ਜਲੰਧਰ ''ਚ ਕੋਰੋਨਾ ਦਾ ਖੌਫ: ਮੁਹੱਲਿਆਂ ਵਿਚ ਠੀਕਰੀ ਪਹਿਰੇ ਲਾਉਣ ਲੱਗੇ ਲੋਕ

04/11/2020 5:09:15 PM

ਜਲੰਧਰ (ਖੁਰਾਣਾ)— ਕੋਰੋਨਾ ਵਾਇਰਸ ਦੇ ਲਗਾਤਾਰ ਪੈਰ ਪਸਾਰਣ ਨਾਲ ਲੋਕਾਂ 'ਚ ਦਹਿਸ਼ਤ ਫੈਲਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਲੋਕਾਂ ਨੇ ਖੁਦ ਆਪਣੀਆਂ ਕਾਲੋਨੀਆਂ ਨੂੰ ਸੀਲ ਕਰਨ ਦੇ ਨਾਲ-ਨਾਲ ਉੱਥੇ ਠੀਕਰੀ ਪਹਿਰੇ ਲਾਉਣੇ ਸ਼ੁਰੂ ਕਰ ਦਿੱਤੇ ਹਨ ਤਾਂ ਜੋ ਬਾਹਰੀ ਆਦਮੀਆਂ ਨੂੰ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਕਿਸ਼ਨਪੁਰਾ ਇਲਾਕੇ ਦੇ ਕਈ ਮੁਹੱਲਿਆਂ 'ਚ ਲੋਕ ਸਾਰੀ-ਸਾਰੀ ਰਾਤ ਜਾਗ ਕੇ ਪਹਿਰਾ ਦੇ ਰਹੇ ਹਨ।

ਇਹ ਵੀ ਪੜ੍ਹੋ: ਨਾ ਕਰਫਿਊ ਤੇ ਨਾ ਕੀਤਾ ਪੁਲਸ ਦਾ ਲਿਹਾਜ਼, ਸ਼ਰੇਆਮ ਚਾੜ੍ਹ 'ਤਾ ਔਰਤ ਦਾ ਕੁਟਾਪਾ (ਵੀਡੀਓ)

PunjabKesari

ਸ਼ੇਰ ਸਿੰਘ ਕਾਲੋਨੀ ਨੂੰ ਵੀ ਕੀਤਾ ਸੀਲ
ਬਸਤੀ ਬਾਵਾ ਖੇਲ ਨਹਿਰ ਦੇ ਨਾਲ ਲੱਗਦੀ ਸ਼ੇਰ ਸਿੰਘ ਕਾਲੋਨੀ ਨੂੰ ਵੀ ਇਲਾਕਾ ਵਾਸੀਆਂ ਨੇ ਲਗਭਗ ਸੀਲ ਕਰ ਦਿੱਤਾ ਹੈ ਅਤੇ ਆਉਣ-ਜਾਣ ਦੇ ਰਸਤਿਆਂ 'ਤੇ ਬੈਰੀਕੇਡ ਲਾ ਦਿੱਤੇ ਹਨ। ਇਲਾਕਾ ਵਾਸੀਆਂ ਨੇ ਦੱਸਿਆ ਕਿ ਸਿਰਫ ਉਨ੍ਹਾਂ ਦੁੱਧ ਅਤੇ ਸਬਜ਼ੀ ਵਾਲਿਆਂ ਨੂੰ ਕਾਲੋਨੀ ਵਿਚ ਜਾਣ ਦਿੱਤਾ ਜਾਵੇਗਾ ਜਿਨ੍ਹਾਂ ਦੇ ਰੇਟ ਠੀਕ ਹੋਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ
ਇਹ ਵੀ ਪੜ੍ਹੋ: ਵਿਆਹ ਦੇ ਚਾਅ ਰਹਿ ਗਏ ਅਧੂਰੇ, ਮੰਗਣੀ ਦੇ 10 ਦਿਨਾਂ ਬਾਅਦ ਕੁੜੀ ਨੇ ਲਾਇਆ ਮੌਤ ਨੂੰ ਗਲੇ


shivani attri

Content Editor

Related News