ਜਲੰਧਰ ਵਾਸੀਆਂ ਲਈ ਚੰਗੀ ਖਬਰ, ਕੋਰੋਨਾ ਦੇ 113 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

04/01/2020 6:17:18 PM

ਜਲੰਧਰ (ਰੱਤਾ)— ਇਕੇ ਪਾਸੇ ਵਿਸ਼ਵ ਭਰ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਇਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੇ ਜਿਹੜੇ 117 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਸਨ, ਉਨ੍ਹਾਂ ਸਾਰਿਆਂ ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ 'ਚੋਂ 113 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 4 ਦੀ ਰਿਪੋਰਟ ਪਹਿਲਾਂ ਹੀ ਪਾਜ਼ੀਟਿਵ ਆ ਚੁੱਕੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹਾਲਾਤ ਵਿਗੜਨ ਤੋਂ ਬਾਅਦ ਦਿਲਕੁਸ਼ਾ ਮਾਰਕੀਟ ਦੇ ਸਾਰੇ ਐਂਟਰੀ ਪੁਆਇੰਟ ਸੀਲ

ਇਹ ਵੀ ਪਤਾ ਲੱਗਾ ਕਿ ਸਿਵਲ ਹਸਪਤਾਲ 'ਚੋਂ ਇਲਾਜ ਅਧੀਨ ਸਾਰੇ ਸ਼ੱਕੀ ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਅਤੇ ਇਸ ਸਮੇਂ ਹਸਪਤਾਲ 'ਚ ਸਿਰਫ 4 ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦਾਖਲ ਹਨ ਅਤੇ ਇਕ ਸ਼ੱਕੀ ਔਰਤ ਨੂੰ ਦਾਖਲ ਕੀਤਾ ਗਿਆ ਹੈ, ਜਿਸ ਦਾ ਸੈਂਪਲ ਅਜੇ ਲੈਬੋਰਟਰੀ ਜਾਂਚ ਲਈ ਜਾਣਾ ਹੈ। 

ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਹਰਭਜਨ ਦਾ ਇਕੱਲੇ ਪੁੱਤ ਨੇ ਕੀਤਾ ਸਸਕਾਰ, ਸ਼ਮਸ਼ਾਨ ਘਾਟ 'ਚ ਨਹੀਂ ਪੁੱਜਾ ਪਰਿਵਾਰ

ਪੰਜਾਬ 'ਚ ਕੋਰੋਨਾ ਨਾਲ ਹੁਣ ਤੱਕ ਹੋ ਚੁੱਕੀ ਹੈ 4 ਦੀ ਮੌਤ 
ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਹੁਣ ਤੱਕ 46 ਕੇਸ ਪਾਜ਼ੀਟਿਵ ਪਾਏ ਹਨ, ਜਿਨ੍ਹÎਾਂ 'ਚੋਂ 4 ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਨ੍ਹਾਂ 'ਚ ਸਭ ਤੋਂ ਵੱਧ ਨਵਾਂਸ਼ਹਿਰ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ 19, ਐੱਸ. ਏ. ਐੱਸ. ਨਗਰ (ਮੋਹਾਲੀ) ਦੇ 10, ਹੁਸ਼ਿਆਰਪੁਰ ਦੇ 6, ਜਲੰਧਰ ਦੇ 5, ਪਟਿਆਲਾ 1, ਲੁਧਿਆਣਾ 3 ਅਤੇ ਅੰਮ੍ਰਿਤਸਰ ਦੇ 2 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: ਜਲੰਧਰ: ਹਨੇਰੇ 'ਚ ਰਹਿ ਰਹੀਆਂ ਨੇ ਇਹ ਭੈਣਾਂ, ਮਾਪੇ ਛੱਡ ਚਲੇ ਗਏ ਬਿਹਾਰ

shivani attri

This news is Content Editor shivani attri