ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ 3 ਹੋਰ ਮੌਤਾਂ, 10 ਹੋਰ ਨਵੇਂ ਮਾਮਲੇ ਆਏ ਸਾਹਮਣੇ

Saturday, Aug 01, 2020 - 01:56 PM (IST)

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ 3 ਹੋਰ ਮੌਤਾਂ, 10 ਹੋਰ ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ (ਰੱਤਾ)— ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੀ ਚਪੇਟ 'ਚ ਆਉਣ ਵਾਲਿਆਂ ਦੇ ਅੰਕੜੇ 'ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਸ਼ਨੀਵਾਰ ਨੂੰ ਜਿੱਥੇ 3 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 10 ਹੋਰ ਮਰੀਜ਼ਾਂ ਦੀਆਂ ਰਿਪੋਰਟਾਂ ਵੀ ਪਾਜ਼ੇਟਿਵ ਪਾਈਆਂ ਗਈਆਂ ਹਨ। ਤਿੰਨ ਮੌਤਾਂ ਹੋਣ ਦੇ ਨਾਲ ਹੀ ਮੌਤਾਂ ਦਾ ਅੰਕੜਾ 58 ਤੱਕ ਪਹੁੰਚ ਗਿਆ ਹੈ ਅਤੇ ਪਾਜ਼ੇਟਿਵ ਕੇਸਾਂ ਦਾ ਅੰਕੜਾ 2337 ਤੱਕ ਪਹੁੰਚ ਗਿਆ ਹੈ। ਸਿਹਤ ਮਹਿਕਮੇ ਮੁਤਾਬਕ ਮਰਨ ਵਾਲਿਆਂ ਦੀ ਪਛਾਣ ਸੁਰੇਸ਼ ਸਾਹਨੀ (67) ਮਨੀਸ਼ (36) ਗਰੋਵਰ ਕਾਲੋਨੀ, ਊਸ਼ਾ ਸ਼ਰਮਾ (66) ਦੁਰਗਾ ਕਾਲੋਨੀ ਦੇ ਰੂਪ 'ਚ ਹੋਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ 24 ਘੰਟਿਆਂ 'ਚ 6 ਮੌਤਾਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਵੀ ਕੋਰੋਨਾ ਦੇ ਕਾਰਨ ਜਲੰਧਰ ਜ਼ਿਲ੍ਹੇ 'ਚ ਇਲਾਜ ਅਧੀਨ ਤਿੰਨ ਮਰੀਜ਼ਾਂ ਨੇ ਦਮ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ:  ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਦੇ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਧੀਆਂ ਨੇ ਜਤਾਇਆ ਕਤਲ ਦਾ ਖਦਸ਼ਾ

ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ 'ਚ ਇਸ ਸਮੇਂ 561 ਐਕਟਿਵ ਕੇਸ ਹਨ, ਜਿਨ੍ਹਾਂ 'ਚੋਂ 113 ਆਪਣੇ ਘਰਾਂ 'ਚ ਆਈਸੋਲੇਟ, 76 ਸਿਵਲ ਹਸਪਤਾਲ 'ਚ, 152 ਮੈਰੀਟੋਰੀਅਸ ਸਕੂਲ 'ਚ, 17 ਮਿਲਟਰੀ ਹਸਪਤਾਲ 'ਚ, 39 ਬੀ. ਐੱਸ. ਐੱਫ. ਹਸਪਤਾਲ 'ਚ, 14 ਆਈ. ਐੱਮ. ਏ. ਦੇ ਸ਼ਾਹਕੋਟ ਸਥਿਤ ਹਸਪਤਾਲ 'ਚ, 22 ਲੁਧਿਆਣਾ ਦੇ ਹਸਪਤਾਲਾਂ 'ਚ, 3 ਪੀ. ਜੀ. ਆਈ. ਚੰਡੀਗੜ੍ਹ 'ਚ, 2 ਕਪੂਰਥਲਾ ਦੇ ਹਸਪਤਾਲ 'ਚ, 26 ਨਿੱਜੀ ਹਸਪਤਾਲਾਂ 'ਚ ਦਾਖਲ ਹਨ ਅਤੇ 97 ਪਾਜ਼ੇਟਿਵ ਮਰੀਜ਼ਾਂ ਨੂੰ ਘਰਾਂ 'ਚੋਂ ਸ਼ਿਫਟ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ: ਪਲਾਂ 'ਚ ਉੱਜੜਿਆ ਪਰਿਵਾਰ, ਦੋ ਭਰਾਵਾਂ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

ਸ਼ੁੱਕਰਵਾਰ ਨੂੰ 703 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 10 ਹੋਰਾਂ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਦੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ 703 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 10 ਹੋਰਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 979 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।

ਇਹ ਵੀ ਪੜ੍ਹੋ​​​​​​​:  ਪੰਜਾਬ ਸਰਕਾਰ ਵੱਲੋਂ ਅਨਲਾਕ-3 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ

ਇਨ੍ਹਾਂ ਮਰੀਜ਼ਾਂ ਨੇ ਤੋੜਿਆ ਸੀ ਕੱਲ੍ਹ ਦਮ
ਸ਼ੁੱਕਰਵਾਰ ਨੂੰ ਕੋਰੋਨਾ ਦੇ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਸੀ। ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਮੁਤਾਬਕ ਜਿਹੜੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਈ ਸੀ ਉਨ੍ਹਾਂ 'ਚੋਂ 2 (70 ਸਾਲਾ ਤੇ 56 ਸਾਲਾ) ਦੀ ਮੌਤ ਨਿੱਜੀ ਹਸਪਤਾਲਾਂ ਅਤੇ 55 ਸਾਲਾ ਇਕ ਮਰੀਜ਼ ਦੀ ਮੌਤ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਹੋਈ ਸੀ। ਡਾ. ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਿਹੜੇ 100 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਉਨ੍ਹਾਂ 'ਚੋਂ ਅੱਧੇ ਤੋਂ ਜ਼ਿਆਦਾ ਕੇਸ ਨਵੇਂ ਹਨ।

ਕੋਰੋਨਾ ਨੂੰ ਲੈ ਕੇ ਜਲੰਧਰ ਦੇ ਹਾਲਾਤ
ਕੁਲ ਸੈਂਪਲ-44364
ਨੈਗੇਟਿਵ ਆਏ-40333
ਪਾਜ਼ੇਟਿਵ ਆਏ-2337
ਡਿਸਚਾਰਜ ਹੋਏ-1711
ਮੌਤਾਂ ਹੋਈਆਂ-58
ਐਕਟਿਵ ਕੇਸ-561
​​​​​​​ਇਹ ਵੀ ਪੜ੍ਹੋ​​​​​​​:  ਹੈਰਾਨੀਜਨਕ: ਤਾਲਾਬੰਦੀ ਖੁੱਲ੍ਹਣ ਦੇ 45 ਦਿਨਾਂ ਦੌਰਾਨ ਪੰਜਾਬ 'ਚ 253 ਲੋਕਾਂ ਨੇ ਕੀਤੀ ਖ਼ੁਦਕੁਸ਼ੀ


author

shivani attri

Content Editor

Related News