ਹੁਣ ਬਿਨਾਂ ਸਰਟੀਫਿਕੇਟ ਦੇ ਵੀ ਕੋਰੋਨਾ ਵੈਕਸਿਨ ਲਗਵਾ ਸਕਣਗੇ ਇਸ ਉਮਰ ਦੇ ਲੋਕ

Sunday, Mar 21, 2021 - 01:43 PM (IST)

ਹੁਣ ਬਿਨਾਂ ਸਰਟੀਫਿਕੇਟ ਦੇ ਵੀ ਕੋਰੋਨਾ ਵੈਕਸਿਨ ਲਗਵਾ ਸਕਣਗੇ ਇਸ ਉਮਰ ਦੇ ਲੋਕ

ਜਲੰਧਰ (ਰੱਤਾ)— ਹੁਣ 45 ਤੋਂ ਲੈ ਕੇ 59 ਸਾਲ ਦੇ ਉਨ੍ਹਾਂ ਲੋਕਾਂ ਨੂੰ (ਜਿਨ੍ਹਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਜਾਂ ਕੋਈ ਹੋਰ ਗੰਭੀਰ ਬੀਮਾਰੀ ਹੈ) ਕੋਰੋਨਾ ਵੈਕਸਿਨ ਲਗਵਾਉਣ ਲਈ  ਕਿਸੇ ਵੀ ਵਿਸ਼ੇਸ਼ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ :  ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

PunjabKesari

ਡਾਇਰੈਕਟਰ ਹੈਲਥ ਐਂਡ ਫੈਮਿਲੀ ਵੈੱਲਫੇਅਰ ਪੰਜਾਬ ਵੱਲੋਂ 20 ਮਾਰਚ ਨੂੰ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ 45 ਤੋਂ ਲੈ ਕੇ 59 ਸਾਲ ਤੱਕ ਦਾ ਅਜਿਹਾ ਵਿਅਕਤੀ, ਜਿਸ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਜਾਂ ਫਿਰ ਹੋਰ ਕੋਈ ਗੰਭੀਰ ਬੀਮਾਰੀ ਹੈ, ਕੋਵਿਡ-19 ਵੈਕਸੀਨੇਸ਼ਨ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਸਿਰਫ਼ ਉਸ ਦੇ ਇਲਾਜ ਦੀ ਪਰਚੀ ਵੇਖ ਕੇ ਵੈਕਸੀਨ ਲਗਾ ਦਿੱਤੀ ਜਾਵੇ ਅਤੇ ਉਸ ਕੋਲੋਂ ਕੋਈ ਵੀ ਸਰਟੀਫਿਕੇਟ ਨਾ ਮੰਗਿਆ ਜਾਵੇ। ਇਹ ਨਿਰਦੇਸ਼ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ’ਚ ਲਾਜ਼ਮੀ ਹੋਣਗੇ। 

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਜ਼ਿਕਰਯੋਗ ਹੈ ਕਿ ਪਹਿਲਾਂ 45 ਤੋਂ 59 ਸਾਲ ਦਾ ਕੋਈ ਵੀ ਅਜਿਹਾ ਵਿਅਕਤੀ, ਜਿਸ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਵਰਗੀ ਕੋਈ ਗੰਭੀਰ ਬੀਮਾਰੀ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ ਤਾਂ ਵੈਕਸੀਨੇਸ਼ਨ ਦੇ ਸਮੇਂ ਉਸ ਕੋਲੋਂ ਇਕ ਵਿਸ਼ੇਸ਼ ਸਰਟੀਫਿਕੇਟ ਦੀ ਡਿਮਾਂਡ ਕੀਤੀ ਜਾਂਦੀ ਸੀ। 

ਇਹ ਵੀ ਪੜ੍ਹੋ :ਬਰਗਾੜੀ ਕਾਂਡ ਦੇ ਦੋਸ਼ੀ ਜਲਦ ਹੋਣਗੇ ਬੇਨਕਾਬ, ਹੋਵੇਗੀ ਸਖ਼ਤ ਕਾਰਵਾਈ : ਜਾਖੜ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News