ਜਲੰਧਰ 'ਚ ਕੋਰੋਨਾ ਦਾ ਇਕ ਹੋਰ ਕੇਸ ਆਇਆ ਪਾਜ਼ੀਟਿਵ, ਗਿਣਤੀ 8 ਤੱਕ ਪਹੁੰਚੀ

Wednesday, Apr 08, 2020 - 06:28 PM (IST)

ਜਲੰਧਰ 'ਚ ਕੋਰੋਨਾ ਦਾ ਇਕ ਹੋਰ ਕੇਸ ਆਇਆ ਪਾਜ਼ੀਟਿਵ, ਗਿਣਤੀ 8 ਤੱਕ ਪਹੁੰਚੀ

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਤੇਜ਼ੀ ਫੜ ਲਈ ਹੈ। ਅੱਜ ਜਲੰਧਰ 'ਚੋਂ ਕੋਰੋਨਾ ਦੇ ਦੋ ਕੇਸ ਪਾਜ਼ੀਟਿਵ ਸਾਹਮਣੇ ਆ ਗਏ ਹਨ, ਜਿਸ ਨਾਲ ਜ਼ਿਲੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਤਾਜ਼ਾ ਮਾਮਲੇ 'ਚ ਮਿੱਠਾ ਬਾਜ਼ਾਰ ਦਾ ਰਹਿਣ ਵਾਲਾ 60 ਸਾਲਾ ਪ੍ਰਵੀਨ ਕੁਮਾਰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।  

ਇਹ ਵੀ ਪੜ੍ਹੋ: ਫਤਿਹ ਸਿੰਘ ਤੋਂ ਬਾਅਦ ਨਵਾਂਸ਼ਹਿਰ 'ਚ 7 ਹੋਰ ਮਰੀਜ਼ਾਂ ਨੇ ਹਾਸਲ ਕੀਤੀ ਕੋਰੋਨਾ 'ਤੇ 'ਫਤਿਹ'
ਇਹ ਵੀ ਪੜ੍ਹੋ: 2 ਸਾਲਾ ਪੁੱਤ ਦੀ ਰਿਪੋਰਟ ਨੈਗੇਟਿਵ ਆਉਣ ਦੀ ਖਬਰ ਸੁਣ ਰੋ ਪਈ ਮਾਂ, ਕੀਤਾ ਪਰਮਾਤਮਾ ਦਾ ਧੰਨਵਾਦ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਨੌਜਵਾਨ ਦੀ ਮਾਤਾ ਦਾ ਪਹਿਲਾਂ ਹੀ ਕੋਰੋਨਾ ਟੈਸਟ ਪਾਜ਼ੀਟਿਵ ਆ ਚੁੱਕਾ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਤਿੰਨ ਪਾਜ਼ੀਟਿਵ ਮਰੀਜ਼ਾਂ ਦੀ ਰਿਪੋਰਟ ਵੀ ਅੱਜ ਨੈਗੇਟਿਵ ਪਾਈ ਗਈ ਹੈ, ਜੋਕਿ ਬਲਦੇਵ ਸਿੰਘ ਦੇ ਸਪੰਰਕ 'ਚ ਸਨ। ਇਨ੍ਹਾਂ ਦੇ ਇਲਾਜ ਤੋਂ ਬਾਅਦ ਸੈਂਪਲ ਲੈ ਕੇ ਮੁੜ ਜਾਂਚ ਲਈ ਭੇਜੇ ਗਏ ਸਨ। ਫਿਲਹਾਲ ਇਨ੍ਹਾਂ ਮਰੀਜ਼ਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਹੀ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ: ਕੋਰੋਨਾ 'ਤੇ ਫਤਿਹ ਕਰਨ ਵਾਲੇ ਦਲਜਿੰਦਰ ਨੇ ਸੁਣਾਈ ਹੱਡਬੀਤੀ, ਲੋਕਾਂ ਨੂੰ ਦਿੱਤੀ ਇਹ ਨਸੀਹਤ (ਤਸਵੀਰਾਂ)
ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਵਾਇਰਸ ਨੇ ਫੜੀ ਤੇਜ਼ੀ, ਜਲੰਧਰ 'ਚ ਇਕ ਹੋਰ ਪਾਜ਼ੀਟਿਵ ਕੇਸ ਆਇਆ ਸਾਹਮਣੇ

ਪੰਜਾਬ 'ਚ ਕੋਰੋਨਾ ਦਾ ਕਹਿਰ, ਗਿਣਤੀ 102 ਤੱਕ ਪਹੁੰਚੀ
ਪੰਜਾਬ 'ਚ ਹੁਣ ਤੱਕ 101 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 08, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ 2 ਬਰਨਾਲਾ-ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 07, ਫਤਿਹਗੜ੍ਹ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ: ਜਾਣੋ ਜਲੰਧਰ ਦੇ ਇਸ ਮਰੀਜ਼ ਨੂੰ ਕਿਵੇਂ ਹੋਇਆ 'ਕੋਰੋਨਾ', ਦੱਸੀਆਂ ਹੈਰਾਨ ਕਰਦੀਆਂ ਗੱਲਾਂ


author

shivani attri

Content Editor

Related News