ਜਲੰਧਰ 'ਚ 'ਕੋਰੋਨਾ' ਨੇ ਲਈ ਦੋ ਹੋਰ ਮਰੀਜ਼ਾਂ ਦੀ ਜਾਨ, ਮੌਤਾਂ ਦਾ ਅੰਕੜਾ 25 ਤੱਕ ਪੁੱਜਾ

07/11/2020 11:36:57 AM

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮਾਰੂ ਹੋ ਚੁੱਕਾ ਹੈ। ਕੋਰੋਨਾ ਦੇ ਕਾਰਨ ਜਲੰਧਰ ਜ਼ਿਲ੍ਹੇ 'ਚ 2 ਮਰੀਜ਼ਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ 'ਚ ਦਾਖ਼ਲ ਕੋਰੋਨਾ ਪੀੜਤ ਰਾਏਪੁਰ ਰਸੂਲਪੁਰ ਦੇ ਰਹਿਣ ਵਾਲੇ 58 ਸਾਲਾ ਵਿਅਕਤੀ ਨੇ ਇਲਾਜ ਅਧੀਨ ਦਮ ਤੋੜ ਦਿੱਤਾ। ਇਸੇ ਤਰ੍ਹਾਂ ਦੂਜਾ ਕੋਰੋਨਾ ਪੀੜਤ ਸੰਜੇ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ 'ਚ ਚੱਲ ਰਿਹਾ ਸੀ ਅਤੇ ਕੋਰੋਨਾ ਖ਼ਿਲਾਫ਼ ਜੰਗ ਲੜਦੇ ਮੌਤ ਦੇ ਮੂੰਹ 'ਚ ਚਲਾ ਗਿਆ। ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਜ਼ਿਲ੍ਹੇ 'ਚ 25 ਤੱਕ ਪਹੁੰਚ ਚੁੱਕਾ ਹੈ ਜਦਕਿ ਪਾਜ਼ੇਟਿਵ ਕੇਸਾਂ ਦਾ ਅੰਕੜਾ 1102 ਤੱਕ ਪਹੁੰਚ ਗਿਆ ਹੈ।

ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਦੇ 1, 25, 29, 983 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ 'ਚ 5,59,891 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 72,98,983 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 8,20,916 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 22,123 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 7400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 191 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5184 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

shivani attri

This news is Content Editor shivani attri