ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਜਲੰਧਰ ਸਿਵਲ ਸਰਜਨ ਨੇ ਖਿੱਚੀ ਤਿਆਰੀ (ਵੀਡੀਓ)
Wednesday, Mar 04, 2020 - 05:50 PM (IST)
ਜਲੰਧਰ ( ਰੱਤਾ, ਸੋਨੂੰ)— ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ ਮਿਲਣ ਤੋਂ ਬਾਅਦ ਹੁਣ ਭਾਰਤ ਦੇ ਹਰ ਸੂਬੇ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਨਵੀਂ ਗਾਈਡਲਾਈਂਸ ਜਾਰੀ ਕਰ ਦਿੱਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਹਰ ਜ਼ਿਲੇ ਦੇ ਸਰਕਾਰੀ ਹਸਪਤਾਲਾਂ ਅਤੇ ਸਿਵਲ ਸਰਜਨਾਂ ਨੂੰ ਨੋਟਿਸ ਜਾਰੀ ਕਰਕੇ ਕੋਰੋਨਾ ਵਾਇਰਸ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤੇਜ਼ ਕਰਨ ਲਈ ਕਿਹਾ ਹੈ।
ਜਲੰਧਰ ਸਿਵਲ ਸਰਜਨ ਡਾ. ਗੁਰਿੰਦਰ ਚਾਵਲਾ ਨੇ ਦੱਸਿਆ ਕਿ ਡਬਲਿਊ. ਐੱਚ. ਓ. ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਵਿਸ਼ਵ 'ਚ ਐਮਰਜੈਂਸੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਕੋਰੋਨਾ ਵਾਇਰਸ ਨਾਲ ਜੁੜੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ। ਵਿਦੇਸ਼ ਤੋਂ ਆਇਆ ਜ਼ਿਲੇ ਦਾ ਕੋਈ ਵੀ ਨਾਗਰਿਕ ਕੋਰੋਨਾ ਨਾਲ ਪੀੜਤ ਨਹੀਂ ਹੈ। ਜੇਕਰ ਕਿਸੇ ਮਰੀਜ਼ ਜਾਂ ਵਿਅਕਤੀ ਨੂੰ ਕੋਰੋਨਾ ਨਾਲ ਜੁੜੀ ਜਾਣਕਾਰੀ ਜਾਂ ਲੱਛਣ ਪ੍ਰਤੀਤ ਹੋਣ ਤਾਂ ਜ਼ਿਲਾ ਸਿਹਤ ਵਿਭਾਗ ਨਾਲ ਸੰਪਰਕ ਕਰਨ। ਇਹ ਗੱਲ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਮੰਗਲਵਾਰ ਨੂੰ ਪੱਤਰਕਾਰ ਸੰਮੇਲਨ ਦੌਰਾਨ ਕੀਤੀ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੇ ਤਹਿਤ ਸਰਕਾਰੀ ਵਿਭਾਗ ਕੇਂਦਰਾਂ 'ਚ ਫਲੂ ਕਾਰਨਰ ਬਣਾਏ ਗਏ ਹਨ ਤਾਂਕਿ ਜੇਕਰ ਕੋਈ ਸ਼ੱਕੀ ਰੋਗੀ ਆਉਂਦੇ ਹਨ ਤਾਂ ਉਨ੍ਹਾਂ ਦਾ ਤੁਰੰਤ ਟੈਸਟ ਕੀਤਾ ਜਾਵੇ। ਡਾ. ਚਾਵਲਾ ਨੇ ਕਿਹਾ ਕਿ ਵਿਭਾਗ ਨੇ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਵੀ ਕੀਤਾ ਹੈ ਅਤੇ ਵਿਦੇਸ਼ ਤੋਂ ਆਏ ਕਿਸੇ ਵਿਅਕਤੀ ਨੂੰ ਜੇਕਰ ਕੋਈ ਲੱਛਣ ਹੋਵੇ ਤਾਂ ਉਹ ਤੁਰੰਤ ਡਾਕਟਰ ਤੋਂ ਆਪਣੀ ਜਾਂਚ ਕਰਵਾਉਣ।
ਸਕ੍ਰੀਨਿੰਗ ਤੋਂ ਬਾਅਦ ਬਾਹਰ ਤੋਂ ਆਏ ਯਾਤਰੀਆਂ ਤੱਕ ਪਹੁੰਚ ਰਿਹਾ ਵਿਭਾਗ
ਜ਼ਿਲਾ ਸਿਹਤ ਵਿਭਾਗ ਨੂੰ ਪੰਜਾਬ ਸਿਹਤ ਵਿਭਾਗ ਵੱਲੋਂ ਚਾਰ ਪੜ੍ਹਾਵਾਂ 'ਚ ਵਿਦੇਸ਼ ਤੋਂ ਆਏ ਯਾਤਰੀਆਂ ਦੀ ਲਿਸਟ ਭੇਜੀ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁਰੂਆਤ 'ਚ ਉਨ੍ਹਾਂ ਦੇ ਕੋਲ ਚੀਨ ਦੇ ਸ਼ੰੰੰੰੰੰਘਾਈ ਸ਼ਹਿਰਾਂ ਤੋਂ ਆਏ ਲੋਕਾਂ ਦੀ ਲਿਸਟ ਵਿਭਾਗ ਵੱਲੋਂ ਭੇਜੀ ਜਾ ਰਹੀ ਹੈ ਪਰ ਹੁਣ ਜਦੋਂ ਕੋਰੋਨਾ ਵਾਇਰਸ ਦਾ ਪ੍ਰਕੋਪ ਦੇਸ਼ਾਂ 'ਚ ਫੈਲ ਚੁੱਕਿਆ ਹੈ ਤਾਂ ਹੁਣ ਵਿਭਾਗ ਨੇ ਉਨ੍ਹਾਂ ਨੂੰ ਇਟਲੀ, ਇਰਾਨ, ਬੈਂਕਕਾਕ, ਥਾਈਲੈਂਡ, ਸਾਊਥ ਕੋਰੀਆ ਅਤੇ ਆਦਿ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਲਿਸਟ ਭੇਜੀ ਹੈ। ਡਾ. ਗੁਰਿੰਦਰ ਕੌਰ ਚਾਵਲਾ ਦਾ ਕਹਿਣਾ ਹੈ ਕਿ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਦੀ ਸਿਹਤ ਵਿਭਾਗ ਵੱਲੋਂ ਸਕ੍ਰੀਨਿੰਗ ਕਰਨ ਤੋਂ ਬਾਅਦ ਜ਼ਿਲਾ ਸਿਹਤ ਵਿਭਾਗ ਵੱਲੋਂ ਜ਼ਿਲੇ ਦੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਚੀਨ 'ਚ ਫੈਲੇ ਕੋਰੋਨਾ ਵਾਇਰਸ ਦੇ ਭਾਰਤ 'ਚ ਦਸਤਕ ਦੇਣ ਨਾਲ ਖਲਬਲੀ ਮਚ ਗਈ ਹੈ। ਹੁਣ ਤਕ ਭਾਰਤ 'ਚ ਵਾਇਰਸ ਦੇ 28 ਕੇਸ ਸਾਹਮਣੇ ਆਾ ਚੁੱਕੇ ਹਨ। ਇਨ੍ਹਾਂ 'ਚ 12 ਭਾਰਤੀ ਅਤੇ 16 ਵਿਦੇਸ਼ੀ ਸ਼ਾਮਲ ਹਨ। 12 ਭਾਰਤੀਆਂ 'ਚੋਂ 3 ਨੂੰ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਬਾਕੀ ਦੇ 9 ਮਰੀਜ਼ਾਂ 'ਚ ਦਿੱਲੀ, ਤੇਲੰਗਾਨਾ ਅਤੇ ਜੈਪੁਰ 'ਚ 1-1 ਮਰੀਜ਼ ਸ਼ਾਮਲ ਹੈ, ਉੱਥੇ ਹੀ ਆਗਰਾ 'ਚ ਇਕ ਹੀ ਪਰਿਵਾਰ ਦੇ 6 ਮਰੀਜ਼ ਮਿਲੇ ਹਨ, ਜਿਨ੍ਹਾਂ ਦਾ ਦਿੱਲੀ 'ਚ ਇਲਾਜ ਚੱਲ ਰਿਹਾ ਹੈ।
ਓਧਰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਪੂਰੀ ਤਰ੍ਹਾਂ ਅਲਰਟ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤਕ ਭਾਰਤ 'ਚ ਕੋਰੋਨਾ ਦੇ 28 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹੁਣ ਤੋਂ ਹੀ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਅਤੇ ਯਾਤਰੀ ਥਰਮਲ ਸਕ੍ਰੀਨਿੰਗ ਦਾ ਹਿੱਸਾ ਹੋਣਗੇ। ਨਾ ਸਿਰਫ 12 ਦੇਸ਼ਾਂ ਜਿਨ੍ਹਾਂ ਨੂੰ ਅਸੀਂ ਪਹਿਲਾਂ ਸੂਚੀਬੱਧ ਕੀਤਾ ਸੀ। ਚੀਨ 'ਚ ਫੈਲਿਆ ਇਹ ਜਾਨਲੇਵਾ ਕੋਰੋਨਾ ਵਾਇਰਸ 70 ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਚੁੱਕਾ ਹੈ। ਦੁਨੀਆ ਭਰ 'ਚ ਹੁਣ ਤੱਕ 3,123 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ ਅਤੇ 91,783 ਤੋਂ ਵਧੇਰੇ ਲੋਕਾਂ 'ਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ: ਉੱਤਰ ਰੇਲਵੇ ਨੇ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਸ਼ੁਰੂ ਕੀਤੀ ਤਿਆਰੀ
ਇਹ ਵਰਤੋਂ ਸਾਵਧਾਨੀਆਂ
ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ ਅਤੇ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦੀ ਵਰਤੋਂ ਕਰੋ।
ਖਾਂਸੀ ਕਰਦੇ ਸਮੇਂ ਅਤੇ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
ਬਿਨਾਂ ਹੱਥ ਧੋਤੇ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਹੱਥ ਨਾ ਲਗਾਓ।
ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਸਬੰਧਤ ਕਿਸੇ ਵੀ ਸਹਾਇਤਾ ਲਈ ਇਸ ਨੰਬਰ 'ਤੇ ਕਰੋ ਸੰਪਰਕ
ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਵਾਇਰਸ ਦੀ ਦਸਤਕ, ਬਚਾਅ ਲਈ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ (ਵੀਡੀਓ)