ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ

Saturday, Apr 11, 2020 - 05:40 PM (IST)

ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ

ਜਲੰਧਰ (ਰੱਤਾ)— ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਜਲੰਧਰ 'ਚੋਂ ਫਿਰ ਤਿੰਨ ਕੇਸ ਪਾਜ਼ੀਟਿਵ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਤਿੰਨੋਂ ਕੇਸ ਕੋਰੋਨਾ ਵਾਇਰਸ ਦੇ ਨਾਲ ਮਰੇ ਪ੍ਰਵੀਨ ਕੁਮਾਰ ਦੇ ਸੰਪਰਕ 'ਚ ਰਹਿ ਚੁੱਕੇ ਹਨ, ਜਿਨ੍ਹਾਂ ਦੇ ਟੈਸਟ ਜਾਂਚ ਲਏ ਅੰਮ੍ਰਿਤਸਰ ਵਿਖੇ ਭੇਜੇ ਗਏ ਸਨ ਅਤੇ ਉਥੋਂ ਇਨ੍ਹਾਂ ਦੀ ਰਿਪੋਰਟ ਅੱਜ ਪਾਜ਼ੀਟਿਵ ਪਾਈ ਗਈ। ਇਥੇ ਦੱਸ ਦੇਈਏ ਕਿ ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ 15 ਹੋ ਗਈ ਹੈ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਚੁੱਕੀ ਹੈ।

ਉਥੇ ਹੀ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਸਰ 'ਚ ਅੱਜ ਕੁੱਲ ਜੰਡਿਆਲਾ ਗੁਰੂ ਦੇ 13 ਲੋਕਾਂ ਦੇ ਟੈਸਟ ਜਾਂਚ ਲਏ ਭੇਜੇ ਗਏ ਸਨ, ਜਿੱਥੇ ਸਾਰਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਲੰਧਰ ਦੇ ਪਾਜ਼ੀਟਿਵ ਕੇਸਾਂ 'ਚ ਪ੍ਰਵੀਨ ਕੁਮਾਰ ਦੇ ਪਰਿਵਾਰ ਮੈਂਬਰ ਹੀ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚ ਉਨ੍ਹਾਂ ਦਾ ਇਕ ਬੇਟਾ (35), ਪਤਨੀ (60) ਅਤੇ ਇਕ (6) ਸਾਲ ਬੱਚਾ ਸ਼ਾਮਲ ਹੈ।  

ਇਹ ਵੀ ਪੜ੍ਹੋ ► ਬਲਦੇਵ ਸਿੰਘ ਦੇ ਸੰਪਰਕ ''ਚ ਰਹੇ ਇਨ੍ਹਾਂ ਲੋਕਾਂ ਨੇ ਦਿੱਤੀ ''ਕੋਰੋਨਾ'' ਨੂੰ ਮਾਤ, ਇੰਝ ਕੀਤਾ ਘਰਾਂ ਨੂੰ ਰਵਾਨਾ

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 157 ਤੱਕ ਪਹੁੰਚਿਆ
ਪੰਜਾਬ 'ਚ ਹੁਣ ਤੱਕ 157 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 50 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਅਤੇ ਪਠਾਨਕੋਟ 'ਚ 15, ਮਾਨਸਾ ਅਤੇ ਅੰਮ੍ਰਿਤਸਰ 'ਚ 11-11 ਕੇਸ, ਲੁਧਿਆਣਾ 'ਚ 10 ਕੇਸ, ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ 'ਚ 1-1 ਕੇਸ ਪਾਜ਼ੀਟਿਵ ਪਾਇਆ ਗਿਆ ਹੈ। ਰੋਪੜ 'ਚ ਕੋਰੋਨਾ ਦੇ 3 ਕੇਸ, ਫਰੀਦਕੋਟ, ਪਟਿਆਲਾ, ਬਰਨਾਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ 'ਚ 2-2 ਕੇਸ ਅਤੇ ਮੋਗਾ 4 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ।

PunjabKesari

ਜਾਣੋ ਪੰਜਾਬ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਵੇਰਵਾ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਹੋਈ, ਜੋ ਅੰਮ੍ਰਿਤਸਰ 'ਚ ਦਾਖਲ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ, ਜਦਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ ਜਦਕਿ ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ।

ਇਹ ਵੀ ਪੜ੍ਹੋ ► ਨਾ ਕਰਫਿਊ ਤੇ ਨਾ ਕੀਤਾ ਪੁਲਸ ਦਾ ਲਿਹਾਜ਼, ਸ਼ਰੇਆਮ ਚਾੜ੍ਹ 'ਤਾ ਔਰਤ ਦਾ ਕੁਟਾਪਾ (ਵੀਡੀਓ)

