ਨਹੀਂ ਰੁਕ ਰਿਹਾ ਜਲੰਧਰ 'ਚ 'ਕੋਰੋਨਾ' ਦਾ ਕਹਿਰ, 11 ਹੋਰ ਨਵੇਂ ਕੇਸ ਆਏ ਸਾਹਮਣੇ

05/07/2020 7:42:54 PM

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਜਲੰਧਰ 'ਚੋਂ ਇਕੱਠੇ 11 ਕੋਰੋਨਾ ਦੇ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਅੱਜ ਦੇ ਮਿਲੇ ਕੇਸਾਂ ਨੂੰ ਮਿਲਾ ਕੇ ਜਲੰਧਰ 'ਚ ਹੁਣ ਪਾਜ਼ੇਟਿਵ ਕੇਸਾਂ ਦੀ ਗਿਣਤੀ 148 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ 11 ਪਾਜ਼ੇਟਿਵ ਕੇਸ ਕੋਰੋਨਾ ਕਰਕੇ ਮਰੇ ਨਰੇਸ਼ ਚਾਵਲਾ ਦੇ ਸੰਪਰਕ ਵਾਲੇ ਦੱਸੇ ਜਾ ਰਹੇ ਹਨ। ਮਹਾਨਗਰ ਜਲੰਧਰ ਸ਼ਹਿਰ 'ਚ ਦਿਨ-ਬ-ਦਿਨ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਜਿੱਥੇ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ, ਉਥੇ ਹੀ ਜ਼ਿਲੇ ਦੇ ਲੋਕਾਂ 'ਚ ਵੀ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਇਸ ਬਜ਼ੁਰਗ ਜੋੜੇ ਦੀ 'ਗੋਲਡਨ ਜੁਬਲੀ' 'ਤੇ ਪੁਲਸ ਨੇ ਸੰਜੋਏ ਯਾਦਗਾਰੀ ਪਲ (ਤਸਵੀਰਾਂ)

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਕਾਰਨ ਬੁੱਧਵਾਰ ਨੂੰ ਜਲੰਧਰ ਦੇ ਰਹਿਣ ਵਾਲੇ ਨਰੇਸ਼ ਚਾਵਲਾ ਦੀ ਪੀ. ਜੀ. ਆਈ. 'ਚ ਇਲਾਜ ਦੌਰਾਨ ਮੌਤ ਹੋ ਗਈ ਸੀ। ਨਰੇਸ਼ ਚਾਵਲਾ ਨੂੰ ਕਾਫੀ ਸਮਾਂ ਪਹਿਲਾਂ ਸਿਹਤ ਜ਼ਿਆਦਾ ਖਰਾਬ ਹੋਣ ਉਪਰੰਤ ਪੀ. ਜੀ. ਆਈ. 'ਚ ਦਾਖਲ ਕਰਵਾਇਆ ਗਿਆ ਸੀ। ਉਸ ਦੀ ਕੋਰੋਨਾ ਜਾਂਚ ਦੀ ਰਿਪੋਰਟ ਪਹਿਲਾਂ ਹੀ ਪਾਜ਼ੇਟਿਵ ਆ ਚੁੱਕੀ ਸੀ ਅਤੇ ਇਲਾਜ ਅਧੀਨ ਕੱਲ੍ਹ ਉਸ ਨੇ ਪੀ. ਜੀ. ਆਈ. 'ਚ ਦਮ ਤੋੜ ਦਿੱਤਾ। ਅੱਜ ਉਸ ਦਾ ਅੰਤਿਮ ਸੰਸਕਾਰ ਪ੍ਰਸ਼ਾਸਨ ਨੇ ਜਲੰਧਰ ਵਿਖੇ ਹਰਨਾਮਦਾਸਪੁਰਾ 'ਚ ਕਰ ਦਿੱਤਾ ਗਿਆ।

ਕਾਜ਼ੀ ਮੁਹੱਲਾ ਬਣਿਆ 'ਕੋਰੋਨਾ' ਦਾ ਹਾਟ ਸਪਾਟ
ਜਲੰਧਰ ਦੇ ਕਾਜ਼ੀ ਮੁਹੱਲੇ 'ਚੋਂ ਜ਼ਿਆਦਾ 'ਕੋਰੋਨਾ' ਦੇ ਪਾਜ਼ੇਟਿਵ ਕੇਸ ਸਾਹਮਣੇ ਆਉਣ ਕਰਕੇ ਉਕਤ ਇਲਾਕਾ ਹਾਟ ਸਪਾਟ ਬਣ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ 11 ਕੇਸ ਕਾਜ਼ੀ ਮੁਹੱਲਾ, ਕਿਲ੍ਹਾ ਮੁਹੱਲਾ ਅਤੇ ਰਸਤਾ ਮੁਹੱਲਾ 'ਚੋਂ ਸਾਹਮਣੇ ਆਏ ਹਨ। ਇਨ੍ਹਾਂ ਕੇਸਾਂ 'ਚ 7 ਔਰਤਾਂ ਅਤੇ 4 ਪੁਰਸ਼ ਸ਼ਾਮਲ ਹਨ, ਜਿਨ੍ਹਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਕਾਜ਼ੀ ਮੁਹੱਲੇ 'ਚੋਂ ਇਸ ਤੋਂ ਪਹਿਲਾਂ ਵੀ ਕਈ ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ: ਜਲੰਧਰ: 'ਕੋਰੋਨਾ' ਕਾਰਨ ਮਰੇ ਨੌਜਵਾਨ ਦਾ ਪ੍ਰਸ਼ਾਸਨ ਨੇ ਕੀਤਾ ਸਸਕਾਰ, ਨਹੀਂ ਹੋ ਸਕਿਆ ਸ਼ਾਮਲ ਪਰਿਵਾਰ

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1710 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1710 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 152, ਜਲੰਧਰ 148, ਮੋਹਾਲੀ 'ਚ 96, ਪਟਿਆਲਾ 'ਚ 92, ਹੁਸ਼ਿਆਰਪੁਰ 'ਚ 88, ਤਰਨਾਰਨ 157, ਪਠਾਨਕੋਟ 'ਚ 27, ਮਾਨਸਾ 'ਚ 19, ਕਪੂਰਥਲਾ 19, ਫਰੀਦਕੋਟ 45, ਸੰਗਰੂਰ 'ਚ 95, ਨਵਾਂਸ਼ਹਿਰ 'ਚ 86, ਰੂਪਨਗਰ 17, ਫਿਰੋਜ਼ਪੁਰ 'ਚ 44, ਬਠਿੰਡਾ 39, ਗੁਰਦਾਸਪੁਰ 93, ਫਤਿਹਗੜ੍ਹ ਸਾਹਿਬ 'ਚ 19, ਬਰਨਾਲਾ 19, ਫਾਜ਼ਿਲਕਾ 39 ਮੋਗਾ 54, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਪੇਕੇ ਪੁੱਜੀ ਧੀ, ਆਉਂਦੇ ਸਾਰ ਚੁੱਕ ਲਿਆ ਖੌਫਨਾਕ ਕਦਮ


shivani attri

Content Editor

Related News