ਲਾਕ ਡਾਊਨ ਦੌਰਾਨ ਦੂਜੇ ਸੂਬਿਆਂ ''ਚ ਫਸੀਆਂ ਨੌਕਰੀਪੇਸ਼ਾ ਔਰਤਾਂ ਝੱਲ ਰਹੀਆਂ ਭਾਰੀ ਪ੍ਰੇਸ਼ਾਨੀ
Wednesday, Apr 01, 2020 - 04:53 PM (IST)
ਜਲੰਧਰ (ਪੁਨੀਤ)— ਲਾਕ ਡਾਊਨ ਕਾਰਨ ਪੂਰਾ ਦੇਸ਼ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਜੋ ਲੋਕ ਲਾਕ ਡਾਊਨ ਤੋਂ ਪਹਿਲਾਂ ਜਿਸ ਸ਼ਹਿਰ 'ਚ ਸਨ, ਉਥੇ ਫਸ ਚੁੱਕੇ ਹਨ ਕਿਉਂਕਿ ਟਰਾਂਸਪੋਰਟ ਸੇਵਾ ਪੂਰੀ ਤਰ੍ਹਾਂ ਠੱਪ ਹੈ। ਇਨ੍ਹਾਂ ਹਾਲਾਤ 'ਚ ਦੂਜੇ ਸੂਬਿਆਂ 'ਚ ਕੰਮ ਕਰਨ ਵਾਲੀਆਂ ਨੌਕਰੀਪੇਸ਼ਾ ਔਰਤਾਂ ਆਪਣੇ ਘਰਾਂ 'ਚ ਵਾਪਸ ਆਉਣ ਦੀ ਉਡੀਕ ਕਰ ਰਹੀਆਂ ਹਨ ਪਰ ਸਾਧਨ ਮੁਹੱਈਆ ਨਹੀਂ ਹਨ।
ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਵੱਲੋਂ ਕੋਰੋਨਾ ਸਬੰਧੀ ਗਾਏ ਗਾਣੇ ਦੇ ਕੈਪਟਨ ਵੀ ਹੋਏ ਫੈਨ, ਕੀਤੀ ਰੱਜ ਕੇ ਤਾਰੀਫ (ਵੀਡੀਓ)
ਇਹ ਵੀ ਪੜ੍ਹੋ: ਜਲੰਧਰ 'ਚ ਹਾਲਾਤ ਵਿਗੜਨ ਤੋਂ ਬਾਅਦ ਦਿਲਕੁਸ਼ਾ ਮਾਰਕੀਟ ਦੇ ਸਾਰੇ ਐਂਟਰੀ ਪੁਆਇੰਟ ਸੀਲ
ਅਜਿਹੇ ਹੀ ਹਾਲਾਤ ਦੂਜੇ ਸ਼ਹਿਰਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਬਣੇ ਹੋਏ ਹਨ। ਹਾਲਾਤ ਅਜਿਹੇ ਬਣੇ ਹਨ ਕਿ ਲੋਕ ਆਪਣੇ ਰਿਸ਼ਤੇਦਾਰਾਂ ਨੂੰ ਵਾਪਸ ਲਿਆਉਣ ਲਈ ਕਈ ਹੀਲੇ ਅਪਣਾ ਰਹੇ ਹਨ ਜ਼ਿਆਦਾਤਰ ਲੋਕਾਂ ਦੀਆਂ ਕੋਸ਼ਿਸ਼ਾਂ ਅਸਫਲ ਸਾਬਤ ਹੋ ਰਹੀਆਂ ਹਨ ਕਿਉਂਕਿ ਦੂਜੇ ਸੂਬਿਆਂ ਦੀਆਂ ਹੱਦਾਂ ਸੀਲ ਕੀਤੀਆਂ ਜਾ ਚੁੱਕੀਆਂ ਹਨ, ਇਸ ਲਈ ਕਿਤੇ ਵੀ ਆਉਣਾ-ਜਾਣਾ ਸੰਭਵ ਨਹੀਂ ਹੈ। ਲੋਕ ਰੱਬ ਅੱਗੇ ਅਰਦਾਸ ਕਰ ਕੇ ਆਪਣੇ ਪਰਿਵਾਰ ਵਾਲਿਆਂ ਦੇ ਆਉਣ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ: ਕੈਪਟਨ ਨੂੰ ਪਠਲਾਵਾ ਵਾਸੀਆਂ ਨੇ ਲਿਖੀ ਚਿੱਠੀ, ਸਾਂਝੀਆਂ ਕੀਤੀਆਂ ਬਲਦੇਵ ਸਿੰਘ ਬਾਰੇ ਅਹਿਮ ਗੱਲਾਂ