7ਵੀਂ ਮੌਤ ਪਠਾਨਕੋਟ ਦੀ ਕੋਰੋਨਾ ਪੀੜਤ ਔਰਤ ਦੀ ਅੰਮ੍ਰਿਤਸਰ ਵਿਖੇ 5 ਅਪ੍ਰੈਲ ਨੂੰ ਹੋਈ ਸੀ। 8ਵੀਂ ਮੌਤ 4 ਅਪ੍ਰੈਲ ਨੂੰ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਦੀ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਕੋਰੋਨਾ ਵਾਇਰਸ ਕਾਰਨ ਕਾਰਨ ਮੌਤ ਹੋ ਗਈ ਸੀ। 9ਵੀਂ ਮੌਤ ਬੁੱਧਵਾਰ ਰਾਤ ਰੋਪੜ ਵਿਖੇ ਪਹਿਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਵਿਅਕਤੀ ਦੀ ਹੋਈ ਸੀ। ਇਸ ਦੇ ਨਾਲ ਹੀ ਅੱਜ ਪੰਜਾਬ 'ਚ 10ਵੀਂ ਮੌਤ 9 ਅਪ੍ਰੈਲ ਨੂੰ ਕੋਰੋਨਾ ਨਾਲ ਜਲੰਧਰ 'ਚ ਪ੍ਰਵੀਨ ਕੁਮਾਰ ਦੀ ਹੋਈ ਹੈ, ਜੋਕਿ ਮਿੱਠਾ ਬਾਜ਼ਾਰ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ 11ਵੀਂ ਮੌਤ 9 ਅਪ੍ਰੈਲ ਨੂੰ ਬਰਨਾਲਾ ਦੀ ਰਹਿਣ ਵਾਲੀ ਮਹਿਲਾ ਦੀ ਕੋਰੋਨਾ ਵਾਇਰਸ ਕਾਰਨ ਹੋਈ ਸੀ।

ਇਹ ਵੀ ਪੜ੍ਹੋ ► ਕੋਰੋਨਾ ਦਾ ਖੌਫ: ਸਿਹਤ ਵਿਭਾਗ ਚੌਕਸ, ਪਾਜ਼ੀਟਿਵ ਕੇਸਾਂ ਦੇ ਸੰਪਰਕ ''ਚ ਰਹੇ 120 ਲੋਕ ਕੁਆਰੰਟਾਈਨ

ਇਸ ਮਹਿਲਾ ਨੇ ਲੁਧਿਆਣਾ ਦੇ ਹਸਪਾਤਲ 'ਚ ਦਮ ਤੋੜਿਆ ਹੈ ਜਦਕਿ 12ਵੀਂ ਮੌਤ ਮੋਹਾਲੀ ਦੇ ਮੁੰਡੀ ਖਰੜ ਦੀ 74 ਸਾਲਾ ਔਰਤ ਦੀ ਹੋਈ। ਉਕਤ ਮਹਿਲਾ ਦੀ ਮੌਤ 8 ਅਪ੍ਰੈਲ ਨੂੰ ਹੀ ਹੋ ਗਈ ਸੀ ਜਦਕਿ ਉਸ ਦੀ ਰਿਪੋਰਟ ਸ਼ੁੱਕਰਵਾਰ ਨੂੰ ਪਾਜ਼ੀਟਿਵ ਪਾਈ ਗਈ। ਪਹਿਲਾਂ ਉਕਤ ਔਰਤ ਦਾ ਕੋਰੋਨਾ ਟੈਸਟ ਨੈਗੇਟਿਵ ਦੱਸ ਕੇ ਉਸ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ ਸੀ। 8 ਅਪ੍ਰੈਲ ਨੂੰ ਅਚਾਨਕ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਨਮੂਨਾ ਜਾਂਚ ਲਈ ਭੇਜਿਆ ਗਿਆ ਸੀ, ਜਿਸ 'ਚ ਉਹ ਪਾਜ਼ੀਟਿਵ ਪਾਈ ਗਈ ਸੀ।

ਇਹ ਵੀ ਪੜ੍ਹੋ ► ਪੰਜਾਬ ਸਰਕਾਰ ਨੇ 11 ਅਪ੍ਰੈਲ ਤੋਂ 10 ਮਈ ਤਕ ਕੀਤੀਆਂ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ


author

shivani attri

Content Editor

Related News