'ਕੋਰੋਨਾ' ਨੇ ਜਕੜਿਆ ਜਲੰਧਰ, 3 ਹੋਰ ਨਵੇਂ ਪਾਜ਼ੀਟਿਵ ਕੇਸ ਮਿਲੇ

04/25/2020 8:27:13 PM

ਜਲੰਧਰ (ਰੱਤਾ)— ਕੋਰੋਨਾ ਵਾਇਰਸ ਨੇ ਜਲੰਧਰ ਨੂੰ ਪੂਰੀ ਤਰ੍ਹਾਂ ਜਕੜ ਕੇ ਰੱਖ ਦਿੱਤਾ ਹੈ। ਅੱਜ ਜਿੱਥੇ ਕੋਰੋਨਾ ਦੇ ਕਾਰਨ ਜਲੰਧਰ 'ਚ ਇਕ ਦੀ ਮੌਤ ਹੋਣ ਗਈ, ਉਥੇ ਹੀ ਤਿੰਨ ਹੋਰ ਨਵੇਂ ਪਾਜ਼ੀਟਿਵ ਕੇਸ ਵੀ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਸਾਹਮਣੇ ਆਏ ਤਿੰਨੋਂ ਪਾਜ਼ੀਟਿਵ ਕੇਸ ਬਸਤੀ ਗੁਜ਼ਾ ਦੇ ਦੱਸੇ ਜਾ ਰਹੇ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਬਸਤੀ ਗੁਜ਼ਾ ਦੀ ਰਹਿਣ ਵਾਲੀ 65 ਸਾਲਾ ਸੰਤੋਸ਼ ਪੁਰੀ, ਅਨੀਸ਼ਾ ਸੂਰੀ (36) ਅਤੇ 5 ਸਾਲ ਦੇ ਬੱਚੇ ਪਰਿਣੇ ਸੂਰੀ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਪਾਜ਼ੀਟਿਵ ਕੇਸਾਂ ਦਾ ਅੰਕੜਾ 67 ਤੱਕ ਪਹੁੰਚ ਚੁੱਕਾ ਹੈ। ਅੱਜ ਜਲੰਧਰ 'ਚ ਕੁੱਲ 4 ਪਾਜ਼ੀਟਿਵ ਕੇਸ ਪਾਏ ਗਏ ਹਨ ਜਦਕਿ ਇਕ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਕਾਰਨ ਤੀਜੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 18 ਤੱਕ ਪੁੱਜਾ

'ਕੋਰੋਨਾ' ਦੇ ਮਾਮਲੇ ਜਲੰਧਰ ਪੰਜਾਬ 'ਚੋਂ ਪਹਿਲੇ ਨੰਬਰ 'ਤੇ ਪੁੱਜਾ
ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਲਗਾਤਾਰ ਮਾਮਲਿਆਂ 'ਚ ਜਲੰਧਰ ਨੇ ਮੋਹਾਲੀ ਨੂੰ ਪਿੱਛੇ ਛੱਡ ਦਿੱਤਾ ਹੈ। ਮੋਹਾਲੀ 'ਚ ਹੁਣ ਤੱਕ ਕੋਰੋਨਾ ਦੇ 63 ਪਾਜ਼ੀਟਿਵ ਕੇਸ ਪਾਏ ਗਏ ਹਨ ਜਦਕਿ ਜਲੰਧਰ 'ਚ ਅੱਜ ਪਾਜ਼ੀਟਿਵ ਕੇਸਾਂ ਦੀ ਗਿਣਤੀ 67 ਤੱਕ ਪੁੱਜਣ 'ਤੇ ਜਲੰਧਰ ਸੂਬੇ 'ਚੋਂ ਪਹਿਲੇ ਸਥਾਨ 'ਤੇ ਆ ਗਿਆ ਹੈ। ਜਲੰਧਰ 'ਚ ਅੱਜ ਹੋਈ ਤੀਜੀ ਮੌਤ ਨੂੰ ਲੈ ਕੇ ਪੰਜਾਬ 'ਚ ਮੌਤਾਂ ਦੀ ਗਿਣਤੀ 18 ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਜਲੰਧਰ: ਹੈਨਰੀ ਪਰਿਵਾਰ ਦਾ 'ਕੁਆਰੰਟਾਈਨ' ਪੀਰੀਅਡ ਖਤਮ, ਹੁਣ ਕਰਨਗੇ ਲੋਕਾਂ ਦੀ ਸੇਵਾ

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 310 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 67, ਮੋਹਾਲੀ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 20, ਲੁਧਿਆਣਾ 'ਚ 17, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਦਾਜ ਦੀ ਬਲੀ ਚੜ੍ਹੀ 21 ਸਾਲਾ ਵਿਆਹੁਤਾ, 11 ਮਹੀਨੇ ਪਹਿਲਾਂ ਹੋਇਆ ਸੀ ਵਿਆਹ

shivani attri

This news is Content Editor shivani attri