'ਕੋਰੋਨਾ' ਦੇ ਕਹਿਰ ਦੌਰਾਨ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ

Wednesday, Apr 22, 2020 - 12:53 PM (IST)

ਜਲੰਧਰ (ਰੱਤਾ)— ਜਲੰਧਰ 'ਚ ਵੱਧ ਰਹੇ ਕੋਰੋਨਾ ਦੇ ਕਹਿਰ ਦਰਮਿਆਨ ਜਲੰਧਰ ਵਾਸੀਆਂ ਲਈ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ 225 ਸੈਂਪਲ ਫਰੀਦਕੋਟ ਮੈਡੀਕਲ ਕਾਲਜ 'ਚ ਭੇਜੇ ਗਏ ਸਨ, ਜਿਨ੍ਹਾਂ 'ਚੋਂ ਅੱਜ 100 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਜਦਕਿ ਬਾਕੀਆਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਦੇ ਸਹਾਇਕ ਸਹਿਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੇ ਸੋਮਵਾਰ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਲਗਭਗ 225 ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਏ ਭੇਜੇ ਸਨ, ਉਨ੍ਹਾਂ 'ਚੋਂ ਬੁੱਧਵਾਰ ਨੂੰ 100 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ ਕੋਰੋਨਾ ਵਾਇਰਸ ਦੇ ਸ਼ੱਕੀ 1495 ਮਰੀਜ਼ਾਂ ਦੇ ਸੈਂਪਲ ਲਏ ਗਏ, ਜਿਨ੍ਹਾਂ 'ਚੋਂ 53 ਪਾਜ਼ੀਟਿਵ ਮਰੀਜ਼ ਪਾਏ ਗਏ ਹਨ ਅਤੇ 1047 ਦੀ ਰਿਪੋਰਟ ਨੈਗੇਟਿਵ ਮਿਲੀ ਹੈ। ਬੁੱਧਵਾਰ ਨੂੰ ਸਿਵਲ ਹਸਪਤਾਲ 'ਚ ਲਗਭਗ 100 ਸ਼ੱਕੀ ਮਰੀਜ਼ਾਂ ਨੇ ਸੈਂਪਲ ਦਿੱਤੇ ਅਤੇ ਇਹ ਸਾਰੇ ਸੈਂਪਲ ਕੰਨ, ਨੱਕ, ਗਲੇ ਦੀਆਂ ਬੀਮਾਰੀਆਂ ਦੇ ਮਾਹਰ ਡਾਕਟਰ ਰਮਨ ਗੁਪਤਾ ਅਤੇ ਉਨ੍ਹਾਂ ਦੀ ਟੀਮ ਨੇ ਲਏ।

ਇਹ ਵੀ ਪੜ੍ਹੋ: ਕੈਪਟਨ ਤੇ ਮੋਦੀ ਦੀ ਪੇਂਟਿੰਗ ਬਣਾ ਕੇ ਇਸ ਲੜਕੀ ਨੇ ਕੋਰੋਨਾ ਤੋਂ ਬਚਣ ਲਈ ਦਿੱਤਾ ਵੱਖਰਾ ਸੰਦੇਸ਼ (ਵੀਡੀਓ)

ਨਵਾਂਸ਼ਹਿਰ 'ਚ ਵੀ ਸਾਰੇ ਮਰੀਜ਼ ਹੋਏ ਠੀਕ

ਉਥੇ ਹੀ ਦੂਜੇ ਪਾਸੇ ਨਵਾਂਸ਼ਹਿਰ 'ਚ ਵੀ ਸਾਰੇ 18 ਦੇ 18 ਕੋਰੋਨਾ ਦੇ ਮਰੀਜ਼ਾਂ ਦੇ ਵੱਡੀ ਜਿੱਤ ਹਾਸਲ ਕਰ ਲਈ ਹੈ ਅਤੇ ਸਾਰੇ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਇਥੇ ਦੱਸ ਦੇਈਏ ਕਿ 17 ਮਰੀਜ਼ਾਂ ਦੀ ਰਿਪੋਰਟ ਪਹਿਲਾਂ ਹੀ ਨੈਗੇਟਿਵ ਆ ਗਈ ਸੀ, ਜਦਕਿ ਇਕ ਮਰੀਜ਼ ਦੀ ਰਿਪੋਰਟ ਆਉਣੀ ਰਹਿੰਦੀ ਹੈ। ਅੱਜ 18ਵੇਂ ਮਰੀਜ਼ ਦੇ ਵੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਨਵਾਂਸ਼ਹਿਰ ਪੰਜਾਬ ਦਾ ਕੋਰੋਨਾ ਨੂੰ ਹਰਾਉਣ ਵਾਲਾ ਪਹਿਲਾ ਜ਼ਿਲਾ ਬਣ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਦਾ ਨਵਾਂਸ਼ਹਿਰ ਉਹ ਹਲਕਾ ਸੀ, ਜਿੱਥੋਂ ਕੋਰੋਨਾ ਨੇ ਸੂਬੇ 'ਚ ਆਪਣੇ ਪੈਰ ਪਸਾਰਨੇ ਸ਼ੁਰੂ ਕੀਤੇ ਸਨ ਅਤੇ ਨਵਾਂਸ਼ਹਿਰ ਕੋਰੋਨਾ ਦਾ ਗੜ੍ਹ ਬਣ ਗਿਆ ਸੀ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਜਲੰਧਰ 'ਚ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਕੱਲ੍ਹ ਮਿਲੇ 5 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਜਲੰਧਰ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 53 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ ਪੂਰੇ ਦੇਸ਼ ਲਈ ਬਣਿਆ ਮਿਸਾਲ, 'ਕੋਰੋਨਾ' ਦਾ ਇੰਝ ਕੀਤਾ ਸਫਾਇਆ


shivani attri

Content Editor

Related News