ਜਾਣਕਾਰ ਦੱਸਦੇ ਹਨ ਕਿ ਸਭ ਤੋਂ ਵੱਧ ਪ੍ਰੇਸ਼ਾਨੀ ਨੌਕਰੀਪੇਸ਼ਾ ਔਰਤਾਂ ਅਤੇ ਵਿਦਿਆਰਥੀਆਂ ਲਈ ਬਣੀ ਹੋਈ ਹੈ, ਜੋ ਕਿ ਪੀ. ਜੀ. ਆਦਿ 'ਚ ਰਹਿ ਰਹੇ ਹਨ। ਇਨ੍ਹਾਂ ਔਰਤਾਂ ਅਤੇ ਵਿਦਿਆਰਥੀਆਂ ਨੂੰ ਵਾਪਸ ਇਨ੍ਹਾਂ ਦੇ ਘਰਾਂ 'ਚ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ ਪਰ ਕੋਈ ਵੀ ਇਸ ਵੱਲ ਧਿਆਨ ਨਹੀਂ ਦੇ ਰਿਹਾ, ਜਿਸ ਕਾਰਣ ਦੂਜੇ ਸੂਬਿਆਂ 'ਚ ਬੈਠੀਆਂ ਔਰਤਾਂ ਭਾਰੀ ਪ੍ਰੇਸ਼ਾਨੀ ਝੱਲ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕੋ ਦਿਨ 4 ਪਾਜ਼ੇਟਿਵ ਕੇਸ, ਕੁੱਲ ਗਿਣਤੀ 45 'ਤੇ ਪੁੱਜੀ
ਘਰ ਜਾਣ 'ਚ ਅਸਮਰੱਥ ਵਿਦਿਆਰਥੀ/ਔਰਤਾਂ ਸਣੇ ਕਈ ਲੋਕ ਸਰਕਾਰ ਕੋਲ ਆਸ ਲਾਈ ਬੈਠੇ ਹਨ ਕਿ ਇਸ ਸਬੰਧੀ ਕਦਮ ਚੁੱਕ ਕੇ ਉਨ੍ਹਾਂ ਨੂੰ ਆਪਣੇ ਘਰ ਪਹੁੰਚਾਉਣ ਦਾ ਇੰਤਜ਼ਾਮ ਕੀਤਾ ਜਾਵੇ। ਪ੍ਰੇਸ਼ਾਨੀ ਝੱਲ ਰਹੇ ਉਕਤ ਲੋਕਾਂ ਦਾ ਕਹਿਣਾ ਹੈ ਕਿ ਉਹ ਉਸ ਦਿਨ ਦੀ ਉਡੀਕ ਕਰ ਰਹੇ ਹਨ ਜਦੋਂ ਉਹ ਆਪਣੇ ਘਰਾਂ ਨੂੰ ਪਰਤਣਗੇ ਕਿਉਂਕਿ ਕਈ ਔਰਤਾਂ ਹਫਤਿਆਂ ਤੋਂ ਆਪਣੇ ਬੱਚਿਆਂ ਨੂੰ ਨਹੀਂ ਮਿਲੀਆਂ, ਜਿਸ ਕਾਰਨ ਛੋਟੇ ਬੱਚਿਆਂ ਨੂੰ ਵੀ ਆਪਣੀ ਮਾਂ ਦੀ ਉਡੀਕ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਚੰਗੀ ਖਬਰ, ਕੋਰੋਨਾ ਦੇ 113 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