋਵਿਡ ਵੈਕਸੀਨ ਲਗਵਾ ਲਈ ਹੈ। ਦੁਕਾਨਦਾਰਾਂ ਨੂੰ ਹਰੇਕ ਤਿੰਨ ਹਫ਼ਤਿਆਂ ਵਿਚ ਖ਼ੁਦ ਦਾ ਅਤੇ ਆਪਣੇ ਕਰਮਚਾਰੀਆਂ ਦਾ ਕੋਵਿਡ ਟੈਸਟ ਕਰਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਦੀ ਜ਼ਿੰਮੇਵਾਰੀ ਮਾਰਕੀਟ ਅਤੇ ਟਰੇਡਰਜ਼ ਐਸੋਸੀਏਸ਼ਨ ਦੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਲਟੀਪਲੈਕਸ, ਸਿਨੇਮਾ ਹਾਲ, ਕੋਚਿੰਗ ਸੈਂਟਰ, ਸਵਿਮਿੰਗ ਪੂਲ, ਹਫ਼ਤਾਵਰੀ ਮੰਡੀਆਂ, ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਿਕ ਪ੍ਰੋਗਰਾਮਾਂ 'ਤੇ ਪਾਬੰਦੀ ਜਾਰੀ ਰਹੇਗੀ।

ਇਹ ਵੀ ਪੜ੍ਹੋ :  ਫਗਵਾੜਾ ’ਚ ਸਰਕਾਰੀ ਅਫ਼ਸਰਾਂ ਨੇ ਕੋਰੋਨਾ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਮੀਟਿੰਗ ਲਈ ਕੀਤਾ ਵੱਡਾ ਇਕੱਠ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News