ਜਲੰਧਰ ਦੇ ਦੋ ਮਰੀਜ਼ਾਂ ਨੇ ''ਕੋਰੋਨਾ'' ''ਤੇ ਕੀਤੀ ਫਤਿਹ ਹਾਸਲ, ਹਸਪਤਾਲ ਤੋਂ ਮਿਲੀ ਛੁੱਟੀ

Monday, May 04, 2020 - 08:04 PM (IST)

ਜਲੰਧਰ ਦੇ ਦੋ ਮਰੀਜ਼ਾਂ ਨੇ ''ਕੋਰੋਨਾ'' ''ਤੇ ਕੀਤੀ ਫਤਿਹ ਹਾਸਲ, ਹਸਪਤਾਲ ਤੋਂ ਮਿਲੀ ਛੁੱਟੀ

ਜਲੰਧਰ (ਵਿਕਰਮ, ਰੱਤਾ)— ਜਲੰਧਰ 'ਚੋਂ ਜਿੱਥੇ ਇਕ ਪਾਸੇ ਅੱਜ 7 ਨਵੇਂ ਕੇਸ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ, ਉਥੇ ਹੀ ਕੁਝ ਹੀ ਜਲੰਧਰ ਵਾਸੀਆਂ ਲਈ ਕੁਝ ਰਾਹਤ ਭਰੀ ਖਬਰ ਵੀ ਮਿਲੀ ਹੈ। ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ 2 ਕੋਰੋਨਾ ਦੇ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੰਦੇ ਹੋਏ ਫਤਿਹ ਹਾਸਲ ਕਰ ਲਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਲਾ ਮੁਹੱਲਾ ਦੇ ਰਹਿਣ ਵਾਲੇ ਸਰਗੀਤ ਕਪੂਰ ਅਤੇ ਬਸਤੀ ਸ਼ੇਖ ਦੇ ਰਹਿਣ ਵਾਲੇ ਅਵਤਾਰ ਸਿੰਘ ਨੇ ਕੋਰੋਨਾ 'ਤੇ ਜੰਗ ਜਿੱਤ ਲਈ ਹੈ। ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਦੋਵੇਂ ਮਰੀਜ਼ਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਥੇ ਦੱਸ ਦੇਈਏ ਹੁਣ ਤੱਕ ਜਲੰਧਰ ਦੇ ਕੁੱਲ 10 ਮਰੀਜ਼ਾਂ ਨੇ ਕੋਰੋਨਾ 'ਤੇ ਫਤਿਹ ਹਸ ਕਰ ਲਈ ਹੈ।

PunjabKesari

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1247 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1247 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 215, ਲੁਧਿਆਣਾ 122, ਜਲੰਧਰ 131, ਮੋਹਾਲੀ 'ਚ 94, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 27, ਮਾਨਸਾ 'ਚ 17, ਕਪੂਰਥਲਾ 15, ਫਰੀਦਕੋਟ 18, ਸੰਗਰੂਰ 'ਚ 66, ਨਵਾਂਸ਼ਹਿਰ 'ਚ 85, ਰੂਪਨਗਰ 16, ਫਿਰੋਜ਼ਪੁਰ 'ਚ 40, ਬਠਿੰਡਾ 36, ਗੁਰਦਾਸਪੁਰ 35, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 50 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।


author

shivani attri

Content Editor

Related News