ਜਲੰਧਰ: ਬਲਦੇਵ ਸਿੰਘ ਦੇ ਸੰਪਰਕ ''ਚ ਰਹੇ 3 ਪਾਜ਼ੀਟਿਵ ਮਰੀਜ਼ਾਂ ਦੇ ਸੈਂਪਲ ਆਏ ਨੈਗੇਟਿਵ

04/08/2020 3:48:10 PM

ਜਲੰਧਰ (ਰੱਤਾ)— ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਪਾਜ਼ੀਟਿਵ ਮਰੀਜ਼ਾਂ ਦੇ ਮੁੜ ਭੇਜੇ ਗਏ 3 ਸੈਂਪਲ ਨੈਗੇਟਿਵ ਆ ਗਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਮਰੀਜ਼ ਬਲਦੇਵ ਸਿੰਘ ਦੇ ਨਜ਼ਦੀਕੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੇ ਇਲਾਜ ਤੋਂ ਬਾਅਦ ਸੈਂਪਲ ਲੈ ਕੇ ਮੁੜ ਜਾਂਚ ਲਈ ਭੇਜੇ ਗਏ ਸਨ। ਫਿਲਹਾਲ ਇਨ੍ਹਾਂ ਮਰੀਜ਼ਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਹੀ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਹੋਇਆ ਹੈ।

ਇਹ ਵੀ ਪੜ੍ਹੋ ► ਫਤਿਹ ਸਿੰਘ ਤੋਂ ਬਾਅਦ ਨਵਾਂਸ਼ਹਿਰ 'ਚ 7 ਹੋਰ ਮਰੀਜ਼ਾਂ ਨੇ ਹਾਸਲ ਕੀਤੀ ਕੋਰੋਨਾ 'ਤੇ 'ਫਤਿਹ'

ਇਥੇ ਦੱਸਣਯੋਗ ਹੈ ਕਿ ਜਲੰਧਰ 'ਚੋਂ ਅੱਜ ਇਕ ਕੇਸ ਪਾਜ਼ੀਟਿਵ ਵੀ ਪਾਇਆ ਗਿਆ ਹੈ, ਜੋਕਿ ਨਿਜਾਤਮ ਨਗਰ ਦੀ ਰਹਿਣ ਵਾਲਾ ਕੋਰੋਨਾ ਪੀੜਤ ਔਰਤ ਦਾ ਬੇਟਾ ਰਵੀ ਛਾਬੜਾ ਹੈ। ਪਹਿਲਾਂ ਜਲੰਧਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 6 ਸੀ, ਜੋਕਿ ਅੱਜ ਇਕ ਕੇਸ ਪਾਜ਼ੀਟਿਵ ਆਉਣ ਤੋਂ ਬਾਅਦ 7 ਹੋ ਗਈ ਹੈ।

ਇਹ ਵੀ ਪੜ੍ਹੋ ► ਕੋਰੋਨਾ 'ਤੇ ਫਤਿਹ ਕਰਨ ਵਾਲੇ ਦਲਜਿੰਦਰ ਨੇ ਸੁਣਾਈ ਹੱਡਬੀਤੀ, ਲੋਕਾਂ ਨੂੰ ਦਿੱਤੀ ਇਹ ਨਸੀਹਤ (ਤਸਵੀਰਾਂ)

ਪੰਜਾਬ 'ਚ ਕੋਰੋਨਾ ਦਾ ਕਹਿਰ, ਗਿਣਤੀ 101 ਤੱਕ ਪਹੁੰਚੀ
ਪੰਜਾਬ 'ਚ ਹੁਣ ਤੱਕ 101 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 07, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ 2 ਬਰਨਾਲਾ-ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 07, ਫਤਿਹਗੜ੍ਹ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ ► ਜਾਣੋ ਜਲੰਧਰ ਦੇ ਇਸ ਮਰੀਜ਼ ਨੂੰ ਕਿਵੇਂ ਹੋਇਆ 'ਕੋਰੋਨਾ', ਦੱਸੀਆਂ ਹੈਰਾਨ ਕਰਦੀਆਂ ਗੱਲਾਂ

shivani attri

This news is Content Editor shivani attri