ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖਤ ਕਾਰਵਾਈ, ਡਰੋਨ ਰਾਹੀਂ ਰੱਖ ਰਹੀ ਪੁਲਸ ਨਜ਼ਰ
Tuesday, Apr 14, 2020 - 01:18 PM (IST)
ਜਲੰਧਰ (ਸੁਧੀਰ)— ਪਟਿਆਲਾ 'ਚ ਪੁਲਸ ਮੁਲਾਜ਼ਮਾਂ 'ਤੇ ਕਾਤਲਾਨਾ ਹਮਲਾ ਕਰਕੇ ਉਸ ਦਾ ਹੱਥ ਵੱਢਣ ਅਤੇ ਕੋਟਕਪੂਰਾ 'ਚ ਵੀ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸੂਬੇ ਭਰ 'ਚ ਕਰਫਿਊ ਦੌਰਾਨ ਸਖਤੀ ਕਰਨ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਨੇ ਵੀ ਕਰਫਿਊ ਦੌਰਾਨ ਸ਼ਹਿਰ 'ਚ ਚੌਕਸੀ ਵਧਾ ਦਿੱਤੀ ਹੈ। ਪੁਲਸ ਕਮਿਨਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹਿਰ ਨੂੰ ਦੋ ਹਿੱਸਿਆਂ 'ਚ ਵੰਡਿਆ ਗਿਆ ਹੈ ਅਤੇ ਸ਼ਹਿਰ 'ਚ ਕਰੀਬ 65 ਥਾਵਾਂ 'ਤੇ ਖਾਸ ਤੌਰ 'ਤੇ ਨਾਕਾਬੰਦੀ ਕੀਤੀ ਗਈ ਹੈ।
ਇਹ ਵੀ ਪੜ੍ਹੋ ► ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸੀਲ ਕਰਨ ਦੀ ਚਿਤਾਵਨੀ, ਜਾਣੋ ਕਿਉਂ
ਉਨ੍ਹਾਂ ਦੱਸਿਆ ਕਿ ਪਟਿਆਲਾ 'ਚ ਹੋਈ ਘਟਨਾ ਤੋਂ ਬਾਅਦ ਸ਼ਹਿਰ 'ਚ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਨਾਕਿਆਂ 'ਤੇ ਸਖਤੀ ਕਰਨ ਦੇ ਨਾਲ-ਨਾਲ ਬੈਰੀਕੇਡ ਲਗਾ ਕੇ ਨਾਕਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੇਨ ਹਿੱਸਿਆਂ 'ਚ ਲੱਗਣ ਵਾਲੇ ਨਾਕਿਆਂ 'ਤੇ ਹਥਿਆਰਬੰਦ ਮੁਲਾਜ਼ਮਾਂ ਅਤੇ ਸੀ. ਆਰ. ਪੀ ਐੱਫ. ਦੇ ਮੁਲਾਜ਼ਮਾਂ ਅਤੇ ਕਮਾਂਡੋਜ਼ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਨੂੰ ਵੀ ਖਾਸ ਤੌਰ 'ਤੇ ਸੀਲ ਕੀਤਾ ਗਿਆ ਹੈ ਅਤੇ ਐਂਟਰੀ ਪੁਆਇੰਟਾਂ 'ਤੇ ਵੀ ਪੁਲਸ ਨੇ ਸ਼ਹਿਰ ਵਿਚ ਦਾਖਲ ਹੋਣ ਵਾਲੇ ਸਾਰੇ ਰਸਤਿਆਂ 'ਤੇ ਬੈਰੀਕੇਟ ਲਾ ਕੇ ਨਾਕਾਬੰਦੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਵੀ 24 ਘੰਟੇ ਫੀਲਡ ਵਿਚ ਰਹਿ ਕੇ ਨਾਕਿਆਂ ਦੀ ਸੁਪਰਵਿਜ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ ► ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਵੱਡਾ ਖੁਲਾਸਾ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਭੁਲਰ ਨੇ ਦੱਸਿਆ ਕਿ ਉਹ ਰੋਜ਼ਾਨਾ ਸ਼ਹਿਰ ਵਿਚ ਫਲੈਗ ਮਾਰਚ ਕੱਢਣ ਤੋਂ ਇਲਾਵਾ ਨਾਕਿਆਂ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਕੋਲੋਂ ਫੀਡਬੈਕ ਵੀ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨਕਿ ਕਰਫਿਊ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦੱਸਿਆ ਕਿ ਜਲੰਧਰ ਪੁਲਸ ਵੱਲੋਂ ਰੋਜ਼ਾਨਾ ਲੋਕੇਸ਼ਨ ਬਦਲ ਬਦਲ ਕੇ ਡ੍ਰੋਨ ਰਾਹੀਂ ਵੀ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ ► ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਸਾਹਮਣੇ ਆਈ ਇਹ ਗੱਲ
ਇਹ ਵੀ ਪੜ੍ਹੋ ► ਅੰਮ੍ਰਿਤਸਰ: ACP ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ (ਵੀਡੀਓ)
ਸ਼ਹਿਰ ਦੇ ਸੈਂਸਟਿਵ ਏਰੀਏ ਦੇ ਨਾਕਿਆਂ 'ਤੇ ਸੀ. ਆਰ.ਪੀ. ਤਾਇਨਾਤ : ਭੰਡਾਲ
ਦੂਜੇ ਪਾਸੇ ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਪਟਿਆਲਾ ਵਿਚ ਹੋਈ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ਼ਹਿਰ ਦੇ ਸਾਰੇ ਸੈਂਸਟਿਵ ਪੁਆਇੰਟਾਂ 'ਤੇ ਨਾਕਿਆਂ 'ਤੇ ਹਥਿਆਰਬੰਦ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸਦੇ ਨਾਲਹੀ ਨਾਕਿਆਂ 'ਤੇ ਸਾਰੇ ਮੁਲਾਜ਼ਮਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਰਫਿਊ ਦੌਰਾਨ ਲੰਗਰ ਵੰਡਣ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਨੇ ਮਾਸਕ ਅਤੇ ਹੱਥਾਂ ਵਿਚ ਗਲਵਜ਼ ਨਾ ਪਾਏ ਤਾਂ ਉਸਨੂੰ ਲੰਗਰ ਵੰਡਣ ਨਾ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੋਮਵਾਰ ਜ਼ੋਨ 2 'ਚ ਕਰੀਬ 32 ਨਾਕਿਆਂ 'ਤੇ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਚੌਕਸੀ ਵਰਤਣ ਦੇ ਨਾਲ-ਨਾਲ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮਜਾਰੀ ਕੀਤੇ ਹਨ।
ਇਹ ਵੀ ਪੜ੍ਹੋ ► ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਵਰਕਰ ਦੀ ਸ਼ੱਕੀ ਹਾਲਾਤ 'ਚ ਮੌਤ, 'ਕੋਰੋਨਾ' ਜਾਂਚ ਲਈ ਲਏ ਸੈਂਪਲ